ਲੁਕਮਾਨ · 11/34
ਅਨੁਵਾਦ ਉਚਾਰਨ — ਸੂਰਾ ਲੁਕਮਾਨ
هَٰذَا خَلْقُ اللَّهِ فَأَرُونِي مَاذَا خَلَقَ الَّذِينَ مِن دُونِهِ ۚ بَلِ الظَّالِمُونَ فِي ضَلَالٍ مُّبِينٍ ۝١١
Haazaa khalqul laahi fa aroonee maazaa khalaqal lazeena min doonih; baliz zaalimoona fee dalalim Mubeen
📖 ਪੰਜਾਬੀ ਵਿੱਚ
11਼ ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਲੁਕਮਾਨ

9خَالِدِينَ فِيهَا ۖ وَعْدَ اللَّهِ حَقًّا ۚ وَهُوَ الْعَزِيزُ الْحَكِيمُ
9਼ ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10خَلَقَ السَّمَاوَاتِ بِغَيْرِ عَمَدٍ تَرَوْنَهَا ۖ وَأَلْقَىٰ فِي الْأَرْضِ رَوَاسِيَ أَن تَمِيدَ بِكُمْ وَبَثَّ فِيهَا مِن كُلِّ دَابَّةٍ ۚ وَأَنزَلْنَا مِنَ السَّمَاءِ مَاءً فَأَنبَتْنَا فِيهَا مِن كُلِّ زَوْجٍ كَرِيمٍ
10਼ ਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ।
11هَٰذَا خَلْقُ اللَّهِ فَأَرُونِي مَاذَا خَلَقَ الَّذِينَ مِن دُونِهِ ۚ بَلِ الظَّالِمُونَ فِي ضَلَالٍ مُّبِينٍ
11਼ ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।
12وَلَقَدْ آتَيْنَا لُقْمَانَ الْحِكْمَةَ أَنِ اشْكُرْ لِلَّهِ ۚ وَمَن يَشْكُرْ فَإِنَّمَا يَشْكُرُ لِنَفْسِهِ ۖ وَمَن كَفَرَ فَإِنَّ اللَّهَ غَنِيٌّ حَمِيدٌ
12਼ ਨਿਰਸੰਦੇਹ, ਅਸੀਂ ਲੁਕਮਾਨ ਨੂੰ ਦਾਨਾਈ ਬਖ਼ਸ਼ੀ ਸੀ ਕਿ ਉਹ ਅੱਲਾਹ ਦਾ ਸ਼ੁਕਰ ਅਦਾ ਕਰੇ। ਹਰ ਸ਼ੁਕਰ ਕਰਨ ਵਾਲਾ ਆਪਣੇ ਨਿਜੀ ਲਾਭ ਲਈ ਹੀ ਸ਼ੁਕਰ ਕਰਦਾ ਹੈ ਅਤੇ ਜਿਹੜਾ ਨਾ-ਸ਼ੁਕਰੀ ਕਰਦਾ ਹੈ ਤਾਂ ਵਾਸਤਵ ਵਿਚ ਅੱਲਾਹ (ਉਸ ਦੀ ਨਾ-ਸ਼ੁਕਰੀ ਤੋਂ)ਬੇਪਰਵਾਹ ਹੈ ਅਤੇ ਸਾਰੀਆਂ ਖ਼ੂਬੀਆਂ ਦਾ ਮਾਲਿਕ ਹੈ ।
13وَإِذْ قَالَ لُقْمَانُ لِابْنِهِ وَهُوَ يَعِظُهُ يَا بُنَيَّ لَا تُشْرِكْ بِاللَّهِ ۖ إِنَّ الشِّرْكَ لَظُلْمٌ عَظِيمٌ
13਼ (ਯਾਦ ਕਰੋ) ਜਦੋਂ ਲੁਕਮਾਨ ਨੇ ਆਪਣੇ ਪੁੱਤਰ ਨੂੰ ਨਸੀਹਤ ਕਰਦਿਆਂ ਹੋਇਆ ਕਿਹਾ ਸੀ ਕਿ ਹੇ ਮੇਰੇ ਪੁੱਤਰ! ਤੂੰ ਅੱਲਾਹ ਦੇ ਨਾਲ (ਉਸ ਦੀ ਸਿਫ਼ਤਾਂ ਵਿਚ ਅਤੇ ਬੰਦਗੀ ਵਿਚ) ਕਿਸੇ ਨੂੰ ਸ਼ਰੀਕ ਨਾ ਬਣਾਈਂ, ਬੇਸ਼ੱਕ ਸ਼ਿਰਕ ਕਰਨਾ ਮਹਾਂ ਪਾਪ ਹੈ।1
ਲੁਕਮਾਨਕੁਰਾਨ ਸੂਚੀ
34ਆਇਤ
MeccanRevelation
11ਆਇਤ

ਅਨੁਵਾਦ — ਲੁਕਮਾਨ 11

ਸੂਰਾ ਲੁਕਮਾਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ…

ਸੂਰਾ ਆਇਤ 11/34 — ਸੂਰਾ ਲੁਕਮਾਨ لقمان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਲੁਕਮਾਨ ਸੁਣੋ, ਸੂਰਾ ਲੁਕਮਾਨ ਅਨੁਵਾਦ, ਸੂਰਾ ਲੁਕਮਾਨ mp3, ਸੂਰਾ ਲੁਕਮਾਨ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers