ਇਬਰਾਹੀਮ · 14/52
ਅਨੁਵਾਦ ਉਚਾਰਨ — ਇਬਰਾਹੀਮ
وَلَنُسْكِنَنَّكُمُ الْأَرْضَ مِن بَعْدِهِمْ ۚ ذَٰلِكَ لِمَنْ خَافَ مَقَامِي وَخَافَ وَعِيدِ ۝١٤
Wa lanuskinan nakumul arda mim ba`dihim; zaalika liman khaafa maqaamee wa khaafa wa`eed
📖 ਪੰਜਾਬੀ ਵਿੱਚ
14਼ ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ ਅਤੇ ਉਹਨਾਂ ਦੇ ਆਗਿਆਕਾਰੀਆਂ ਨੂੰ) ਧਰਤੀ ’ਤੇ ਵਸੇਬਾ ਦਿਆਂਗੇ। ਇਹ ਇਨਾਮ ਉਹਨਾਂ ਲਈ ਹੈ ਜਿਹੜੇ ਮੇਰੀ ਹਜ਼ੂਰੀ ਵਿਚ (ਕਿਆਮਤ ਦੀ ਪੁੱਛ-ਗਿੱਛ ਲਈ) ਖੜੇ ਹੋਣ ਤੋਂ ਡਰਦੇ ਹਨ ਅਤੇ ਮੇਰੀਆਂ ਚਿਤਾਵਨੀਆਂ ਤੋਂ ਭੈਅ-ਭੀਤ ਰਹਿੰਦੇ ਹਨ।
🎧 ਸੁਣੋ

📜 ਆਇਤ 12-16 — ਇਬਰਾਹੀਮ

12وَمَا لَنَا أَلَّا نَتَوَكَّلَ عَلَى اللَّهِ وَقَدْ هَدَانَا سُبُلَنَا ۚ وَلَنَصْبِرَنَّ عَلَىٰ مَا آذَيْتُمُونَا ۚ وَعَلَى اللَّهِ فَلْيَتَوَكَّلِ الْمُتَوَكِّلُونَ
12਼ (ਪੈਗ਼ੰਬਰਾਂ ਨੇ ਆਖਿਆ ਕਿ) ਉਹ ਕਿਹੜਾ ਕਾਰਨ ਹੈ ਕਿ ਅਸੀਂ ਅੱਲਾਹ ’ਤੇ ਭਰੋਸਾ ਨਾ ਕਰੀਏ ਜਦ ਕਿ ਉਹ ਸਾਨੂੂੰ ਆਪਣੀਆਂ (ਸਿੱਧੀਆਂ) ਰਾਹਾਂ ਵਿਖਾ ਚੁੱਕਿਆ ਹੈ ? ਜਿਹੜੇ ਵੀ ਤਸੀਹੇ ਤੁਸੀਂ ਸਾ` ਦੇ ਰਹੇ ਹੋ, ਅਸੀਂ (ਭਾਵ ਰਸੂਲ) ਉਹਨਾਂ ’ਤੇ ਸਬਰ ਕਰਾਂਗੇ। ਭਰੋਸਾ ਕਰਨ ਵਾਲਿਆਂ ਨੂੰ ਤਾਂ ਇਹੋ ਸ਼ੋਭਾ ਦਿੰਦਾ ਹੈ।
13وَقَالَ الَّذِينَ كَفَرُوا لِرُسُلِهِمْ لَنُخْرِجَنَّكُم مِّنْ أَرْضِنَا أَوْ لَتَعُودُنَّ فِي مِلَّتِنَا ۖ فَأَوْحَىٰ إِلَيْهِمْ رَبُّهُمْ لَنُهْلِكَنَّ الظَّالِمِينَ
13਼ ਕਾਫ਼ਿਰਾਂ ਨੇ ਆਪਣੇ ਰਸੂਲਾਂ ਨੂੰ ਆਖਿਆ ਕਿ ਅਸੀਂ ਤੁਹਾਨੂੰ ਦੇਸ਼ ਨਿਕਾਲਾ ਦੇ ਦਿਆਂਗੇ ਜਾਂ ਤੁਸੀਂ ਸਾਡੇ ਧਰਮ ਵਿਚ ਮੁੜ ਆਓ। ਉਦੋਂ ਹੀ ਉਹਨਾਂ (ਰਸੂਲਾਂ) ਦੇ ਰੱਬ ਨੇ ਉਹਨਾਂ ਵੱਲ ਵਹੀ (ਸੰਦੇਸ਼) ਭੇਜੀ ਕਿ ਅਸੀਂ ਇਹਨਾਂ ਜ਼ਾਲਮਾਂ ਨੂੰ ਜ਼ਰੂਰ ਹੀ ਬਰਬਾਦ ਕਰ ਦਿਆਂਗੇ।
14وَلَنُسْكِنَنَّكُمُ الْأَرْضَ مِن بَعْدِهِمْ ۚ ذَٰلِكَ لِمَنْ خَافَ مَقَامِي وَخَافَ وَعِيدِ
14਼ ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ ਅਤੇ ਉਹਨਾਂ ਦੇ ਆਗਿਆਕਾਰੀਆਂ ਨੂੰ) ਧਰਤੀ ’ਤੇ ਵਸੇਬਾ ਦਿਆਂਗੇ। ਇਹ ਇਨਾਮ ਉਹਨਾਂ ਲਈ ਹੈ ਜਿਹੜੇ ਮੇਰੀ ਹਜ਼ੂਰੀ ਵਿਚ (ਕਿਆਮਤ ਦੀ ਪੁੱਛ-ਗਿੱਛ ਲਈ) ਖੜੇ ਹੋਣ ਤੋਂ ਡਰਦੇ ਹਨ ਅਤੇ ਮੇਰੀਆਂ ਚਿਤਾਵਨੀਆਂ ਤੋਂ ਭੈਅ-ਭੀਤ ਰਹਿੰਦੇ ਹਨ।
15وَاسْتَفْتَحُوا وَخَابَ كُلُّ جَبَّارٍ عَنِيدٍ
15਼ ਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ ਫ਼ੈਸਲੇ ਕਾਰਨ) ਸਾਰੇ ਹੀ ਬਾਗ਼ੀ ਤੇ ਆਕੜਣ ਵਾਲੇ ਨਾ-ਮੁਰਾਦ ਹੋ ਗਏ।
16مِّن وَرَائِهِ جَهَنَّمُ وَيُسْقَىٰ مِن مَّاءٍ صَدِيدٍ
16਼ ਇਸ ਤੋਂ ਅੱਗੇ (ਇਨਕਾਰੀਆਂ ਲਈ) ਨਰਕ ਹੈ ਜਿੱਥੇ ਉਹਨਾਂ ਨੂੰ ਪੀਪ ਵਾਲਾ ਪਾਣੀ ਪੀਣ ਲਈ ਦਿੱਤਾ ਜਾਵੇਗਾ।
ਇਬਰਾਹੀਮਕੁਰਾਨ ਸੂਚੀ
52ਆਇਤ
MeccanRevelation
14ਆਇਤ

ਅਨੁਵਾਦ — ਇਬਰਾਹੀਮ 14

ਸੂਰਾ ਇਬਰਾਹੀਮ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਇਹਨਾਂ (ਇਨਕਾਰੀਆਂ) ਤੋਂ ਮਗਰੋਂ ਅਸੀਂ ਤੁਹਾਨੂੰ (ਰਸੂਲਾਂ ਨੂੰ…

ਸੂਰਾ ਆਇਤ 14/52 — ਇਬਰਾਹੀਮ إبراهيم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਇਬਰਾਹੀਮ ਸੁਣੋ, ਇਬਰਾਹੀਮ ਅਨੁਵਾਦ, ਇਬਰਾਹੀਮ mp3, ਇਬਰਾਹੀਮ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers