ਆਲ-ਇਮਰਾਨ · 43/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
يَا مَرْيَمُ اقْنُتِي لِرَبِّكِ وَاسْجُدِي وَارْكَعِي مَعَ الرَّاكِعِينَ ۝٤٣
Yaa Maryamuq nutee li Rabbiki wasjudee warka`ee ma`ar raaki`een
📖 ਪੰਜਾਬੀ ਵਿੱਚ
43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਆਲ-ਇਮਰਾਨ

41قَالَ رَبِّ اجْعَل لِّي آيَةً ۖ قَالَ آيَتُكَ أَلَّا تُكَلِّمَ النَّاسَ ثَلَاثَةَ أَيَّامٍ إِلَّا رَمْزًا ۗ وَاذْكُر رَّبَّكَ كَثِيرًا وَسَبِّحْ بِالْعَشِيِّ وَالْإِبْكَارِ
41਼ ਜ਼ਕਰੀਆ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬਾ ਮੇਰੇ ਲਈ ਕੋਈ ਨਿਸ਼ਾਨੀ ਨਿਯਤ ਕਰ ਦੇ। ਅੱਲਾਹ ਨੇ ਕਿਹਾ ਕਿ ਤੂੰ ਤਿੰਨ ਦਿਨਾਂ ਤਕ ਲੋਕਾਂ ਨਾਲ ਗੱਲ ਬਾਤ ਨਹੀਂ ਕਰੇਂਗਾ ਕੇਵਲ ਇਸ਼ਾਰਿਆਂ ਨਾਲ ਹੀ (ਆਪਣੀ ਗੱਲ ਲੋਕਾਂ ਨੂੰ) ਸਮਝਾਵੇਂਗਾ। ਤੂੰ ਆਪਣੇ ਰੱਬ ਦਾ ਨਾਂ ਵੱਧ ਤੋਂ ਵੱਧ ਯਾਦ ਕਰ ਅਤੇ ਸਵੇਰੇ ਸ਼ਾਮ (ਭਾਵ ਹਰ ਵੇਲੇ) ਉਸ ਦੀ ਹੀ ਤਸਬੀਹ ਕਰ।
42وَإِذْ قَالَتِ الْمَلَائِكَةُ يَا مَرْيَمُ إِنَّ اللَّهَ اصْطَفَاكِ وَطَهَّرَكِ وَاصْطَفَاكِ عَلَىٰ نِسَاءِ الْعَالَمِينَ
42਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਨੇ ਤੈਨੂੰ ਵਡਿਆਈ ਤੇ ਪਵਿੱਤਰਤਾ ਬਖ਼ਸ਼ੀ ਹੇ ਅਤੇ ਸਾਰੀ ਦੁਨੀਆਂ ਦੀਆਂ ਔਰਤਾਂ ਵਿੱਚੋਂ ਆਪਣੀ ਸੇਵਾ ਲਈ ਤੇਰੀ ਚੋਣ ਕੀਤੀ ਹੇ।
43يَا مَرْيَمُ اقْنُتِي لِرَبِّكِ وَاسْجُدِي وَارْكَعِي مَعَ الرَّاكِعِينَ
43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।
44ذَٰلِكَ مِنْ أَنبَاءِ الْغَيْبِ نُوحِيهِ إِلَيْكَ ۚ وَمَا كُنتَ لَدَيْهِمْ إِذْ يُلْقُونَ أَقْلَامَهُمْ أَيُّهُمْ يَكْفُلُ مَرْيَمَ وَمَا كُنتَ لَدَيْهِمْ إِذْ يَخْتَصِمُونَ
44਼ (ਹੇ ਨਬੀ!) ਇਹ ਸਾਰੀਆਂ ਗ਼ੈਬ ਦੀਆਂ ਖ਼ਬਰਾਂ ਹਨ ਜਿਨ੍ਹਾਂ ਨੂੰ ਅਸੀਂ ਵਹੀ ਦੁਆਰਾ ਤੁਹਾਨੂੰ ਦੱਸ ਰਹੇ ਹਾਂ। ਤੁਸੀਂ ਉਸ ਸਮੇਂ ਉਹਨਾਂ ਦੇ ਕੋਲ ਮੌਜੂਦ ਨਹੀਂ ਸੀ ਜਦੋਂ ਕਿ ਉਹ (ਰੁਕਲ ਦੇ ਸੇਵਾਦਾਰ) ਇਹ ਫ਼ੈਸਲਾ ਕਰਨ ਲਈ ਆਪਣੀਆਂ ਕਲਮਾਂ ਸੁੱਟ ਰਹੇ ਸੀ ਕਿ ਮਰੀਅਮ ਦਾ ਵਾਲੀ-ਵਾਰਿਸ ਕੌਣ ਹੋਵੇਗਾ ਅਤੇ ਨਾ ਹੀ ਤੁਸੀਂ ਉਸ ਸਮੇਂ ਹਾਜ਼ਰ ਸੀ ਜਦੋਂ ਉਹ ਆਪਸ ਵਿਚ ਝਗੜ ਰਹੇ ਸਨ।
45إِذْ قَالَتِ الْمَلَائِكَةُ يَا مَرْيَمُ إِنَّ اللَّهَ يُبَشِّرُكِ بِكَلِمَةٍ مِّنْهُ اسْمُهُ الْمَسِيحُ عِيسَى ابْنُ مَرْيَمَ وَجِيهًا فِي الدُّنْيَا وَالْآخِرَةِ وَمِنَ الْمُقَرَّبِينَ
45਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
43ਆਇਤ

ਅਨੁਵਾਦ — ਆਲ-ਇਮਰਾਨ 43

ਸੂਰਾ ਆਲ-ਇਮਰਾਨ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ…

ਸੂਰਾ ਆਇਤ 43/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers