ਹੂਦ · 69/123
ਅਨੁਵਾਦ ਉਚਾਰਨ — ਸੂਰਾ ਹੂਦ
وَلَقَدْ جَاءَتْ رُسُلُنَا إِبْرَاهِيمَ بِالْبُشْرَىٰ قَالُوا سَلَامًا ۖ قَالَ سَلَامٌ ۖ فَمَا لَبِثَ أَن جَاءَ بِعِجْلٍ حَنِيذٍ ۝٦٩
Wa laqad jaaa`at Rusulunaaa Ibraaheema bilbushraa qaaloo salaaman qaala salaamun famaa labisa an jaaa`a bi`ijin haneez
📖 ਪੰਜਾਬੀ ਵਿੱਚ
69਼ ਨਿਰਸੰਦੇਹ! ਸਾਡੇ ਭੇਜੇ ਹੋਏ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਆਏ ਤੇ ਆਖਿਆ ਕਿ ਤੁਹਾਡੇ ’ਤੇ ਸਲਾਮ ਹੋਵੇ। ਉਹਨਾਂ (ਇਬਰਾਹੀਮ) ਨੇ ਵੀ ਜਵਾਬ ਵਿਚ ਸਲਾਮ ਕਿਹਾ ਅਤੇ ਬਿਨਾਂ ਦੇਰੀ ਕੀਤੇ ਭੁੱਜਾ ਹੋਇਆ ਵੱਛਾ (ਉਹਨਾਂ ਲਈ) ਲਿਆਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਹੂਦ

67وَأَخَذَ الَّذِينَ ظَلَمُوا الصَّيْحَةُ فَأَصْبَحُوا فِي دِيَارِهِمْ جَاثِمِينَ
67਼ ਅਤੇ ਜ਼ਾਲਮਾਂ ਨੂੰ ਇਕ ਕੜਾਕੇਦਾਰ ਧਮਾਕੇ ਨੇ ਨੱਪ ਲਿਆ ਫੇਰ ਤਾਂ ਉਹ ਆਪਣੇ ਘਰਾਂ ਵਿਚ ਉਲਟੇ ਮੂੰਹ ਡਿਗੇ ਰਹਿ ਗਏ।
68كَأَن لَّمْ يَغْنَوْا فِيهَا ۗ أَلَا إِنَّ ثَمُودَ كَفَرُوا رَبَّهُمْ ۗ أَلَا بُعْدًا لِّثَمُودَ
68਼ (ਉਸ ਬਸਤੀ ਵਿਚ ਇੰਜ ਲੱਗਦਾ ਸੀ) ਜਿਵੇਂ ਕਿ ਉਹ ਉੱਥੇ ਕਦੇ ਵਸੇ ਹੀ ਨਹੀਂ ਸੀ ਸਾਵਧਾਨ ਰਹੋ। ਕਿ ਬੇਸ਼ੱਕ ਕੌਮੇ-ਸਮੂਦ ਨੇ ਆਪਣੇ ਰੱਬ ਨਾਲ ਕੁਫ਼ਰ ਕੀਤਾ, ਇਹਨਾਂ ਸਮੂਦੀਆਂ ’ਤੇ ਫ਼ਿਟਕਾਰ ਹੈ।
69وَلَقَدْ جَاءَتْ رُسُلُنَا إِبْرَاهِيمَ بِالْبُشْرَىٰ قَالُوا سَلَامًا ۖ قَالَ سَلَامٌ ۖ فَمَا لَبِثَ أَن جَاءَ بِعِجْلٍ حَنِيذٍ
69਼ ਨਿਰਸੰਦੇਹ! ਸਾਡੇ ਭੇਜੇ ਹੋਏ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਆਏ ਤੇ ਆਖਿਆ ਕਿ ਤੁਹਾਡੇ ’ਤੇ ਸਲਾਮ ਹੋਵੇ। ਉਹਨਾਂ (ਇਬਰਾਹੀਮ) ਨੇ ਵੀ ਜਵਾਬ ਵਿਚ ਸਲਾਮ ਕਿਹਾ ਅਤੇ ਬਿਨਾਂ ਦੇਰੀ ਕੀਤੇ ਭੁੱਜਾ ਹੋਇਆ ਵੱਛਾ (ਉਹਨਾਂ ਲਈ) ਲਿਆਏ।
70فَلَمَّا رَأَىٰ أَيْدِيَهُمْ لَا تَصِلُ إِلَيْهِ نَكِرَهُمْ وَأَوْجَسَ مِنْهُمْ خِيفَةً ۚ قَالُوا لَا تَخَفْ إِنَّا أُرْسِلْنَا إِلَىٰ قَوْمِ لُوطٍ
70਼ ਜਦੋਂ ਵੇਖਿਆ ਕਿ ਉਹਨਾਂ (ਫ਼ਰਿਸ਼ਤਿਆਂ) ਦੇ ਹੱਥ ਉਸ (ਭੋਜਨ) ਵੱਲ ਵਧ ਹੀ ਨਹੀਂ ਰਹੇ ਤਾਂ (ਇਬਰਾਹੀਮ) ਉਹਨਾਂ ਨੂੰ ਅਜਨਬੀ ਸਮਝ ਕੇ ਮਨ ਹੀ ਮਨ ਵਿਚ ਉਹਨਾਂ ਤੋਂ ਭੈ-ਭੀਤ ਹੋ ਗਿਆ। (ਇਹ ਵੇਖ) ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਸਾਥੋਂ ਨਾ ਡਰੋ ਅਸੀਂ ਤਾਂ ਲੂਤ ਦੀ ਕੌਮ ਵੱਲ ਘੱਲੇ ਗਏ ਹਾਂ।
71وَامْرَأَتُهُ قَائِمَةٌ فَضَحِكَتْ فَبَشَّرْنَاهَا بِإِسْحَاقَ وَمِن وَرَاءِ إِسْحَاقَ يَعْقُوبَ
71਼ ਉਹਨਾਂ (ਇਬਰਾਹੀਮ) ਦੀ ਪਤਨੀ (ਬੀਬੀ ਸਾਰਾ) ਜਿਹੜੀ ਉੱਥੇ ਹੀ ਖੜੀ ਸੀ (ਇਬਰਾਹੀਮ ਦੀ ਭੈਅ ਭੀਤ ਹਾਲਤ ਵੇਖ ਕੇ) ਹੱਸਣ ਲੱਗੀ ਤਾਂ ਅਸੀਂ (ਉਹਨਾਂ ਫ਼ਰਿਸ਼ਤਿਆਂ ਰਾਹੀਂ) ਉਸ ਨੂੰ ਇਸਹਾਕ ਅਤੇ ਇਸਹਾਕ ਮਗਰੋਂ ਯਾਕੂਬ (ਨੂੰ ਨਬੀ ਬਣਾਉਣ) ਦੀ ਖ਼ੁਸ਼ਖ਼ਬਰੀ ਸੁਣਾਈ।
ਹੂਦਕੁਰਾਨ ਸੂਚੀ
123ਆਇਤ
MeccanRevelation
69ਆਇਤ

ਅਨੁਵਾਦ — ਹੂਦ 69

ਸੂਰਾ ਹੂਦ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਨਿਰਸੰਦੇਹ! ਸਾਡੇ ਭੇਜੇ ਹੋਏ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ…

ਸੂਰਾ ਆਇਤ 69/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers