ਅਨ-ਨਮਲ · 41/93
ਅਨੁਵਾਦ ਉਚਾਰਨ — ਅਨ-ਨਮਲ
قَالَ نَكِّرُوا لَهَا عَرْشَهَا نَنظُرْ أَتَهْتَدِي أَمْ تَكُونُ مِنَ الَّذِينَ لَا يَهْتَدُونَ ۝٤١
Qaala nakkiroo lahaa `arshahaa nanzur atahtadeee am takoonu minal lazeena laa yahtadoon
📖 ਪੰਜਾਬੀ ਵਿੱਚ
41਼ (ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।
🎧 ਸੁਣੋ

📜 ਆਇਤ 39-43 — ਅਨ-ਨਮਲ

39قَالَ عِفْرِيتٌ مِّنَ الْجِنِّ أَنَا آتِيكَ بِهِ قَبْلَ أَن تَقُومَ مِن مَّقَامِكَ ۖ وَإِنِّي عَلَيْهِ لَقَوِيٌّ أَمِينٌ
39਼ ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।
40قَالَ الَّذِي عِندَهُ عِلْمٌ مِّنَ الْكِتَابِ أَنَا آتِيكَ بِهِ قَبْلَ أَن يَرْتَدَّ إِلَيْكَ طَرْفُكَ ۚ فَلَمَّا رَآهُ مُسْتَقِرًّا عِندَهُ قَالَ هَٰذَا مِن فَضْلِ رَبِّي لِيَبْلُوَنِي أَأَشْكُرُ أَمْ أَكْفُرُ ۖ وَمَن شَكَرَ فَإِنَّمَا يَشْكُرُ لِنَفْسِهِ ۖ وَمَن كَفَرَ فَإِنَّ رَبِّي غَنِيٌّ كَرِيمٌ
40਼ ਜਿਸ (ਵਿਅਕਤੀ) ਕੋਲ ਕਿਤਾਬ ਦਾ ਗਿਆਨ ਸੀ ਉਹ ਬੋਲਿਆ ਕਿ ਮੈਂ ਉਸ (ਤਖ਼ਤ) ਨੂੰ ਤੁਹਾਡੀ ਅੱਖ ਝਮਕਣ ਤੋਂ ਪਹਿਲਾਂ ਤੁਹਾਡੇ ਕੋਲ ਲੈ ਆਵਾਂਗਾ। ਜਦੋਂ ਸੁਲੇਮਾਨ ਨੇ ਉਸ ਤਖ਼ਤ ਨੂੰ ਆਪਣੇ ਕੋਲ ਰੱਖਿਆ ਹੋਇਆ ਵੇਖਿਆ ਤਾਂ ਆਖਿਆ, ਇਹ ਸਭ ਮੇਰੇ ਰੱਬ ਦੀ ਕ੍ਰਿਪਾਲਤਾ ਹੈ, ਤਾਂ ਜੋ ਉਹ ਮੈਨੂੰ ਪਰਖੇ, ਕੀ ਮੈਂ ਉਸ ਦਾ ਸ਼ੁਕਰ ਅਦਾ ਕਰਦਾ ਹਾਂ ਜਾਂ ਨਾ-ਸ਼ੁਕਰਾ ਹਾਂ? ਜਿਹੜਾ ਵੀ ਕੋਈ ਸ਼ੁਕਰ (ਧੰਨਵਾਦ) ਕਰਦਾ ਹੈ ਉਹ ਆਪਣੇ ਹੀ ਲਈ ਸ਼ੁਕਰ ਅਦਾ ਕਰਦਾ ਹੈ ਜਿਹੜਾ ਕੋਈ ਨਾ-ਸ਼ੁਕਰੀ ਕਰਦਾ ਹੈ (ਚੇਤੇ ਰਹੇ ਕਿ) ਬੇਸ਼ੱਕ ਮੇਰਾ ਰੱਬ ਇਹਨਾਂ ਗੱਲਾਂ ਤੋਂ ਵੱਡਾ ਬੇ-ਪਰਵਾਹ ਹੈ ਅਤੇ ਮਿਹਰਬਾਨ ਹੈ।
41قَالَ نَكِّرُوا لَهَا عَرْشَهَا نَنظُرْ أَتَهْتَدِي أَمْ تَكُونُ مِنَ الَّذِينَ لَا يَهْتَدُونَ
41਼ (ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।
42فَلَمَّا جَاءَتْ قِيلَ أَهَٰكَذَا عَرْشُكِ ۖ قَالَتْ كَأَنَّهُ هُوَ ۚ وَأُوتِينَا الْعِلْمَ مِن قَبْلِهَا وَكُنَّا مُسْلِمِينَ
42਼ ਫੇਰ ਜਦੋਂ ਉਹ (ਰਾਣੀ) ਸੁਲੇਮਾਨ ਦੇ ਦਰਬਾਰ ਵਿਚ ਆ ਗਈ ਤਾਂ ਉਸ ਨੂੰ ਪੁੱਛਿਆ ਗਿਆ, ਕੀ ਤੁਹਾਡਾ ਸਿੰਘਾਸਨ ਵੀ ਅਜਿਹਾ ਹੀ ਹੈ ? ਉਸ ਨੇ ਕਿਹਾ ਕਿ ਇੰਜ ਸਮਝੋ ਕਿ ਇਹ ਉਹੀਓ ਹੈ ਅਤੇ ਸਾਨੂੰ ਇਸ ਤੋਂ ਪਹਿਲਾਂ ਹੀ (ਤੁਹਾਡੇ ਨਬੀ ਹੋਣ ਦਾ) ਗਿਆਨ ਹੋ ਚੁੱਕਿਆ ਸੀ ਅਤੇ ਅਸੀਂ ਆਗਿਆਕਾਰੀ (ਮੁਸਲਮਾਨ) ਬਣ ਗਏ ਸਾਂ।
43وَصَدَّهَا مَا كَانَت تَّعْبُدُ مِن دُونِ اللَّهِ ۖ إِنَّهَا كَانَتْ مِن قَوْمٍ كَافِرِينَ
43਼ ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
41ਆਇਤ

ਅਨੁਵਾਦ — ਅਨ-ਨਮਲ 41

ਸੂਰਾ ਅਨ-ਨਮਲ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ (ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ)…

ਸੂਰਾ ਆਇਤ 41/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 39–43. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers