ਅਲ-ਬਕਰਾ · 138/286
ਅਨੁਵਾਦ ਉਚਾਰਨ — ਅਲ-ਬਕਰਾ
صِبْغَةَ اللَّهِ ۖ وَمَنْ أَحْسَنُ مِنَ اللَّهِ صِبْغَةً ۖ وَنَحْنُ لَهُ عَابِدُونَ ۝١٣٨
Sibghatal laahi wa man ahsanu minal laahi sibghatanw wa nahnu lahoo `aabidoon
📖 ਪੰਜਾਬੀ ਵਿੱਚ
138਼ (ਹੇ ਨਬੀ ਇਹਨਾਂ ਨੂੰ ਆਖੋ) ਕਿ ਅੱਲਾਹ ਦੇ ਰੰਗ ਵਿਚ ਰੰਗ ਜਾਉ ਉਸ ਦੇ ਰੰਗ ਤੋਂ ਸੋਹਣਾ ਕਿਸ ਦਾ ਰੰਗ ਰੁ ? ਅਤੇ ਅਸੀਂ ਸਾਰੇ ਉਸੇ ਦੀ ਇਬਾਦਤ ਕਰਦੇ ਹਾਂ।

🎧 ਸੁਣੋ


📜 ਆਇਤ 136-140 — ਅਲ-ਬਕਰਾ

136قُولُوا آمَنَّا بِاللَّهِ وَمَا أُنزِلَ إِلَيْنَا وَمَا أُنزِلَ إِلَىٰ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطِ وَمَا أُوتِيَ مُوسَىٰ وَعِيسَىٰ وَمَا أُوتِيَ النَّبِيُّونَ مِن رَّبِّهِمْ لَا نُفَرِّقُ بَيْنَ أَحَدٍ مِّنْهُمْ وَنَحْنُ لَهُ مُسْلِمُونَ
136਼ (ਹੇ ਮੁਸਲਮਾਨੋ!) ਤੁਸੀਂ ਆਖੋ ਕਿ ਅਸੀਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਉਸ ’ਤੇ ਵੀ ਜੋ ਸਾਡੇ ਵਲ (.ਕੁਰਆਨ) ਉਤਾਰਿਆ ਗਿਆ ਹੈ। ਅਤੇ ਜਿਹੜਾ ਵੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ਲਈ (ਰੱਬੀ ਫ਼ਰਮਾਨ) ਉਤਾਰਿਆ ਗਿਆ ਰੁ ਅਤੇ ਜੋ ਮੂਸਾ, ਅਤੇ ਈਸਾ ਨੂੰ (ਕਿਤਾਬਾਂ) ਦਿੱਤੀਆਂ ਛਗਈਆਂ ਹਨ ਅਤੇ ਜੋ ਦੂਜੇ ਸਾਰੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ (ਆਦੇਸ਼) ਦਿੱਤੇ ਗਏ ਸਨ (ਸਾਡਾ ਉਹਨਾਂ ਸਭ ’ਤੇ ਈਮਾਨ ਹੈ) ਅਸੀਂ ਉਹਨਾਂ (ਨਬੀਆਂ) ਵਿਚਕਾਰ ਕੋਈ ਭੇਦ ਭਾਵ ਨਹੀਂ ਕਰਦੇ ਅਤੇ ਅਸੀਂ ਸਾਰੇ ਉਸ (ਅੱਲਾਹ) ਦੇ ਆਗਿਆਕਾਰੀ ਹਾਂ।
137فَإِنْ آمَنُوا بِمِثْلِ مَا آمَنتُم بِهِ فَقَدِ اهْتَدَوا ۖ وَّإِن تَوَلَّوْا فَإِنَّمَا هُمْ فِي شِقَاقٍ ۖ فَسَيَكْفِيكَهُمُ اللَّهُ ۚ وَهُوَ السَّمِيعُ الْعَلِيمُ
137਼ ਜੇ ਉਹ (ਅਹਲੇ ਕਿਤਾਬ) ਵੀ ਉਹਨਾਂ ਸਾਰੀਆਂ ਚੀਜ਼ਾਂ ’ਤੇ ਈਮਾਨ ਲਿਆਉਣ ਜਿਨ੍ਹਾਂ ’ਤੇ ਤੁਸੀਂ ਈਮਾਨ ਲਿਆਏ ਹੋ ਤਾਂ ਉਹ ਵੀ ਹਿਦਾਇਤ ਵਾਲੇ ਬਣ ਜਾਣਗੇ। ਜੇ ਉਹ ਈਮਾਨ ਲਿਆਉਣ ਤੋਂ ਮੂੰਹ ਮੋੜਨ ਤਾਂ ਉਹ ਤੁਹਾਡੇ ਵਿਰੋਧੀ ਹਨ ਸੋ ਉਹਨਾਂ ਦੇ ਮੁਕਾਬਲੇ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਭਲੀ-ਭਾਂਤ ਸੁਣਨ ਤੇ ਜਾਣਨ ਵਾਲਾ ਹੈ।
138صِبْغَةَ اللَّهِ ۖ وَمَنْ أَحْسَنُ مِنَ اللَّهِ صِبْغَةً ۖ وَنَحْنُ لَهُ عَابِدُونَ
138਼ (ਹੇ ਨਬੀ ਇਹਨਾਂ ਨੂੰ ਆਖੋ) ਕਿ ਅੱਲਾਹ ਦੇ ਰੰਗ ਵਿਚ ਰੰਗ ਜਾਉ ਉਸ ਦੇ ਰੰਗ ਤੋਂ ਸੋਹਣਾ ਕਿਸ ਦਾ ਰੰਗ ਰੁ ? ਅਤੇ ਅਸੀਂ ਸਾਰੇ ਉਸੇ ਦੀ ਇਬਾਦਤ ਕਰਦੇ ਹਾਂ।
139قُلْ أَتُحَاجُّونَنَا فِي اللَّهِ وَهُوَ رَبُّنَا وَرَبُّكُمْ وَلَنَا أَعْمَالُنَا وَلَكُمْ أَعْمَالُكُمْ وَنَحْنُ لَهُ مُخْلِصُونَ
139਼ (ਹੇ ਨਬੀ! ਤੁਸੀਂ) ਆਖੋ, ਕੀ ਤੁਸੀਂ ਸਾਡੇ ਨਾਲ ਅੱਲਾਹ ਬਾਰੇ ਝਗੜਦੇ ਹੋ ? ਜਦੋਂ ਕਿ ਉਹ ਸਾਡਾ ਵੀ ਰੱਬ ਹੈ ਅਤੇ ਤੁਹਾਡਾ ਵੀ ਉਹੀਓ ਰੱਬ ਹੈ ਅਤੇ ਸਾਡੇ ਲਈ ਸਾਡੇ ਕਰਮ ਹਨ ਅਤੇ ਤੁਹਾਡੇ ਲਈ ਤੁਹਾਡੇ ਕਰਮ ਹਨ ਅਤੇ ਅਸੀਂ ਸਾਰੇ (ਕਰਮ) ਖ਼ਾਲਸ ਉਸੇ (ਅੱਲਾਹ ਦੀ ਰਜ਼ਾ) ਲਈ ਕਰਦੇ ਹਾਂ। 1
140أَمْ تَقُولُونَ إِنَّ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطَ كَانُوا هُودًا أَوْ نَصَارَىٰ ۗ قُلْ أَأَنتُمْ أَعْلَمُ أَمِ اللَّهُ ۗ وَمَنْ أَظْلَمُ مِمَّن كَتَمَ شَهَادَةً عِندَهُ مِنَ اللَّهِ ۗ وَمَا اللَّهُ بِغَافِلٍ عَمَّا تَعْمَلُونَ
140਼ ਕੀ ਤੁਸੀਂ (ਅਹਲੇ ਕਿਤਾਬ) ਇਹ ਕਹਿੰਦੇ ਹੋ ਕਿ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਯਹੂਦੀ ਜਾ ਈਸਾਈ ਸਨ? (ਹੇ ਨਬੀ ਤੁਸੀਂ) ਇਹਨਾਂ ਨੂੰ ਪੁੱਛੋ, ਕੀ ਤੁਸੀਂ ਵੱਧ ਜਾਣਦੇ ਹੋ ਜਾਂ ਅੱਲਾਹ? ਅਤੇ ਇਸ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਉਸ ਗਵਾਹੀ ਨੂੰ ਲੁਕਾਵੇਂ ਜਿਹੜੀ ਉਹਨਾਂ ਕੋਲ ਅੱਲਾਹ ਵੱਲੋਂ (ਤੌਰੈਤ ਤੇ ਇੰਜੀਲ ਵਿਚ) ਆਈ ਹੋਈ ਹੈ ? ਅਤੇ ਅੱਲਾਹ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਰਤੂਤਾਂ ਤੋਂ ਬੇਖ਼ਬਰ ਨਹੀਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
138ਆਇਤ

ਅਨੁਵਾਦ — ਅਲ-ਬਕਰਾ 138

ਸੂਰਾ ਅਲ-ਬਕਰਾ ਆਇਤ 138 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 138਼ (ਹੇ ਨਬੀ ਇਹਨਾਂ ਨੂੰ ਆਖੋ) ਕਿ ਅੱਲਾਹ ਦੇ ਰੰਗ…

ਸੂਰਾ ਆਇਤ 138/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 136–140. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers