ਤਾਹਾ · 73/135
ਅਨੁਵਾਦ ਉਚਾਰਨ — ਤਾਹਾ
إِنَّا آمَنَّا بِرَبِّنَا لِيَغْفِرَ لَنَا خَطَايَانَا وَمَا أَكْرَهْتَنَا عَلَيْهِ مِنَ السِّحْرِ ۗ وَاللَّهُ خَيْرٌ وَأَبْقَىٰ ۝٧٣
Innaaa aamannaa bi Rabbinaa liyaghfira lanaa khataayaanaa wa maaa akrahtanaa `alaihi minas sihr; wallaahu khairunw waabqaa
📖 ਪੰਜਾਬੀ ਵਿੱਚ
73਼ ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ।
🎧 ਸੁਣੋ

📜 ਆਇਤ 71-75 — ਤਾਹਾ

71قَالَ آمَنتُمْ لَهُ قَبْلَ أَنْ آذَنَ لَكُمْ ۖ إِنَّهُ لَكَبِيرُكُمُ الَّذِي عَلَّمَكُمُ السِّحْرَ ۖ فَلَأُقَطِّعَنَّ أَيْدِيَكُمْ وَأَرْجُلَكُم مِّنْ خِلَافٍ وَلَأُصَلِّبَنَّكُمْ فِي جُذُوعِ النَّخْلِ وَلَتَعْلَمُنَّ أَيُّنَا أَشَدُّ عَذَابًا وَأَبْقَىٰ
71਼ ਫ਼ਿਰਔਨ ਨੇ (ਗੁੱਸੇ ਵਿਚ) ਆਖਿਆ ਕਿ ਮੈਥੋਂ ਪੁੱਛੇ ਬਿਨਾਂ ਹੀ ਤੁਸੀਂ ਉਸ (ਅੱਲਾਹ) ’ਤੇ ਈਮਾਨ ਲੈ ਆਏ ? ਅਸਲ ਵਿਚ ਇਹ (ਮੂਸਾ) ਤੁਹਾਡਾ ਗੂਰੁ ਹੈ ਜਿਸ ਤੋਂ ਤੁਸੀਂ ਜਾਦੂ ਸਿੱਖਦੇ ਹੋ। ਮੈਂ ਤੁਹਾਡਾ ਇਕ ਪਾਸੇ ਦਾ ਹੱਥ ਅਤੇ ਦੂਜੇ ਪਾਸੇ ਦਾ ਪੈਰ ਵਢਾ ਦਿਆਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਖਜੂਰ ਦੇ ਪੋਰਿਆਂ ’ਤੇ ਸੂਲੀ ’ਤੇ ਚਾੜ੍ਹਾਂਗਾ ਅਤੇ ਫੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਾਡੇ ਦੋਹਾਂ (ਅੱਲਾਹ ਤੇ ਫ਼ਿਰਔਨ) ਵਿੱਚੋਂ ਕਿਸ ਦੀ ਸਜ਼ਾ ਵਧੇਰੇ ਕਰੜੀ ਤੇ ਸਦੀਵੀ ਹੈ।
72قَالُوا لَن نُّؤْثِرَكَ عَلَىٰ مَا جَاءَنَا مِنَ الْبَيِّنَاتِ وَالَّذِي فَطَرَنَا ۖ فَاقْضِ مَا أَنتَ قَاضٍ ۖ إِنَّمَا تَقْضِي هَٰذِهِ الْحَيَاةَ الدُّنْيَا
72਼ ਉਹਨਾਂ (ਜਾਦੂਗਰਾਂ) ਨੇ ਜਵਾਬ ਵਿਚ ਕਿਹਾ ਕਿ ਇਹ ਗੱਲ ਅਸੰਭਵ ਹੈ ਕਿ ਉਹਨਾਂ ਦਲੀਲਾਂ ਦੇ ਅੱਗੇ ਜਿਹੜੀਆਂ ਸਾਡੇ ਸਾਹਮਣੇ ਆ ਚੁੱਕੀਆਂ ਹਨ ਅਤੇ ਉਸ ਅੱਲਾਹ ਦੀ ਜ਼ਾਤ ਦੇ ਮੁਕਾਬਲੇ ਵਿਚ ਜਿਸ ਨੇ ਸਾਨੂੰ ਪੈਦਾ ਕੀਤਾ ਹੈ, ਅਸੀਂ ਤੈਨੂੰ (ਫ਼ਿਰਔਨ ਨੂੰ) ਪਹਿਲ ਦੇਇਏ। ਹੁਣ ਜੋ ਵੀ ਤੂੰ ਕਰਨਾ ਚਾਹੁੰਦਾ ਹੈ ਕਰ ਲੈ। ਤੂੰ ਜੋ ਵੀ ਹੁਕਮ ਚਲਾ ਸਕਦਾ ਹੈ ਉਹ ਕੇਵਲ ਇਸੇ ਜੀਵਨ ਤਕ ਹੀ ਸੀਮਤ ਹੈ।
73إِنَّا آمَنَّا بِرَبِّنَا لِيَغْفِرَ لَنَا خَطَايَانَا وَمَا أَكْرَهْتَنَا عَلَيْهِ مِنَ السِّحْرِ ۗ وَاللَّهُ خَيْرٌ وَأَبْقَىٰ
73਼ ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ ਹਾਂ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰ ਦੇਵੇਗਾ ਅਤੇ (ਵਿਸ਼ੇਸ਼ ਕਰ) ਇਹ ਜਾਦੂਗਰੀ, ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ ਹੈ। ਅੱਲਾਹ ਹੀ ਵਧੀਆ (ਬਦਲਾ ਦੇਣ ਵਾਲਾ) ਹੈ ਅਤੇ ਉਹੀਓ ਸਦਾ ਰਹਿਣ ਵਾਲਾ ਹੈ।
74إِنَّهُ مَن يَأْتِ رَبَّهُ مُجْرِمًا فَإِنَّ لَهُ جَهَنَّمَ لَا يَمُوتُ فِيهَا وَلَا يَحْيَىٰ
74਼ ਅਸਲ ਵਿਚ ਜੋ ਵੀ ਵਿਅਕਤੀ ਅਪਰਾਧੀ ਬਣ ਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇਗਾ ਉਸ ਲਈ ਨਰਕ ਹੈ ਜਿੱਥੇ ਨਾ ਤਾਂ ਉਹ ਮਰ ਸਕੇਗਾ ਤੇ ਨਾ ਹੀ ਜੀ ਸਕੇਗਾ।
75وَمَن يَأْتِهِ مُؤْمِنًا قَدْ عَمِلَ الصَّالِحَاتِ فَأُولَٰئِكَ لَهُمُ الدَّرَجَاتُ الْعُلَىٰ
75਼ ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
73ਆਇਤ

ਅਨੁਵਾਦ — ਤਾਹਾ 73

ਸੂਰਾ ਤਾਹਾ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਅਸੀਂ (ਜਾਦੂਗਰ) ਇਸ ਲਈ ਆਪਣੇ ਪਾਲਣਹਾਰ ’ਤੇ ਈਮਾਨ ਲਿਆਏ…

ਸੂਰਾ ਆਇਤ 73/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 71–75. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers