ਅਸ-ਸਜਦਾ · 13/30
ਅਨੁਵਾਦ ਉਚਾਰਨ — ਅਸ-ਸਜਦਾ
وَلَوْ شِئْنَا لَآتَيْنَا كُلَّ نَفْسٍ هُدَاهَا وَلَٰكِنْ حَقَّ الْقَوْلُ مِنِّي لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ ۝١٣
Wa law shi`naa la-aatainaa kulla nafsin hudaahaa wa laakin haqqal qawlu minnee la amla`anna jahannama minal jinnati wannaasi ajma`een
📖 ਪੰਜਾਬੀ ਵਿੱਚ
13਼ ਜੇਕਰ ਅਸੀਂ (ਅੱਲਾਹ) ਚਾਹੁੰਦੇ ਤਾਂ ਹਰੇਕ ਵਿਅਕਤੀ ਨੂੰ ਸਿੱਧਾ ਰਾਹ ਦਰਸਾਉਂਦੇ ਪਰ ਮੇਰੇ ਲਈ ਇਹ ਗੱਲ ਸੱਚ ਸਾਬਤ ਹੋ ਗਈ (ਜਿਹੜੀ ਮੈਂ ਆਖੀ ਸੀ) ਕਿ ਮੈਂ ਨਰਕ ਨੂੰ ਮਨੁੱਖਾਂ ਤੇ ਜਿੰਨਾਂ ਨਾਲ ਜ਼ਰੂਰ ਹੀ ਭਰ ਦੇਵਾਂਗਾ।

🎧 ਸੁਣੋ


📜 ਆਇਤ 11-15 — ਅਸ-ਸਜਦਾ

11۞ قُلْ يَتَوَفَّاكُم مَّلَكُ الْمَوْتِ الَّذِي وُكِّلَ بِكُمْ ثُمَّ إِلَىٰ رَبِّكُمْ تُرْجَعُونَ
11਼ (ਹੇ ਨਬੀ!) ਤੁਸੀਂ ਉਹਨਾਂ (ਇਨਕਾਰੀਆਂ) ਨੂੰ ਕਹਿ ਦਿਓ ਕਿ ਮੌਤ ਦਾ ਫ਼ਰਿਸ਼ਤਾ (ਇਜ਼ਰਾਈਲ) ਤੁਹਾਡੀ ਜਾਨ ਕੱਢੇਗਾ ਜਿਹੜਾ ਤੁਹਾਡੇ ’ਤੇ ਨਿਯੁਕਤ ਕੀਤਾ ਹੋਇਆ ਹੈ, ਫੇਰ ਤੁਸੀਂ ਸਾਰੇ ਆਪਣੇ ਰੱਬ ਵਲ ਹੀ ਪਰਤਾਏ ਜਾਵੋਗੇ।
12وَلَوْ تَرَىٰ إِذِ الْمُجْرِمُونَ نَاكِسُو رُءُوسِهِمْ عِندَ رَبِّهِمْ رَبَّنَا أَبْصَرْنَا وَسَمِعْنَا فَارْجِعْنَا نَعْمَلْ صَالِحًا إِنَّا مُوقِنُونَ
12਼ ਹੇ ਨਬੀ! ਕਾਸ਼! ਤੁਸੀਂ ਵੀ ਵੇਖਦੇ ਜਦੋਂ ਪਾਪੀ ਆਪਣੇ ਰੱਬ ਅੱਗੇ ਨੀਵੀਂ ਪਾਈਂ ਖੜੇ ਹੋਣਗੇ। ਉਹ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਇਸ (ਕਿਆਮਤ ਦਿਹਾੜੇ) ਨੂੰ ਵੇਖ ਲਿਆ ਅਤੇ ਸੁਣ ਵੀ ਲਿਆ, ਹੁਣ ਤੂੰ ਸਾਨੂੰ ਮੁੜ (ਧਰਤੀ ’ਤੇ) ਭੇਜ ਦੇ ਹੁਣ ਅਸੀਂ ਭਲੇ ਕੰਮ ਕਰਾਂਗੇ, ਸਾਨੂੰ ਯਕੀਨ ਹੋ ਗਿਆ ਹੈ (ਕਿ ਤੇਰੇ ਨਬੀ ਦੀਆਂ ਗੱਲਾਂ ਸੱਚੀਆਂ ਸਨ)।
13وَلَوْ شِئْنَا لَآتَيْنَا كُلَّ نَفْسٍ هُدَاهَا وَلَٰكِنْ حَقَّ الْقَوْلُ مِنِّي لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ
13਼ ਜੇਕਰ ਅਸੀਂ (ਅੱਲਾਹ) ਚਾਹੁੰਦੇ ਤਾਂ ਹਰੇਕ ਵਿਅਕਤੀ ਨੂੰ ਸਿੱਧਾ ਰਾਹ ਦਰਸਾਉਂਦੇ ਪਰ ਮੇਰੇ ਲਈ ਇਹ ਗੱਲ ਸੱਚ ਸਾਬਤ ਹੋ ਗਈ (ਜਿਹੜੀ ਮੈਂ ਆਖੀ ਸੀ) ਕਿ ਮੈਂ ਨਰਕ ਨੂੰ ਮਨੁੱਖਾਂ ਤੇ ਜਿੰਨਾਂ ਨਾਲ ਜ਼ਰੂਰ ਹੀ ਭਰ ਦੇਵਾਂਗਾ।
14فَذُوقُوا بِمَا نَسِيتُمْ لِقَاءَ يَوْمِكُمْ هَٰذَا إِنَّا نَسِينَاكُمْ ۖ وَذُوقُوا عَذَابَ الْخُلْدِ بِمَا كُنتُمْ تَعْمَلُونَ
14਼ ਸੋ (ਹੇ ਇਨਕਾਰੀਓ!) ਹੁਣ ਤੁਸੀਂ ਅਜ਼ਾਬ ਦਾ ਸੁਆਦ ਲਵੋ ਇਸ ਲਈ ਕਿ ਤੁਸੀਂ ਇਸ ਦਿਨ ਦੀ ਮਿਲਣੀ (ਕਿਆਮਤ) ਨੂੰ ਭੁਲਾ ਬੇਠੇ ਸੀ, ਸੋ ਅੱਜ ਅਸਾਂ ਵੀ ਤੁਹਾਨੂੰ ਭੁਲਾ ਛੱਡਿਆ ਹੈ ਅਤੇ ਜੋ ਬੁਰੇ ਕੰਮ ਤੁਸੀਂ ਕਰਦੇ ਸੀ ਉਹਨਾਂ ਕਾਰਨ ਤੁਸੀਂ ਸਦੀਵੀ ਸਜ਼ਾ ਦਾ ਸੁਆਦ ਲਵੋ।
15إِنَّمَا يُؤْمِنُ بِآيَاتِنَا الَّذِينَ إِذَا ذُكِّرُوا بِهَا خَرُّوا سُجَّدًا وَسَبَّحُوا بِحَمْدِ رَبِّهِمْ وَهُمْ لَا يَسْتَكْبِرُونَ ۩
15਼ ਸਾਡੀਆਂ ਆਇਤਾਂ (ਹੁਕਮਾਂ) ਨੂੰ ਤਾਂ ਉਹੀਓ ਸੱਚ ਮੰਨਦੇ ਹਨ ਕਿ ਜਦੋਂ ਉਹਨਾਂ ਨੂੰ ਇਹਨਾਂ ਆਇਤਾਂ ਰਾਹੀਂ ਨਸੀਹਤ ਕੀਤੀ ਜਾਂਦੀ ਹੈ ਤਾਂ ਉਹ ਸਿਜਦੇ ਵਿਚ ਡਿਗ ਪੈਂਦੇ ਹਨ (ਭਾਵ ਆਗਿਆ ਦੀ ਪਾਲਣ ਕਰਦੇ ਹਨ) ਅਤੇ ਆਪਣੇ ਰੱਬ ਦੇ ਪ੍ਰਸੰਸ਼ਾਂ ਦੇ ਨਾਲੋ-ਨਾਲ ਉਸ ਦੀ ਪਵਿੱਤਰਤਾ ਵੀ ਬਿਆਨ ਕਰਦੇ ਹਨ। ਉਹ ਝੁਕਣ ਵਿਚ ਘਮੰਡ ਨਹੀਂ ਕਰਦੇ।1
ਅਸ-ਸਜਦਾਕੁਰਾਨ ਸੂਚੀ
30ਆਇਤ
MeccanRevelation
13ਆਇਤ

ਅਨੁਵਾਦ — ਅਸ-ਸਜਦਾ 13

ਸੂਰਾ ਅਸ-ਸਜਦਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਜੇਕਰ ਅਸੀਂ (ਅੱਲਾਹ) ਚਾਹੁੰਦੇ ਤਾਂ ਹਰੇਕ ਵਿਅਕਤੀ ਨੂੰ ਸਿੱਧਾ…

ਸੂਰਾ ਆਇਤ 13/30 — ਅਸ-ਸਜਦਾ السجدة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਜਦਾ ਸੁਣੋ, ਅਸ-ਸਜਦਾ ਅਨੁਵਾਦ, ਅਸ-ਸਜਦਾ mp3, ਅਸ-ਸਜਦਾ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers