ਅਰ-ਰਾਦ · 28/43
ਅਨੁਵਾਦ ਉਚਾਰਨ — ਸੂਰਾ ਅਰ-ਰਾਦ
الَّذِينَ آمَنُوا وَتَطْمَئِنُّ قُلُوبُهُم بِذِكْرِ اللَّهِ ۗ أَلَا بِذِكْرِ اللَّهِ تَطْمَئِنُّ الْقُلُوبُ ۝٢٨
Allazeena aamanoo wa tatma`innu quloobuhum bizikril laah; alaa bizikril laahi tatma`innul quloob
📖 ਪੰਜਾਬੀ ਵਿੱਚ
28਼ ਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ ਦੇ ਸਿਮਰਨ ਨਾਲ ਹੀ ਸ਼ਾਂਤੀ ਪ੍ਰਾਪਤ ਹੁੰਦੀ ਹੈ। (ਹੇ ਲੋਕੋ!) ਚੇਤੇ ਰੱਖੋ ਕਿ ਅੱਲਾਹ ਦਾ ਸਿਮਰਨ ਕਰਨ ਨਾਲ ਹੀ ਮਨਾਂ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਰ-ਰਾਦ

26اللَّهُ يَبْسُطُ الرِّزْقَ لِمَن يَشَاءُ وَيَقْدِرُ ۚ وَفَرِحُوا بِالْحَيَاةِ الدُّنْيَا وَمَا الْحَيَاةُ الدُّنْيَا فِي الْآخِرَةِ إِلَّا مَتَاعٌ
26਼ ਅੱਲਾਹ ਜਿਸ ਨੂੰ ਚਾਹੁੰਦਾ ਹੈ ਖੁੱਲ੍ਹਾ-ਡੁੱਲ੍ਹਾ ਤੇ ਜਿਸ ਨੂੰਚਾਹੁੰਦਾ ਹੈ ਗਿਣਵਾਂ ਮਿਣਵਾਂ ਰਿਜ਼ਕ ਦਿੰਦਾ ਹੈ। ਇਹ (ਕਾਫ਼ਿਰ) ਲੋਕ ਤਾਂ ਸੰਸਾਰਿਕ ਜੀਵਨ ’ਤੇ ਹੀ ਖ਼ੁਸ਼ ਹਨ ਜਦੋਂ ਕਿ ਇਹ ਸੰਸਾਰ ਜੀਵਨ ਆਖ਼ਿਰਤ (ਪਰਲੋਕ) ਦੇ ਮੁਕਾਬਲੇ ਵਿਚ ਇਕ ਨਾ-ਮਾਤਰ ਚੀਜ਼ ਹੈ।
27وَيَقُولُ الَّذِينَ كَفَرُوا لَوْلَا أُنزِلَ عَلَيْهِ آيَةٌ مِّن رَّبِّهِ ۗ قُلْ إِنَّ اللَّهَ يُضِلُّ مَن يَشَاءُ وَيَهْدِي إِلَيْهِ مَنْ أَنَابَ
27਼ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਦੇ ਰੱਬ ਵੱਲੋਂ ਕੋਈ ਨਿਸ਼ਾਨੀ (ਨਬੀ ਹੋਣ ਦੀ) ਕਿਉਂ ਨਹੀਂ ਉਤਾਰੀ ਗਈ? (ਹੇ ਨਬੀ! ਕਾਫ਼ਿਰਾਂ ਨੂੰ) ਆਖੋ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਹੜਾ ਉਸ ਵੱਲ ਪਰਤ ਆਉਂਦਾ ਹੈ, ਉਸ ਨੂੰ ਸਿੱਧੀ ਰਾਹ ਦਰਸਾਉਂਦਾ ਹੈ।
28الَّذِينَ آمَنُوا وَتَطْمَئِنُّ قُلُوبُهُم بِذِكْرِ اللَّهِ ۗ أَلَا بِذِكْرِ اللَّهِ تَطْمَئِنُّ الْقُلُوبُ
28਼ ਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ ਦੇ ਸਿਮਰਨ ਨਾਲ ਹੀ ਸ਼ਾਂਤੀ ਪ੍ਰਾਪਤ ਹੁੰਦੀ ਹੈ। (ਹੇ ਲੋਕੋ!) ਚੇਤੇ ਰੱਖੋ ਕਿ ਅੱਲਾਹ ਦਾ ਸਿਮਰਨ ਕਰਨ ਨਾਲ ਹੀ ਮਨਾਂ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।2
29الَّذِينَ آمَنُوا وَعَمِلُوا الصَّالِحَاتِ طُوبَىٰ لَهُمْ وَحُسْنُ مَآبٍ
29਼ ਜਿਹੜੇ ਲੋਕ ਈਮਾਨ ਲਿਆਏ ਅਤੇ (ਉਹਨਾਂ ਨੇ) ਨੇਕ ਕੰਮ ਵੀ ਕੀਤੇ ਉਹਨਾਂ ਲਈ ਭਲਾਈ ਹੀ ਭਲਾਈ ਹੈ ਅਤੇ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ (ਜੰਨਤ) ਹੈ।
30كَذَٰلِكَ أَرْسَلْنَاكَ فِي أُمَّةٍ قَدْ خَلَتْ مِن قَبْلِهَا أُمَمٌ لِّتَتْلُوَ عَلَيْهِمُ الَّذِي أَوْحَيْنَا إِلَيْكَ وَهُمْ يَكْفُرُونَ بِالرَّحْمَٰنِ ۚ قُلْ هُوَ رَبِّي لَا إِلَٰهَ إِلَّا هُوَ عَلَيْهِ تَوَكَّلْتُ وَإِلَيْهِ مَتَابِ
30਼ (ਜਿਵੇਂ ਪਹਿਲਾਂ ਰਸੂਲ ਭੇਜੇ ਸਨ। ਉਸੇ ਤਰ੍ਹਾਂ ਅਸੀਂ (ਹੇ ਮੁਹੰਮਦ ਸ:!) ਤੁਹਾਨੂੰ ਵੀ ਇਕ ਅਜਿਹੀ ਉੱਮਤ ਵਿਚ ਰਸੂਲ ਬਣਾ ਕੇ ਭੇਜਿਆ ਹੈ ਜਿਸ ਤੋਂ ਪਹਿਲਾਂ ਬਥੇਰੀਆਂ ਉੱਮਤਾਂ ਬੀਤ ਚੁੱਕੀਆਂ ਹਨ, ਤਾਂ ਜੋ ਤੁਸੀਂ ਵੀ ਇਹਨਾਂ ਨੂੰ ਉਹ (ਸੰਦੇਸ਼) ਸੁਣਾਓ ਜਿਹੜੀ ਵਹੀ ਅਸੀਂ ਤੁਹਾਡੇ ਵੱਲ ਘੱਲੀ ਹੈ। ਉਹ ਰਹਿਮਾਨ (ਭਾਵ ਅੱਲਾਹ) ਦਾ ਇਨਕਾਰ ਕਰਦੇ ਹਨ। (ਹੇ ਨਬੀ!) ਤੁਸੀਂ ਆਖ ਦਿਓ ਕਿ ਉਹੀਓ (ਰਹਿਮਾਨ) ਮੇਰਾ ਰੱਬ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਸੇ ’ਤੇ ਮੇਰਾ (ਅਟੁੱਟ) ਵਿਸ਼ਵਾਸ ਹੈ ਅਤੇ ਮੇਰਾ ਪਰਤਣਾ ਵੀ ਉਸੇ ਵੱਲ ਹੈ।
ਅਰ-ਰਾਦਕੁਰਾਨ ਸੂਚੀ
43ਆਇਤ
MedinanRevelation
28ਆਇਤ

ਅਨੁਵਾਦ — ਅਰ-ਰਾਦ 28

ਸੂਰਾ ਅਰ-ਰਾਦ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ…

ਸੂਰਾ ਆਇਤ 28/43 — ਸੂਰਾ ਅਰ-ਰਾਦ الرعد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਾਦ ਸੁਣੋ, ਸੂਰਾ ਅਰ-ਰਾਦ ਅਨੁਵਾਦ, ਸੂਰਾ ਅਰ-ਰਾਦ mp3, ਸੂਰਾ ਅਰ-ਰਾਦ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers