ਅਨ-ਨਹਲ · 65/128
ਅਨੁਵਾਦ ਉਚਾਰਨ — ਅਨ-ਨਹਲ
وَاللَّهُ أَنزَلَ مِنَ السَّمَاءِ مَاءً فَأَحْيَا بِهِ الْأَرْضَ بَعْدَ مَوْتِهَا ۚ إِنَّ فِي ذَٰلِكَ لَآيَةً لِّقَوْمٍ يَسْمَعُونَ ۝٦٥
Wallaahu anzala minas samaaa`i maaa`an fa ahyaa bihil arda ba`da mawtihaa; inna fee zaalika la aayatal liqaw miny yasma`oon
📖 ਪੰਜਾਬੀ ਵਿੱਚ
65਼ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਇਸ ਨਾਲ ਮਰੀ ਹੋਈ ਧਰਤੀ ਨੂੰ ਮੁੜ ਸੁਰਜੀਤ ਕਰ ਦਿੱਤਾ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ (ਧਿਆਨ ਨਾਲ) ਸੁਣਦੇ ਹਨ।

🎧 ਸੁਣੋ


📜 ਆਇਤ 63-67 — ਅਨ-ਨਹਲ

63تَاللَّهِ لَقَدْ أَرْسَلْنَا إِلَىٰ أُمَمٍ مِّن قَبْلِكَ فَزَيَّنَ لَهُمُ الشَّيْطَانُ أَعْمَالَهُمْ فَهُوَ وَلِيُّهُمُ الْيَوْمَ وَلَهُمْ عَذَابٌ أَلِيمٌ
63਼ ਅੱਲਾਹ ਦੀ ਕਸਮ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ ਸੀ ਪਰੰਤੂ ਸ਼ੈਤਾਨ ਨੇ ਉਹਨਾਂ (ਇਨਕਾਰੀਆਂ) ਦੀਆਂ ਭੈੜੀਆਂ ਕਰਤੂਤਾਂ ਨੂੰ ਵੇਖਣ ਵਿਚ ਸੋਹਣਾ ਬਣਾ ਛੱਡਿਆ ਹੈ। ਅੱਜ ਵੀ ਉਹੀ (ਸ਼ੈਤਾਨ) ਉਹਨਾਂ ਦਾ ਦੋਸਤ ਹੈ ਅਤੇ ਉਹਨਾਂ ਲਈ ਦੁਖਦਾਈ ਸਜ਼ਾ ਹੈ।
64وَمَا أَنزَلْنَا عَلَيْكَ الْكِتَابَ إِلَّا لِتُبَيِّنَ لَهُمُ الَّذِي اخْتَلَفُوا فِيهِ ۙ وَهُدًى وَرَحْمَةً لِّقَوْمٍ يُؤْمِنُونَ
64਼ (ਹੇ ਨਬੀ!) ਅਸੀਂ ਤੁਹਾਡੇ ’ਤੇ ਕਿਤਾਬ (.ਕੁਰਆਨ) ਕੇਵਲ ਇਸ ਲਈ ਉਤਾਰੀ ਹੈ ਤਾਂ ਜੋ ਤੁਸੀਂ ਉਹਨਾਂ ’ਤੇ ਉਹਨਾਂ ਸਾਰੀਆਂ ਗੱਲਾਂ ਨੂੰ ਸਪਸ਼ਟ ਕਰ ਦਿਓ, ਜਿਨ੍ਹਾਂ ਵਿਚ ਇਹ ਮਤਭੇਦ ਕਰਦੇ ਹਨ ਅਤੇ ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।
65وَاللَّهُ أَنزَلَ مِنَ السَّمَاءِ مَاءً فَأَحْيَا بِهِ الْأَرْضَ بَعْدَ مَوْتِهَا ۚ إِنَّ فِي ذَٰلِكَ لَآيَةً لِّقَوْمٍ يَسْمَعُونَ
65਼ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਇਸ ਨਾਲ ਮਰੀ ਹੋਈ ਧਰਤੀ ਨੂੰ ਮੁੜ ਸੁਰਜੀਤ ਕਰ ਦਿੱਤਾ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ (ਧਿਆਨ ਨਾਲ) ਸੁਣਦੇ ਹਨ।
66وَإِنَّ لَكُمْ فِي الْأَنْعَامِ لَعِبْرَةً ۖ نُّسْقِيكُم مِّمَّا فِي بُطُونِهِ مِن بَيْنِ فَرْثٍ وَدَمٍ لَّبَنًا خَالِصًا سَائِغًا لِّلشَّارِبِينَ
66਼ ਬੇਸ਼ੱਕ ਤੁਹਾਡੇ ਲਈ (ਪਾਲਤੂ) ਜਾਨਵਰਾਂ ਵਿਚ ਵੀ ਇਕ ਸਿੱਖਿਆ ਹੈ। ਉਹਨਾਂ ਜਾਨਵਰਾਂ ਦੇ ਢਿੱਡਾਂ ’ਚੋਂ ਗੋਹੇ ਅਤੇ ਲਹੂ ਦੇ ਵਿਚਾਲਿਓਂ ਜਿਹੜਾ ਖ਼ਾਲਸ ਦੁੱਧ ਨਿੱਕਲਦਾ ਹੈ, ਅਸੀਂ ਤੁਹਾਨੂੰ ਪਿਆਉਂਦੇ ਹਾਂ, ਜਿਹੜਾ ਪੀਣ ਵਾਲਿਆਂ ਲਈ ਅਤਿਅੰਤ ਸੁਆਦਲਾ ਹੈ।
67وَمِن ثَمَرَاتِ النَّخِيلِ وَالْأَعْنَابِ تَتَّخِذُونَ مِنْهُ سَكَرًا وَرِزْقًا حَسَنًا ۗ إِنَّ فِي ذَٰلِكَ لَآيَةً لِّقَوْمٍ يَعْقِلُونَ
67਼ ਖਜੂਰ ਤੇ ਅੰਗੂਰ ਉਹ ਫਲ ਹਨ ਜਿਨ੍ਹਾਂ ਤੋਂ ਤੁਸੀਂ ਨਸ਼ੀਲੀਆਂ ਚੀਜ਼ਾਂ (ਸ਼ਰਾਬ) ਤੇ ਪਾਕ ਰੋਜ਼ੀ ਵੀ ਪ੍ਰਾਪਤ ਕਰਦੇ ਹੋ। ਜਿਹੜੇ ਲੋਕੀ ਅਕਲ ਰੱਖਦੇ ਹਨ ਉਹਨਾਂ ਲਈ ਇਸ ਵਿਚ ਬਹੁਤ ਨਿਸ਼ਾਨੀਆਂ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
65ਆਇਤ

ਅਨੁਵਾਦ — ਅਨ-ਨਹਲ 65

ਸੂਰਾ ਅਨ-ਨਹਲ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਇਸ ਨਾਲ…

ਸੂਰਾ ਆਇਤ 65/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers