ਅਲ-ਕਸਸ · 26/88
ਅਨੁਵਾਦ ਉਚਾਰਨ — ਅਲ-ਕਸਸ
قَالَتْ إِحْدَاهُمَا يَا أَبَتِ اسْتَأْجِرْهُ ۖ إِنَّ خَيْرَ مَنِ اسْتَأْجَرْتَ الْقَوِيُّ الْأَمِينُ ۝٢٦
Qaalat ihdaahumaa yaaa abatis taajirhu inna khaira manistaajartal qawiyyul ameen
📖 ਪੰਜਾਬੀ ਵਿੱਚ
26਼ ਉਹਨਾਂ ਦੋਵਾਂ (ਔਰਤਾਂ) ਵਿੱਚੋਂ ਇਕ (ਔਰਤ) ਨੇ ਕਿਹਾ ਕਿ ਪਿਤਾ ਜੀ, ਇਸ ਵਿਅਕਤੀ (ਮੂਸਾ) ਨੂੰ ਮਜ਼ਦੂਰੀ ਲਈ ਰੱਖ ਲਓ, ਮਜ਼ਦੂਰੀ ਲਈ ਸਾਰਿਆਂ ਤੋਂ ਚੰਗਾ ਉਹੀਓ ਹੁੰਦਾ ਹੈ ਜਿਹੜਾ ਤਾਕਤਵਾਰ ਅਤੇ ਅਮਾਨਤਦਾਰ ਵੀ ਹੋਵੇ।

🎧 ਸੁਣੋ


📜 ਆਇਤ 24-28 — ਅਲ-ਕਸਸ

24فَسَقَىٰ لَهُمَا ثُمَّ تَوَلَّىٰ إِلَى الظِّلِّ فَقَالَ رَبِّ إِنِّي لِمَا أَنزَلْتَ إِلَيَّ مِنْ خَيْرٍ فَقِيرٌ
24਼ ਇਹ ਸੁਣ ਕੇ ਮੂਸਾ ਨੇ ਉਹਨਾਂ ਦੇ ਪਸ਼ੂਆਂ ਨੂੰ ਪਾਣੀ ਪਿਆ ਦਿੱਤਾ, ਫੇਰ ਇਕ ਛਾਂ ਵਾਲੀ ਥਾਂ ਜਾ ਕੇ ਬਹਿ ਗਿਆ ਤੇ ਆਖਿਆ ਕਿ ਹੇ ਮੇਰੇ ਰੱਬਾ! ਤੂੰ ਜਿਹੜੀ ਵੀ ਨੇਕੀ ਮੇਰੇ ਵੱਲ ਉਤਾਰਦਾ ਹੈ, ਮੈਂ ਉਸ ਦਾ ਮੁਥਾਜ ਹਾਂ।
25فَجَاءَتْهُ إِحْدَاهُمَا تَمْشِي عَلَى اسْتِحْيَاءٍ قَالَتْ إِنَّ أَبِي يَدْعُوكَ لِيَجْزِيَكَ أَجْرَ مَا سَقَيْتَ لَنَا ۚ فَلَمَّا جَاءَهُ وَقَصَّ عَلَيْهِ الْقَصَصَ قَالَ لَا تَخَفْ ۖ نَجَوْتَ مِنَ الْقَوْمِ الظَّالِمِينَ
25਼ (ਕੁੱਝ ਚਿਰ ਮਗਰੋਂ) ਉਹਨਾਂ ਦੋਵਾਂ ਔਰਤਾਂ ਵਿੱਚੋਂ ਇਕ ਔਰਤ ਸ਼ਰਮਾਉਂਦੀ ਲੱਜਾਉਂਦੀ ਹੋਈ ਉਸ ਕੋਲ ਆਈ ਤੇ ਕਹਿਣ ਲੱਗੀ ਕਿ ਤੁਹਾਨੂੰ ਮੇਰੇ ਪਿਤਾ ਜੀ ਨੇ ਬੁਲਾਇਆ ਹੈ ਤਾਂ ਕਿ ਜਿਹੜਾ ਤੁਸੀਂ (ਪਸ਼ੂਆਂ ਨੂੰ) ਪਾਣੀ ਪਿਆਇਆ ਹੈ ਉਸ ਦੀ ਮਜ਼ਦੂਰੀ ਦੇਣ। ਜਦੋਂ ਉਹ ਉਸ (ਪਿਤਾ) ਦੇ ਕੋਲ ਪੁੱਜਿਆ ਅਤੇ ਉਹਨਾਂ ਨੂੰ ਆਪਣੀ ਕਹਾਣੀ ਸੁਣਾਈ ਤਾਂ ਉਹ ਕਹਿਣ ਲੱਗਿਆ ਕਿ ਹੁਣ ਕੋਈ ਡਰਣ ਦੀ ਲੋੜ ਨਹੀਂ, ਤੁਸੀਂ ਜ਼ਾਲਮ ਕੌਮ ਤੋਂ ਨਜਾਤ ਪਾ ਚੁੱਕੇ ਹੋ।
26قَالَتْ إِحْدَاهُمَا يَا أَبَتِ اسْتَأْجِرْهُ ۖ إِنَّ خَيْرَ مَنِ اسْتَأْجَرْتَ الْقَوِيُّ الْأَمِينُ
26਼ ਉਹਨਾਂ ਦੋਵਾਂ (ਔਰਤਾਂ) ਵਿੱਚੋਂ ਇਕ (ਔਰਤ) ਨੇ ਕਿਹਾ ਕਿ ਪਿਤਾ ਜੀ, ਇਸ ਵਿਅਕਤੀ (ਮੂਸਾ) ਨੂੰ ਮਜ਼ਦੂਰੀ ਲਈ ਰੱਖ ਲਓ, ਮਜ਼ਦੂਰੀ ਲਈ ਸਾਰਿਆਂ ਤੋਂ ਚੰਗਾ ਉਹੀਓ ਹੁੰਦਾ ਹੈ ਜਿਹੜਾ ਤਾਕਤਵਾਰ ਅਤੇ ਅਮਾਨਤਦਾਰ ਵੀ ਹੋਵੇ।
27قَالَ إِنِّي أُرِيدُ أَنْ أُنكِحَكَ إِحْدَى ابْنَتَيَّ هَاتَيْنِ عَلَىٰ أَن تَأْجُرَنِي ثَمَانِيَ حِجَجٍ ۖ فَإِنْ أَتْمَمْتَ عَشْرًا فَمِنْ عِندِكَ ۖ وَمَا أُرِيدُ أَنْ أَشُقَّ عَلَيْكَ ۚ سَتَجِدُنِي إِن شَاءَ اللَّهُ مِنَ الصَّالِحِينَ
27਼ ਉਸ (ਔਰਤ ਦੇ ਪਿਤਾ ਨੇ ਮੂਸਾ ਨੂੰ) ਕਿਹਾ ਕਿ ਮੈਂ ਆਪਣੀਆਂ ਧੀਆਂ ਵਿੱਚੋਂ ਇਕ ਨੂੰ ਤੇਰੇ ਨਿਕਾਹ ਵਿਚ ਦੇਣਾ ਚਾਹੁੰਦਾ ਹਾਂ ਪਰ ਇਸ ਸ਼ਰਤ ’ਤੇ ਕਿ ਤੁਸੀਂ ਅੱਠ ਸਾਲ (ਮਹਿਰ ਵਜੋਂ) ਮੇਰੀ ਨੌਕਰੀ ਕਰੋਗੇ, ਹਾਂ! ਜੇ ਦਸ ਸਾਲ ਤਕ ਕਰੋ ਤਾਂ ਇਹ ਤੁਹਾਡੀ ਇੱਛਾ ਹੈ ਮੈਂ ਤੁਹਾਡੇ ’ਤੇ ਸਖ਼ਤੀ ਕਰਨਾ ਨਹੀਂ ਚਾਹੁੰਦਾ। ਜੇ ਅੱਲਾਹ ਨੂੰ ਇਹ ਮਨਜ਼ੂਰ ਹੋਇਆ ਤਾਂ ਤੁਸੀਂ ਮੈਨੂੰ ਇਕ ਭਲਾ ਆਦਮੀ ਹੀ ਵੇਖੋਗੇ।
28قَالَ ذَٰلِكَ بَيْنِي وَبَيْنَكَ ۖ أَيَّمَا الْأَجَلَيْنِ قَضَيْتُ فَلَا عُدْوَانَ عَلَيَّ ۖ وَاللَّهُ عَلَىٰ مَا نَقُولُ وَكِيلٌ
28਼ (ਮੂਸਾ ਨੇ) ਕਿਹਾ ਕਿ ਇਸ ਗੱਲ ਦੀ (ਸੰਧੀ) ਮੇਰੇ ਤੇ ਤੁਹਾਡੇ ਵਿਚਾਲੇ ਹੈ, ਮੈਂ ਇਹਨਾਂ ਦੋਵਾਂ ਮੁੱਦਤਾਂ ਵਿੱਚੋਂ ਜਿਹੜੀ ਵੀ ਚਾਹਵਾਂ ਪੂਰੀ ਕਰਾਂਗਾ, ਫੇਰ ਮੇਰੇ ਨਾਲ ਕੋਈ ਵਧੀਕੀ ਨਹੀਂ ਹੋਣੀ ਚਾਹੀਦੀ, ਅਸੀਂ ਜੋ ਸੰਧੀ ਕਰ ਰਹੇ ਹਾਂ ਅੱਲਾਹ ਉਸ ਦਾ ਨਿਗਰਾਨ ਹੈ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
26ਆਇਤ

ਅਨੁਵਾਦ — ਅਲ-ਕਸਸ 26

ਸੂਰਾ ਅਲ-ਕਸਸ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਉਹਨਾਂ ਦੋਵਾਂ (ਔਰਤਾਂ) ਵਿੱਚੋਂ ਇਕ (ਔਰਤ) ਨੇ ਕਿਹਾ ਕਿ…

ਸੂਰਾ ਆਇਤ 26/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers