ਅਲ-ਅੰਕਬੂਤ · 31/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلَمَّا جَاءَتْ رُسُلُنَا إِبْرَاهِيمَ بِالْبُشْرَىٰ قَالُوا إِنَّا مُهْلِكُو أَهْلِ هَٰذِهِ الْقَرْيَةِ ۖ إِنَّ أَهْلَهَا كَانُوا ظَالِمِينَ ۝٣١
Wa lammaa jaaa`at Rusulunaaa Ibraaheema bil bushraa qaalooo innaa muhlikoo ahli haazihil qaryati inna ahlahaa kaanoo zaalimeen
📖 ਪੰਜਾਬੀ ਵਿੱਚ
31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਅੰਕਬੂਤ

29أَئِنَّكُمْ لَتَأْتُونَ الرِّجَالَ وَتَقْطَعُونَ السَّبِيلَ وَتَأْتُونَ فِي نَادِيكُمُ الْمُنكَرَ ۖ فَمَا كَانَ جَوَابَ قَوْمِهِ إِلَّا أَن قَالُوا ائْتِنَا بِعَذَابِ اللَّهِ إِن كُنتَ مِنَ الصَّادِقِينَ
29਼ ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।
30قَالَ رَبِّ انصُرْنِي عَلَى الْقَوْمِ الْمُفْسِدِينَ
30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।
31وَلَمَّا جَاءَتْ رُسُلُنَا إِبْرَاهِيمَ بِالْبُشْرَىٰ قَالُوا إِنَّا مُهْلِكُو أَهْلِ هَٰذِهِ الْقَرْيَةِ ۖ إِنَّ أَهْلَهَا كَانُوا ظَالِمِينَ
31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।
32قَالَ إِنَّ فِيهَا لُوطًا ۚ قَالُوا نَحْنُ أَعْلَمُ بِمَن فِيهَا ۖ لَنُنَجِّيَنَّهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।
33وَلَمَّا أَن جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالُوا لَا تَخَفْ وَلَا تَحْزَنْ ۖ إِنَّا مُنَجُّوكَ وَأَهْلَكَ إِلَّا امْرَأَتَكَ كَانَتْ مِنَ الْغَابِرِينَ
33਼ ਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
31ਆਇਤ

ਅਨੁਵਾਦ — ਅਲ-ਅੰਕਬੂਤ 31

ਸੂਰਾ ਅਲ-ਅੰਕਬੂਤ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ…

ਸੂਰਾ ਆਇਤ 31/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers