ਅਲ-ਅੰਬੀਆ · 7/112
ਅਨੁਵਾਦ ਉਚਾਰਨ — ਅਲ-ਅੰਬੀਆ
وَمَا أَرْسَلْنَا قَبْلَكَ إِلَّا رِجَالًا نُّوحِي إِلَيْهِمْ ۖ فَاسْأَلُوا أَهْلَ الذِّكْرِ إِن كُنتُمْ لَا تَعْلَمُونَ ۝٧
Wa maaa arsalnaa qablaka illaa rijaalan nooheee ilaihim fas`aloo ahlaz zikri in kuntum laa ta`lamoon
📖 ਪੰਜਾਬੀ ਵਿੱਚ
7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।

🎧 ਸੁਣੋ


📜 ਆਇਤ 5-9 — ਅਲ-ਅੰਬੀਆ

5بَلْ قَالُوا أَضْغَاثُ أَحْلَامٍ بَلِ افْتَرَاهُ بَلْ هُوَ شَاعِرٌ فَلْيَأْتِنَا بِآيَةٍ كَمَا أُرْسِلَ الْأَوَّلُونَ
5਼ ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।
6مَا آمَنَتْ قَبْلَهُم مِّن قَرْيَةٍ أَهْلَكْنَاهَا ۖ أَفَهُمْ يُؤْمِنُونَ
6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?
7وَمَا أَرْسَلْنَا قَبْلَكَ إِلَّا رِجَالًا نُّوحِي إِلَيْهِمْ ۖ فَاسْأَلُوا أَهْلَ الذِّكْرِ إِن كُنتُمْ لَا تَعْلَمُونَ
7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।
8وَمَا جَعَلْنَاهُمْ جَسَدًا لَّا يَأْكُلُونَ الطَّعَامَ وَمَا كَانُوا خَالِدِينَ
8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।
9ثُمَّ صَدَقْنَاهُمُ الْوَعْدَ فَأَنجَيْنَاهُمْ وَمَن نَّشَاءُ وَأَهْلَكْنَا الْمُسْرِفِينَ
9਼ ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
7ਆਇਤ

ਅਨੁਵਾਦ — ਅਲ-ਅੰਬੀਆ 7

ਸੂਰਾ ਅਲ-ਅੰਬੀਆ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ…

ਸੂਰਾ ਆਇਤ 7/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 5–9. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers