ਆਲ-ਇਮਰਾਨ · 12/200
ਅਨੁਵਾਦ ਉਚਾਰਨ — ਆਲ-ਇਮਰਾਨ
قُل لِّلَّذِينَ كَفَرُوا سَتُغْلَبُونَ وَتُحْشَرُونَ إِلَىٰ جَهَنَّمَ ۚ وَبِئْسَ الْمِهَادُ ۝١٢
Qul lillazeena kafaroosatughlaboona wa tuhsharoona ilaa jahannam; wa bi`sal mihaad
📖 ਪੰਜਾਬੀ ਵਿੱਚ
12਼ (ਹੇ ਨਬੀ!) ਜਿਹਨਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਨੂੰ ਆਖ ਦਿਓ ਕਿ ਛੇਤੀ ਹੀ ਤੁਸੀਂ (ਅੱਲਾਹ ਦੇ) ਅਧੀਨ ਹੋ ਜਾਓਗੇ ਅਤੇ ਤੁਹਾਨੂੰ ਨਰਕ ਵੱਲ ਹੱਕਿਆ ਜਾਵੇਗਾ ਜੋ ਕਿ ਬਹੁਤ ਹੀ ਬੁਰਾ ਟਿਕਾਣਾ ਹੇ।
🎧 ਸੁਣੋ

📜 ਆਇਤ 10-14 — ਆਲ-ਇਮਰਾਨ

10إِنَّ الَّذِينَ كَفَرُوا لَن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۖ وَأُولَٰئِكَ هُمْ وَقُودُ النَّارِ
10਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ ਦੇ ਮਾਲ ਅਤੇ ਔਲਾਦ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ ਕੁੱਝ ਕੰਮ ਨਹੀਂ ਆਵੇਗੀ, ਉਹ ਲੋਕੀਂ ਤਾਂ (ਨਰਕ ਦੀ) ਅੱਗ ਦਾ ਬਾਲਣ ਹਨ।
11كَدَأْبِ آلِ فِرْعَوْنَ وَالَّذِينَ مِن قَبْلِهِمْ ۚ كَذَّبُوا بِآيَاتِنَا فَأَخَذَهُمُ اللَّهُ بِذُنُوبِهِمْ ۗ وَاللَّهُ شَدِيدُ الْعِقَابِ
11਼ (ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ।
12قُل لِّلَّذِينَ كَفَرُوا سَتُغْلَبُونَ وَتُحْشَرُونَ إِلَىٰ جَهَنَّمَ ۚ وَبِئْسَ الْمِهَادُ
12਼ (ਹੇ ਨਬੀ!) ਜਿਹਨਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਨੂੰ ਆਖ ਦਿਓ ਕਿ ਛੇਤੀ ਹੀ ਤੁਸੀਂ (ਅੱਲਾਹ ਦੇ) ਅਧੀਨ ਹੋ ਜਾਓਗੇ ਅਤੇ ਤੁਹਾਨੂੰ ਨਰਕ ਵੱਲ ਹੱਕਿਆ ਜਾਵੇਗਾ ਜੋ ਕਿ ਬਹੁਤ ਹੀ ਬੁਰਾ ਟਿਕਾਣਾ ਹੇ।
13قَدْ كَانَ لَكُمْ آيَةٌ فِي فِئَتَيْنِ الْتَقَتَا ۖ فِئَةٌ تُقَاتِلُ فِي سَبِيلِ اللَّهِ وَأُخْرَىٰ كَافِرَةٌ يَرَوْنَهُم مِّثْلَيْهِمْ رَأْيَ الْعَيْنِ ۚ وَاللَّهُ يُؤَيِّدُ بِنَصْرِهِ مَن يَشَاءُ ۗ إِنَّ فِي ذَٰلِكَ لَعِبْرَةً لِّأُولِي الْأَبْصَارِ
13਼ ਹਕੀਕਤ ਵਿਚ ਤੁਹਾਡੇ ਲਈ ਉਹਨਾਂ ਦੋ ਧੜ੍ਹਿਆਂ (ਮੋਮਿਨ ਤੇ ਕਾਫ਼ਿਰਾਂ) ਵਿਚ (ਸਿੱਖਿਆ ਲਈ) ਇਕ ਅਹਿਮ ਨਿਸ਼ਾਨੀ ਸੀ ਜਿਹੜੇ (ਬਦਰ ਦੇ ਮੈਦਾਨ ਵਿਚ) ਇਕ ਦੂਜੇ ਨਾਲ ਭਿੜੇ ਸੀ (ਉਹਨਾਂ ਵਿਚ) ਇਕ ਧੜਾ ਅੱਲਾਹ ਦੀ ਰਾਹ ਵਿਚ ਲੜ ਰਿਹਾ ਸੀ ਅਤੇ ਦੂਜਾ (ਰੱਬ ਦਾ) ਇਨਕਾਰੀ ਸੀ। ਵੇਖਣ ਵਾਲੀਆਂ ਅੱਖਾਂ ਉਹਨਾਂ (ਕਾਫ਼ਿਰਾਂ) ਦੇ ਧੜੇ ਨੂੰ (ਮੁਸਲਮਾਨਾਂ ਦੇ ਧੜੇ ਤੋਂ) ਦੋ ਗੁਣਾ ਵੇਖ ਰਹੀਆਂ ਸਨ। (ਜਦ ਕਿ) ਅੱਲਾਹ ਜਿਸ ਨੂੰ ਚਾਹੁੰਦਾ ਹੇ ਆਪਣੀ ਮਦਦ ਦੁਆਰਾ ਸ਼ਕਤੀ (ਸਹਾਇਤਾ) ਪ੍ਰਦਾਨ ਕਰਦਾ ਹੇ। ਬੇਸ਼ੱਕ ਇਸ (ਜੰਗ ਵਿਚ) ਸੂਝ-ਬੂਝ ਰੱਖਣ ਵਾਲਿਆਂ ਲਈ ਇਕ ਵੱਡੀ ਨਸੀਹਤ ਹੇ।
14زُيِّنَ لِلنَّاسِ حُبُّ الشَّهَوَاتِ مِنَ النِّسَاءِ وَالْبَنِينَ وَالْقَنَاطِيرِ الْمُقَنطَرَةِ مِنَ الذَّهَبِ وَالْفِضَّةِ وَالْخَيْلِ الْمُسَوَّمَةِ وَالْأَنْعَامِ وَالْحَرْثِ ۗ ذَٰلِكَ مَتَاعُ الْحَيَاةِ الدُّنْيَا ۖ وَاللَّهُ عِندَهُ حُسْنُ الْمَآبِ
14਼ ਲੋਕਾਂ ਲਈ ਮਨ ਭਾਂਉਂਦੀਆਂ ਚੀਜ਼ਾਂ ਡਾਢੀਆਂ ਸੋਹਣੀਆਂ ਬਣਾ ਛੱਡੀਆਂ ਹਨ ਜਿਵੇਂ ਪਤਨੀਆਂ, ਪੁੱਤਰ, ਸੋਨੇ ਚਾਂਦੀ ਦੇ ਭੰਡਾਰ, ਚੋਣਵੇ ਘੋੜੇ, (ਪਾਲਤੂ) ਜਾਨਵਰ ਅਤੇ (ਹਰੀ ਭਰੀ) ਖੇਤੀ, ਜਦ ਕਿ ਇਹ ਸਭ ਸੰਸਾਰਿਕ ਜੀਵਨ ਦੀ ਹੀ ਸਮੱਗਰੀ ਹੇ, ਪਰ ਵਧੀਆ ਟਿਕਾਣਾ ਅੱਲਾਹ ਦੇ ਕੋਲ ਹੀ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
12ਆਇਤ

ਅਨੁਵਾਦ — ਆਲ-ਇਮਰਾਨ 12

ਸੂਰਾ ਆਲ-ਇਮਰਾਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ (ਹੇ ਨਬੀ!) ਜਿਹਨਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ…

ਸੂਰਾ ਆਇਤ 12/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers