ਸਬਾ · 5/54
ਅਨੁਵਾਦ ਉਚਾਰਨ — ਸੂਰਾ ਸਬਾ
وَالَّذِينَ سَعَوْا فِي آيَاتِنَا مُعَاجِزِينَ أُولَٰئِكَ لَهُمْ عَذَابٌ مِّن رِّجْزٍ أَلِيمٌ ۝٥
Wallazeena sa`aw feee aayaatinaa mu`aajizeena ulaaa `ika lahum `azaabum mir irjzin aleem
📖 ਪੰਜਾਬੀ ਵਿੱਚ
5਼ ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਸਬਾ

3وَقَالَ الَّذِينَ كَفَرُوا لَا تَأْتِينَا السَّاعَةُ ۖ قُلْ بَلَىٰ وَرَبِّي لَتَأْتِيَنَّكُمْ عَالِمِ الْغَيْبِ ۖ لَا يَعْزُبُ عَنْهُ مِثْقَالُ ذَرَّةٍ فِي السَّمَاوَاتِ وَلَا فِي الْأَرْضِ وَلَا أَصْغَرُ مِن ذَٰلِكَ وَلَا أَكْبَرُ إِلَّا فِي كِتَابٍ مُّبِينٍ
3਼ ਕਾਫ਼ਿਰ ਕਹਿੰਦੇ ਹਨ ਕਿ ਸਾਡੇ ’ਤੇ ਕਿਆਮਤ ਨਹੀਂ ਆਵੇਗੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਗ਼ੈਬ (ਪਰੋਖ) ਦੇ ਜਾਣਨਹਾਰ ਮੇਰੇ ਰੱਬ ਦੀ ਸੁੰਹ! ਉਹ (ਕਿਆਮਤ) ਤੁਹਾਡੇ ’ਤੇ ਜ਼ਰੂਰ ਹੀ ਆ ਕੇ ਰਹੇਗੀ। ਅਕਾਸ਼ਾਂ ਤੇ ਧਰਤੀ ਵਿਚ ਰਤਾ ਬਰਾਬਰ ਵੀ ਕੋਈ ਚੀਜ਼ ਉਸ ਤੋਂ ਲੁਕੀ ਹੋਈ ਨਹੀਂ ਰਹਿ ਸਕਦੀ। ਨਾ ਕਿਣਕੇ ਤੋਂ ਵੱਡੀ ਤੇ ਨਾ ਉਸ ਤੋਂ ਨਿੱਕੀ, ਕੋਈ ਚੀਜ਼ ਅਜਿਹੀ ਨਹੀਂ ਜਿਹੜੀ ਖੁੱਲ੍ਹੀ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਨਾ ਹੋਵੇ।
4لِّيَجْزِيَ الَّذِينَ آمَنُوا وَعَمِلُوا الصَّالِحَاتِ ۚ أُولَٰئِكَ لَهُم مَّغْفِرَةٌ وَرِزْقٌ كَرِيمٌ
4਼ (ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।
5وَالَّذِينَ سَعَوْا فِي آيَاتِنَا مُعَاجِزِينَ أُولَٰئِكَ لَهُمْ عَذَابٌ مِّن رِّجْزٍ أَلِيمٌ
5਼ ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ।
6وَيَرَى الَّذِينَ أُوتُوا الْعِلْمَ الَّذِي أُنزِلَ إِلَيْكَ مِن رَّبِّكَ هُوَ الْحَقَّ وَيَهْدِي إِلَىٰ صِرَاطِ الْعَزِيزِ الْحَمِيدِ
6਼ ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।
7وَقَالَ الَّذِينَ كَفَرُوا هَلْ نَدُلُّكُمْ عَلَىٰ رَجُلٍ يُنَبِّئُكُمْ إِذَا مُزِّقْتُمْ كُلَّ مُمَزَّقٍ إِنَّكُمْ لَفِي خَلْقٍ جَدِيدٍ
7਼ ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ?
ਸਬਾਕੁਰਾਨ ਸੂਚੀ
54ਆਇਤ
MeccanRevelation
5ਆਇਤ

ਅਨੁਵਾਦ — ਸਬਾ 5

ਸੂਰਾ ਸਬਾ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ…

ਸੂਰਾ ਆਇਤ 5/54 — ਸੂਰਾ ਸਬਾ سبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਬਾ ਸੁਣੋ, ਸੂਰਾ ਸਬਾ ਅਨੁਵਾਦ, ਸੂਰਾ ਸਬਾ mp3, ਸੂਰਾ ਸਬਾ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers