ਅਲ-ਅੰਕਬੂਤ · 50/69
ਅਨੁਵਾਦ ਉਚਾਰਨ — ਅਲ-ਅੰਕਬੂਤ
وَقَالُوا لَوْلَا أُنزِلَ عَلَيْهِ آيَاتٌ مِّن رَّبِّهِ ۖ قُلْ إِنَّمَا الْآيَاتُ عِندَ اللَّهِ وَإِنَّمَا أَنَا نَذِيرٌ مُّبِينٌ ۝٥٠
Wa qaaloo law laaa unzila `alaihi aayaatum mir Rabbihee qul innamal aayaatu `indal laahi wa innamaaa ana nazeerum mubeen
📖 ਪੰਜਾਬੀ ਵਿੱਚ
50਼ (ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।
🎧 ਸੁਣੋ

📜 ਆਇਤ 48-52 — ਅਲ-ਅੰਕਬੂਤ

48وَمَا كُنتَ تَتْلُو مِن قَبْلِهِ مِن كِتَابٍ وَلَا تَخُطُّهُ بِيَمِينِكَ ۖ إِذًا لَّارْتَابَ الْمُبْطِلُونَ
48਼ (ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)।
49بَلْ هُوَ آيَاتٌ بَيِّنَاتٌ فِي صُدُورِ الَّذِينَ أُوتُوا الْعِلْمَ ۚ وَمَا يَجْحَدُ بِآيَاتِنَا إِلَّا الظَّالِمُونَ
49਼ ਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ।
50وَقَالُوا لَوْلَا أُنزِلَ عَلَيْهِ آيَاتٌ مِّن رَّبِّهِ ۖ قُلْ إِنَّمَا الْآيَاتُ عِندَ اللَّهِ وَإِنَّمَا أَنَا نَذِيرٌ مُّبِينٌ
50਼ (ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।
51أَوَلَمْ يَكْفِهِمْ أَنَّا أَنزَلْنَا عَلَيْكَ الْكِتَابَ يُتْلَىٰ عَلَيْهِمْ ۚ إِنَّ فِي ذَٰلِكَ لَرَحْمَةً وَذِكْرَىٰ لِقَوْمٍ يُؤْمِنُونَ
51਼ ਕੀ ਇਹਨਾਂ(ਕਾਫ਼ਿਰਾਂ) ਲਈ ਇਹ(.ਕੁਰਆਨ ਦੀ ਨਿਸ਼ਾਨੀ) ਕਾਫ਼ੀ ਨਹੀਂ ਕਿ ਅਸੀਂ ਤੁਹਾਡੇ (ਮੁਹੰਮਦ)’ਤੇ ਇਹ ਕਿਤਾਬ ਉਤਾਰੀ ਹੈ ਜਿਹੜੀ ਇਹਨਾਂ (ਕਾਫ਼ਿਰਾਂ ਨੂੰ ਸੁਚੇਤ ਕਰਨ) ਲਈ ਪੜ੍ਹੀ ਜਾਂਦੀ ਹੈ। 1 ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਰਹਿਮਤਾਂ (ਵੀ) ਹਨ ਅਤੇ ਨਸੀਹਤਾਂ ਵੀ ਹਨ, ਜਿਹੜੇ ਈਮਾਨ ਰੱਖਦੇ ਹਨ (ਭਾਵ ਸੱਚ ਸਮਝਦੇ ਹਨ)।
52قُلْ كَفَىٰ بِاللَّهِ بَيْنِي وَبَيْنَكُمْ شَهِيدًا ۖ يَعْلَمُ مَا فِي السَّمَاوَاتِ وَالْأَرْضِ ۗ وَالَّذِينَ آمَنُوا بِالْبَاطِلِ وَكَفَرُوا بِاللَّهِ أُولَٰئِكَ هُمُ الْخَاسِرُونَ
52਼ (ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
50ਆਇਤ

ਅਨੁਵਾਦ — ਅਲ-ਅੰਕਬੂਤ 50

ਸੂਰਾ ਅਲ-ਅੰਕਬੂਤ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ (ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ…

ਸੂਰਾ ਆਇਤ 50/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 48–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers