ਆਲ-ਇਮਰਾਨ · 44/200
ਅਨੁਵਾਦ ਉਚਾਰਨ — ਆਲ-ਇਮਰਾਨ
ذَٰلِكَ مِنْ أَنبَاءِ الْغَيْبِ نُوحِيهِ إِلَيْكَ ۚ وَمَا كُنتَ لَدَيْهِمْ إِذْ يُلْقُونَ أَقْلَامَهُمْ أَيُّهُمْ يَكْفُلُ مَرْيَمَ وَمَا كُنتَ لَدَيْهِمْ إِذْ يَخْتَصِمُونَ ۝٤٤
Zaalika min ambaaa`il ghaibi nooheehi ilaik; wa maa kunta ladaihim iz yulqoona aqlaamahum ayyuhum yakfulu Maryama wa maa kunta ladaihim iz yakhtasimoon
📖 ਪੰਜਾਬੀ ਵਿੱਚ
44਼ (ਹੇ ਨਬੀ!) ਇਹ ਸਾਰੀਆਂ ਗ਼ੈਬ ਦੀਆਂ ਖ਼ਬਰਾਂ ਹਨ ਜਿਨ੍ਹਾਂ ਨੂੰ ਅਸੀਂ ਵਹੀ ਦੁਆਰਾ ਤੁਹਾਨੂੰ ਦੱਸ ਰਹੇ ਹਾਂ। ਤੁਸੀਂ ਉਸ ਸਮੇਂ ਉਹਨਾਂ ਦੇ ਕੋਲ ਮੌਜੂਦ ਨਹੀਂ ਸੀ ਜਦੋਂ ਕਿ ਉਹ (ਰੁਕਲ ਦੇ ਸੇਵਾਦਾਰ) ਇਹ ਫ਼ੈਸਲਾ ਕਰਨ ਲਈ ਆਪਣੀਆਂ ਕਲਮਾਂ ਸੁੱਟ ਰਹੇ ਸੀ ਕਿ ਮਰੀਅਮ ਦਾ ਵਾਲੀ-ਵਾਰਿਸ ਕੌਣ ਹੋਵੇਗਾ ਅਤੇ ਨਾ ਹੀ ਤੁਸੀਂ ਉਸ ਸਮੇਂ ਹਾਜ਼ਰ ਸੀ ਜਦੋਂ ਉਹ ਆਪਸ ਵਿਚ ਝਗੜ ਰਹੇ ਸਨ।
🎧 ਸੁਣੋ

📜 ਆਇਤ 42-46 — ਆਲ-ਇਮਰਾਨ

42وَإِذْ قَالَتِ الْمَلَائِكَةُ يَا مَرْيَمُ إِنَّ اللَّهَ اصْطَفَاكِ وَطَهَّرَكِ وَاصْطَفَاكِ عَلَىٰ نِسَاءِ الْعَالَمِينَ
42਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਨੇ ਤੈਨੂੰ ਵਡਿਆਈ ਤੇ ਪਵਿੱਤਰਤਾ ਬਖ਼ਸ਼ੀ ਹੇ ਅਤੇ ਸਾਰੀ ਦੁਨੀਆਂ ਦੀਆਂ ਔਰਤਾਂ ਵਿੱਚੋਂ ਆਪਣੀ ਸੇਵਾ ਲਈ ਤੇਰੀ ਚੋਣ ਕੀਤੀ ਹੇ।
43يَا مَرْيَمُ اقْنُتِي لِرَبِّكِ وَاسْجُدِي وَارْكَعِي مَعَ الرَّاكِعِينَ
43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।
44ذَٰلِكَ مِنْ أَنبَاءِ الْغَيْبِ نُوحِيهِ إِلَيْكَ ۚ وَمَا كُنتَ لَدَيْهِمْ إِذْ يُلْقُونَ أَقْلَامَهُمْ أَيُّهُمْ يَكْفُلُ مَرْيَمَ وَمَا كُنتَ لَدَيْهِمْ إِذْ يَخْتَصِمُونَ
44਼ (ਹੇ ਨਬੀ!) ਇਹ ਸਾਰੀਆਂ ਗ਼ੈਬ ਦੀਆਂ ਖ਼ਬਰਾਂ ਹਨ ਜਿਨ੍ਹਾਂ ਨੂੰ ਅਸੀਂ ਵਹੀ ਦੁਆਰਾ ਤੁਹਾਨੂੰ ਦੱਸ ਰਹੇ ਹਾਂ। ਤੁਸੀਂ ਉਸ ਸਮੇਂ ਉਹਨਾਂ ਦੇ ਕੋਲ ਮੌਜੂਦ ਨਹੀਂ ਸੀ ਜਦੋਂ ਕਿ ਉਹ (ਰੁਕਲ ਦੇ ਸੇਵਾਦਾਰ) ਇਹ ਫ਼ੈਸਲਾ ਕਰਨ ਲਈ ਆਪਣੀਆਂ ਕਲਮਾਂ ਸੁੱਟ ਰਹੇ ਸੀ ਕਿ ਮਰੀਅਮ ਦਾ ਵਾਲੀ-ਵਾਰਿਸ ਕੌਣ ਹੋਵੇਗਾ ਅਤੇ ਨਾ ਹੀ ਤੁਸੀਂ ਉਸ ਸਮੇਂ ਹਾਜ਼ਰ ਸੀ ਜਦੋਂ ਉਹ ਆਪਸ ਵਿਚ ਝਗੜ ਰਹੇ ਸਨ।
45إِذْ قَالَتِ الْمَلَائِكَةُ يَا مَرْيَمُ إِنَّ اللَّهَ يُبَشِّرُكِ بِكَلِمَةٍ مِّنْهُ اسْمُهُ الْمَسِيحُ عِيسَى ابْنُ مَرْيَمَ وَجِيهًا فِي الدُّنْيَا وَالْآخِرَةِ وَمِنَ الْمُقَرَّبِينَ
45਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।
46وَيُكَلِّمُ النَّاسَ فِي الْمَهْدِ وَكَهْلًا وَمِنَ الصَّالِحِينَ
46਼ ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰੇਗਾ 1 ਅਤੇ ਉਹ ਨੇਕ ਲੋਕਾਂ ਵਿੱਚੋਂ ਹੋਵੇਗਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
44ਆਇਤ

ਅਨੁਵਾਦ — ਆਲ-ਇਮਰਾਨ 44

ਸੂਰਾ ਆਲ-ਇਮਰਾਨ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ (ਹੇ ਨਬੀ!) ਇਹ ਸਾਰੀਆਂ ਗ਼ੈਬ ਦੀਆਂ ਖ਼ਬਰਾਂ ਹਨ ਜਿਨ੍ਹਾਂ…

ਸੂਰਾ ਆਇਤ 44/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 42–46. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers