ਫਾਤਿਰ · 28/45
ਅਨੁਵਾਦ ਉਚਾਰਨ — ਫਾਤਿਰ
وَمِنَ النَّاسِ وَالدَّوَابِّ وَالْأَنْعَامِ مُخْتَلِفٌ أَلْوَانُهُ كَذَٰلِكَ ۗ إِنَّمَا يَخْشَى اللَّهَ مِنْ عِبَادِهِ الْعُلَمَاءُ ۗ إِنَّ اللَّهَ عَزِيزٌ غَفُورٌ ۝٢٨
Wa minan naasi wadda waaabbi wal an`aami mukhtalifun alwaanuhoo kazalik; innamaa yakhshal laaha min `ibaadihil `ulamaaa`; innal laaha `Azeezun Ghafoor
📖 ਪੰਜਾਬੀ ਵਿੱਚ
28਼ ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।

🎧 ਸੁਣੋ


📜 ਆਇਤ 26-30 — ਫਾਤਿਰ

26ثُمَّ أَخَذْتُ الَّذِينَ كَفَرُوا ۖ فَكَيْفَ كَانَ نَكِيرِ
26਼ ਫੇਰ ਅਸੀਂ ਉਹਨਾਂ ਸਾਰੇ ਕਾਫ਼ਿਰਾਂ ਨੂੰ (ਅਜ਼ਾਬ ਵਿਚ) ਫੜ ਲਿਆ, ਫੇਰ ਵੇਖੋ ਮੇਰਾ ਅਜ਼ਾਬ ਕਿਹੋ ਜਿਹਾ ਸੀ।
27أَلَمْ تَرَ أَنَّ اللَّهَ أَنزَلَ مِنَ السَّمَاءِ مَاءً فَأَخْرَجْنَا بِهِ ثَمَرَاتٍ مُّخْتَلِفًا أَلْوَانُهَا ۚ وَمِنَ الْجِبَالِ جُدَدٌ بِيضٌ وَحُمْرٌ مُّخْتَلِفٌ أَلْوَانُهَا وَغَرَابِيبُ سُودٌ
27਼ ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।
28وَمِنَ النَّاسِ وَالدَّوَابِّ وَالْأَنْعَامِ مُخْتَلِفٌ أَلْوَانُهُ كَذَٰلِكَ ۗ إِنَّمَا يَخْشَى اللَّهَ مِنْ عِبَادِهِ الْعُلَمَاءُ ۗ إِنَّ اللَّهَ عَزِيزٌ غَفُورٌ
28਼ ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।
29إِنَّ الَّذِينَ يَتْلُونَ كِتَابَ اللَّهِ وَأَقَامُوا الصَّلَاةَ وَأَنفَقُوا مِمَّا رَزَقْنَاهُمْ سِرًّا وَعَلَانِيَةً يَرْجُونَ تِجَارَةً لَّن تَبُورَ
29਼ ਜਿਹੜੇ ਲੋਕੀ ਅੱਲਾਹ ਦੀ ਕਿਤਾਬ (.ਕੁਰਆਨ) ਦਾ ਪਾਠ ਕਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ) ਦਿੱਤਾ ਹੈ ਉਸ ਵਿੱਚੋਂ ਗੁਪਤ ਰੂਪ ਵਿਚ ਜਾਂ (ਲੋੜ ਪੈਣ ’ਤੇ) ਐਲਾਨੀਆ ਖ਼ਰਚ ਕਰਦੇ ਹਨ, ਉਹ ਲੋਕ ਅਜਿਹੇ ਵਣਜ-ਵਪਾਰ ਦੇ ਆਸਵੰਦ ਹਨ, ਜਿਸ ਵਿਚ ਕੋਈ ਘਾਟਾ ਵੀ ਨਹੀਂ।
30لِيُوَفِّيَهُمْ أُجُورَهُمْ وَيَزِيدَهُم مِّن فَضْلِهِ ۚ إِنَّهُ غَفُورٌ شَكُورٌ
30਼ (ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
28ਆਇਤ

ਅਨੁਵਾਦ — ਫਾਤਿਰ 28

ਸੂਰਾ ਫਾਤਿਰ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ…

ਸੂਰਾ ਆਇਤ 28/45 — ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫਾਤਿਰ ਸੁਣੋ, ਫਾਤਿਰ ਅਨੁਵਾਦ, ਫਾਤਿਰ mp3, ਫਾਤਿਰ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers