ਅਲ-ਅੰਕਬੂਤ · 29/69
ਅਨੁਵਾਦ ਉਚਾਰਨ — ਅਲ-ਅੰਕਬੂਤ
أَئِنَّكُمْ لَتَأْتُونَ الرِّجَالَ وَتَقْطَعُونَ السَّبِيلَ وَتَأْتُونَ فِي نَادِيكُمُ الْمُنكَرَ ۖ فَمَا كَانَ جَوَابَ قَوْمِهِ إِلَّا أَن قَالُوا ائْتِنَا بِعَذَابِ اللَّهِ إِن كُنتَ مِنَ الصَّادِقِينَ ۝٢٩
A`innakum lataatoonar rijaala wa taqta`oonas sabeela wa taatoona fee naadekumul munkara famaa kaana jawaaba qawmiheee illaaa an qaalu` tinaaa bi`azaabil laahi in kunta minas saadiqeen
📖 ਪੰਜਾਬੀ ਵਿੱਚ
29਼ ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।

🎧 ਸੁਣੋ


📜 ਆਇਤ 27-31 — ਅਲ-ਅੰਕਬੂਤ

27وَوَهَبْنَا لَهُ إِسْحَاقَ وَيَعْقُوبَ وَجَعَلْنَا فِي ذُرِّيَّتِهِ النُّبُوَّةَ وَالْكِتَابَ وَآتَيْنَاهُ أَجْرَهُ فِي الدُّنْيَا ۖ وَإِنَّهُ فِي الْآخِرَةِ لَمِنَ الصَّالِحِينَ
27਼ ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ ਤੇ ਯਾਕੂਬ (ਪੁੱਤਰ ਤੇ ਪੋਤਰੇ) ਦਿੱਤੇ ਅਤੇ ਉਸੇ ਦੇ ਵੰਸ਼ ਵਿੱਚੋਂ ਪੈਗ਼ੰਬਰੀ ਤੇ (ਅਕਾਸ਼ੀ) ਕਿਤਾਬਾਂ ਦੇ ਛੱਡੀਆਂ। ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਬਦਲਾ ਭਾਵ ਮਾਨ ਦਿੱਤਾ ਅਤੇ ਪਰਲੋਕ ਵਿਚ ਉਹ ਨੇਕ ਤੇ ਭਲੇ ਲੋਕਾਂ ਵਿੱਚੋਂ ਹੀ ਹੋਣਗੇ।
28وَلُوطًا إِذْ قَالَ لِقَوْمِهِ إِنَّكُمْ لَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
28਼ ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।
29أَئِنَّكُمْ لَتَأْتُونَ الرِّجَالَ وَتَقْطَعُونَ السَّبِيلَ وَتَأْتُونَ فِي نَادِيكُمُ الْمُنكَرَ ۖ فَمَا كَانَ جَوَابَ قَوْمِهِ إِلَّا أَن قَالُوا ائْتِنَا بِعَذَابِ اللَّهِ إِن كُنتَ مِنَ الصَّادِقِينَ
29਼ ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।
30قَالَ رَبِّ انصُرْنِي عَلَى الْقَوْمِ الْمُفْسِدِينَ
30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।
31وَلَمَّا جَاءَتْ رُسُلُنَا إِبْرَاهِيمَ بِالْبُشْرَىٰ قَالُوا إِنَّا مُهْلِكُو أَهْلِ هَٰذِهِ الْقَرْيَةِ ۖ إِنَّ أَهْلَهَا كَانُوا ظَالِمِينَ
31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
29ਆਇਤ

ਅਨੁਵਾਦ — ਅਲ-ਅੰਕਬੂਤ 29

ਸੂਰਾ ਅਲ-ਅੰਕਬੂਤ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ)…

ਸੂਰਾ ਆਇਤ 29/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 27–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers