ਅਲ-ਬਕਰਾ · 42/286
ਅਨੁਵਾਦ ਉਚਾਰਨ — ਅਲ-ਬਕਰਾ
وَلَا تَلْبِسُوا الْحَقَّ بِالْبَاطِلِ وَتَكْتُمُوا الْحَقَّ وَأَنتُمْ تَعْلَمُونَ ۝٤٢
Wa laa talbisul haqqa bilbaatili wa taktumul haqqa wa antum ta`lamoon
📖 ਪੰਜਾਬੀ ਵਿੱਚ
42਼ ਅਤੇ ਸੱਚਾਈ ਨੂੰ ਝੂਠ ਨਾਲ ਗੱਡਮਡ ਨਾ ਕਰੋ ਅਤੇ ਸੱਚਾਈ ਨੂੰ ਨਾ ਲੁਕਾਓ ਜਦ ਕਿ ਤੁਸੀਂ (ਸੱਚਾਈ ਨੂੰ) ਜਾਣਦੇ ਹੋ। 1
🎧 ਸੁਣੋ

📜 ਆਇਤ 40-44 — ਅਲ-ਬਕਰਾ

40يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَوْفُوا بِعَهْدِي أُوفِ بِعَهْدِكُمْ وَإِيَّايَ فَارْهَبُونِ
40਼ ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।
41وَآمِنُوا بِمَا أَنزَلْتُ مُصَدِّقًا لِّمَا مَعَكُمْ وَلَا تَكُونُوا أَوَّلَ كَافِرٍ بِهِ ۖ وَلَا تَشْتَرُوا بِآيَاتِي ثَمَنًا قَلِيلًا وَإِيَّايَ فَاتَّقُونِ
41਼ ਅਤੇ ਇਸ (ਕੁਰਆਨ) ’ਤੇ ਈਮਾਨ ਲਿਆਉ ਜਿਸ ਨੂੰ ਮੈਂ ਹੀ ਨਾਜ਼ਿਲ ਕੀਤਾ ਹੈ ਜੋ ਕਿ ਉਸ ਕਿਤਾਬ (ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਨ ਵਾਲਾ ਹੈ ਜੋ ਤੁਹਾਡੇ ਕੋਲ ਹੈ। ਤੁਸੀਂ ਇਸ ਦਾ ਇਨਕਾਰ ਕਰਨ ਵਿਚ ਪਹਿਲ ਨਾ ਕਰੋ ਅਤੇ ਮੇਰੀਆਂ ਆਇਤਾਂ (ਆਦੇਸ਼ਾਂ) ਨੂੰ ਥੋੜ੍ਹੇ ਮੁੱਲ ਉੱਤੇ ਨਾ ਵੇਚ ਸੁੱਟੋ ਅਤੇ ਮੈਥੋਂ ਹੀ ਡਰੋ।
42وَلَا تَلْبِسُوا الْحَقَّ بِالْبَاطِلِ وَتَكْتُمُوا الْحَقَّ وَأَنتُمْ تَعْلَمُونَ
42਼ ਅਤੇ ਸੱਚਾਈ ਨੂੰ ਝੂਠ ਨਾਲ ਗੱਡਮਡ ਨਾ ਕਰੋ ਅਤੇ ਸੱਚਾਈ ਨੂੰ ਨਾ ਲੁਕਾਓ ਜਦ ਕਿ ਤੁਸੀਂ (ਸੱਚਾਈ ਨੂੰ) ਜਾਣਦੇ ਹੋ। 1
43وَأَقِيمُوا الصَّلَاةَ وَآتُوا الزَّكَاةَ وَارْكَعُوا مَعَ الرَّاكِعِينَ
43਼ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਰੁਕੂਅ ਕਰਨ ਵਾਲਿਆਂ ਨਾਲ ਰੁਕੂਅ ਕਰੋ।
44۞ أَتَأْمُرُونَ النَّاسَ بِالْبِرِّ وَتَنسَوْنَ أَنفُسَكُمْ وَأَنتُمْ تَتْلُونَ الْكِتَابَ ۚ أَفَلَا تَعْقِلُونَ
44਼ ਤੁਸੀਂ ਲੋਕਾਂ ਨੂੰ ਤਾਂ ਭਲਾਈਆਂ (ਨੇਕੀਆਂ) ਦਾ ਹੁਕਮ ਦਿੰਦੇ ਹੋ ਪਰ ਆਪਣੇ ਆਪ ਨੂੰ ਭੁੱਲ ਜਾਂਦੇ ਹੋ 2 ਜਦੋਂ ਕਿ ਤੁਸੀਂ ਕਿਤਾਬ ਵੀ ਪੜ੍ਹਦੇ ਹੋ। ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ ?
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
42ਆਇਤ

ਅਨੁਵਾਦ — ਅਲ-ਬਕਰਾ 42

ਸੂਰਾ ਅਲ-ਬਕਰਾ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਅਤੇ ਸੱਚਾਈ ਨੂੰ ਝੂਠ ਨਾਲ ਗੱਡਮਡ ਨਾ ਕਰੋ ਅਤੇ…

ਸੂਰਾ ਆਇਤ 42/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 40–44. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers