ਅਰ-ਰਾਦ · 22/43
ਅਨੁਵਾਦ ਉਚਾਰਨ — ਅਰ-ਰਾਦ
وَالَّذِينَ صَبَرُوا ابْتِغَاءَ وَجْهِ رَبِّهِمْ وَأَقَامُوا الصَّلَاةَ وَأَنفَقُوا مِمَّا رَزَقْنَاهُمْ سِرًّا وَعَلَانِيَةً وَيَدْرَءُونَ بِالْحَسَنَةِ السَّيِّئَةَ أُولَٰئِكَ لَهُمْ عُقْبَى الدَّارِ ۝٢٢
Wallazeena sabarub tighaaa`a Wajhi Rabbihim wa aqaamus Salaata wa anfaqoo mimmaa razaqnaahum sirranw wa `alaaniyatanw wa yadra`oona bilhasanatis saiyi`ata ulaaa`ika lahum `uqbad daar
📖 ਪੰਜਾਬੀ ਵਿੱਚ
22਼ ਜੋ ਆਪਣੇ ਰੱਬ ਦੀ ਰਜ਼ਾ ਪ੍ਰਾਪਤ ਕਰਨ ਲਈ ਸਬਰ ਤੋਂ ਕੰਮ ਲੈਂਦੇ ਹਨ, ਨਮਾਜ਼ਾਂ ਨੂੰ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ ਦੌਲਤ) ਦੇ ਰੱਖਿਆ ਹੈ ਉਸ ਨੂੰ ਗੁਪਤ ਰੂਪ ਵਿਚ ਵੀ ਤੇ ਖੁੱਲ੍ਹੇ-ਆਮ ਵੀ ਖ਼ਰਚ ਕਰਦੇ ਹਨ ਅਤੇ ਬੁਰਾਈ ਨੂੰ ਚੰਗਿਆਈ ਨਾਲ ਪਰਾਂ ਕਰਦੇ ਹਨ, ਉਹਨਾਂ ਸੂਝਵਾਨ ਲੋਕਾਂ ਲਈ ਹੀ ਪਰਲੋਕ ਦਾ ਵਧੀਆ ਘਰ ਹੈ।

🎧 ਸੁਣੋ


📜 ਆਇਤ 20-24 — ਅਰ-ਰਾਦ

20الَّذِينَ يُوفُونَ بِعَهْدِ اللَّهِ وَلَا يَنقُضُونَ الْمِيثَاقَ
20਼ ਉਹ (ਲੋਕ ਸੂਝਵਾਨ ਹਨ) ਜਿਹੜੇ ਅੱਲਾਹ ਨੂੰ ਦਿੱਤੇ ਵਚਨਾਂ ਨੂੰ ਪੂਰਾ ਕਰਦੇ ਹਨ ਅਤੇ ਪੱਕੇ ਵਾਅਦਿਆਂ ਨੂੰ ਤੋੜਦੇ ਨਹੀਂ।
21وَالَّذِينَ يَصِلُونَ مَا أَمَرَ اللَّهُ بِهِ أَن يُوصَلَ وَيَخْشَوْنَ رَبَّهُمْ وَيَخَافُونَ سُوءَ الْحِسَابِ
21਼ ਅਤੇ ਜਿਨ੍ਹਾਂ ਸੰਬੰਧਾਂ ਨੂੰ ਅੱਲਾਹ ਨੇ ਜੋੜਨ ਦਾ ਹੁਕਮ ਦਿੱਤਾ ਹੈ ਉਹਨਾਂ (ਰਿਸ਼ਤਿਆਂ) ਨੂੰ ਉਹ ਜੋੜੀਂ ਰੱਖਦੇ ਹਨ, ਉਹ ਆਪਣੇ ਪਾਲਣਹਾਰ ਤੋਂ ਡਰਦੇ ਹਨ ਅਤੇ (ਕਿਆਮਤ ਦਿਹਾੜੇ) ਕਰੜਾਈ ਵਾਲੀ ਪੁੱਛ-ਗਿੱਛ ਦਾ ਭੈਅ ਵੀ ਰੱਖਦੇ ਹਨ।
22وَالَّذِينَ صَبَرُوا ابْتِغَاءَ وَجْهِ رَبِّهِمْ وَأَقَامُوا الصَّلَاةَ وَأَنفَقُوا مِمَّا رَزَقْنَاهُمْ سِرًّا وَعَلَانِيَةً وَيَدْرَءُونَ بِالْحَسَنَةِ السَّيِّئَةَ أُولَٰئِكَ لَهُمْ عُقْبَى الدَّارِ
22਼ ਜੋ ਆਪਣੇ ਰੱਬ ਦੀ ਰਜ਼ਾ ਪ੍ਰਾਪਤ ਕਰਨ ਲਈ ਸਬਰ ਤੋਂ ਕੰਮ ਲੈਂਦੇ ਹਨ, ਨਮਾਜ਼ਾਂ ਨੂੰ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ ਦੌਲਤ) ਦੇ ਰੱਖਿਆ ਹੈ ਉਸ ਨੂੰ ਗੁਪਤ ਰੂਪ ਵਿਚ ਵੀ ਤੇ ਖੁੱਲ੍ਹੇ-ਆਮ ਵੀ ਖ਼ਰਚ ਕਰਦੇ ਹਨ ਅਤੇ ਬੁਰਾਈ ਨੂੰ ਚੰਗਿਆਈ ਨਾਲ ਪਰਾਂ ਕਰਦੇ ਹਨ, ਉਹਨਾਂ ਸੂਝਵਾਨ ਲੋਕਾਂ ਲਈ ਹੀ ਪਰਲੋਕ ਦਾ ਵਧੀਆ ਘਰ ਹੈ।
23جَنَّاتُ عَدْنٍ يَدْخُلُونَهَا وَمَن صَلَحَ مِنْ آبَائِهِمْ وَأَزْوَاجِهِمْ وَذُرِّيَّاتِهِمْ ۖ وَالْمَلَائِكَةُ يَدْخُلُونَ عَلَيْهِم مِّن كُلِّ بَابٍ
23਼ ਉਹਨਾਂ ਲਈ ਉਹ ਸਦੀਵੀ ਬਾਗ਼ ਹਨ, ਜਿਨ੍ਹਾਂ ਵਿਚ ਉਹ ਆਪ ਵੀ ਪ੍ਰਵੇਸ਼ ਕਰਨਗੇ ਅਤੇ ਉਹਨਾਂ ਦੇ ਪਿਓ, ਦਾਦੇ, ਉਹਨਾਂ ਦੀਆਂ ਪਤਨੀਆਂ ਤੇ ਉਹਨਾਂ ਦੀ ਸੰਤਾਨ ਵਿੱਚੋਂ ਜਿਹੜੇ ਨੇਕ ਹੋਣਗੇ ਉਹ ਸਭ ਪ੍ਰਵੇਸ਼ ਕਰਨਗੇ ਤੇ ਫ਼ਰਿਸ਼ਤੇ (ਜੰਨਤ) ਦੇ ਹਰ ਬੂਹੇ ਤੋਂ (ਸੁਵਾਗਤ ਲਈ) ਉਹਨਾਂ ਕੋਲ ਆਉਣਗੇ।
24سَلَامٌ عَلَيْكُم بِمَا صَبَرْتُمْ ۚ فَنِعْمَ عُقْبَى الدَّارِ
24਼ (ਉਹ ਫ਼ਰਿਸ਼ਤੇ) ਆਖਣਗੇ ਕਿ ਤੁਹਾਡੇ ’ਤੇ ਸਲਾਮਤੀ ਹੋਵੇ, ਇਸ ਲਈ ਕਿ ਤੁਸੀਂ (ਸੰਸਾਰ ਵਿਚ) ਸਬਰ ਤੋਂ ਕੰਮ ਲਿਆ। ਸੋ (ਇਸ ਕਾਰਨ) ਤੁਹਾਡੇ ਲਈ ਬਹੁਤ ਹੀ ਸੋਹਣਾ ਆਖ਼ਿਰਤ ਦਾ ਘਰ ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
22ਆਇਤ

ਅਨੁਵਾਦ — ਅਰ-ਰਾਦ 22

ਸੂਰਾ ਅਰ-ਰਾਦ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਜੋ ਆਪਣੇ ਰੱਬ ਦੀ ਰਜ਼ਾ ਪ੍ਰਾਪਤ ਕਰਨ ਲਈ ਸਬਰ…

ਸੂਰਾ ਆਇਤ 22/43 — ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਾਦ ਸੁਣੋ, ਅਰ-ਰਾਦ ਅਨੁਵਾਦ, ਅਰ-ਰਾਦ mp3, ਅਰ-ਰਾਦ pdf. ਆਇਤ 20–24. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers