ਫਾਤਿਰ · 31/45
ਅਨੁਵਾਦ ਉਚਾਰਨ — ਸੂਰਾ ਫਾਤਿਰ
وَالَّذِي أَوْحَيْنَا إِلَيْكَ مِنَ الْكِتَابِ هُوَ الْحَقُّ مُصَدِّقًا لِّمَا بَيْنَ يَدَيْهِ ۗ إِنَّ اللَّهَ بِعِبَادِهِ لَخَبِيرٌ بَصِيرٌ ۝٣١
Wallaeee awhainaaa ilaika minal Kitaabi huwal haqqu musaddiqal limaa baina yadayh; innal laaha bi`ibaadihee la khabeerum Baseer
📖 ਪੰਜਾਬੀ ਵਿੱਚ
31਼ (ਹੇ ਨਬੀ!) ਅਸਾਂ ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਰਾਹੀਂ ਭੇਜੀ ਹੈ, ਉਹ ਬਿਲਕੁਲ ਸੱਚ ਹੈ। ਜਦ ਕਿ ਇਹ ਆਪਣੇ ਤੋਂ ਪਹਿਲਾਂ ਦੀਆਂ ਕਿਤਾਬਾਂ ਦੀ ਵੀ ਪੁਸ਼ਟੀ ਕਰਨ ਵਾਲੀ ਹੈ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਦੀ ਪੂਰੀ ਖ਼ਬਰ ਰੱਖਦਾ ਹੈ ਅਤੇ ਹਰੇਕ ਚੀਜ਼ ’ਤੇ ਨਜ਼ਰ ਰੱਖਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਫਾਤਿਰ

29إِنَّ الَّذِينَ يَتْلُونَ كِتَابَ اللَّهِ وَأَقَامُوا الصَّلَاةَ وَأَنفَقُوا مِمَّا رَزَقْنَاهُمْ سِرًّا وَعَلَانِيَةً يَرْجُونَ تِجَارَةً لَّن تَبُورَ
29਼ ਜਿਹੜੇ ਲੋਕੀ ਅੱਲਾਹ ਦੀ ਕਿਤਾਬ (.ਕੁਰਆਨ) ਦਾ ਪਾਠ ਕਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ) ਦਿੱਤਾ ਹੈ ਉਸ ਵਿੱਚੋਂ ਗੁਪਤ ਰੂਪ ਵਿਚ ਜਾਂ (ਲੋੜ ਪੈਣ ’ਤੇ) ਐਲਾਨੀਆ ਖ਼ਰਚ ਕਰਦੇ ਹਨ, ਉਹ ਲੋਕ ਅਜਿਹੇ ਵਣਜ-ਵਪਾਰ ਦੇ ਆਸਵੰਦ ਹਨ, ਜਿਸ ਵਿਚ ਕੋਈ ਘਾਟਾ ਵੀ ਨਹੀਂ।
30لِيُوَفِّيَهُمْ أُجُورَهُمْ وَيَزِيدَهُم مِّن فَضْلِهِ ۚ إِنَّهُ غَفُورٌ شَكُورٌ
30਼ (ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ।
31وَالَّذِي أَوْحَيْنَا إِلَيْكَ مِنَ الْكِتَابِ هُوَ الْحَقُّ مُصَدِّقًا لِّمَا بَيْنَ يَدَيْهِ ۗ إِنَّ اللَّهَ بِعِبَادِهِ لَخَبِيرٌ بَصِيرٌ
31਼ (ਹੇ ਨਬੀ!) ਅਸਾਂ ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਰਾਹੀਂ ਭੇਜੀ ਹੈ, ਉਹ ਬਿਲਕੁਲ ਸੱਚ ਹੈ। ਜਦ ਕਿ ਇਹ ਆਪਣੇ ਤੋਂ ਪਹਿਲਾਂ ਦੀਆਂ ਕਿਤਾਬਾਂ ਦੀ ਵੀ ਪੁਸ਼ਟੀ ਕਰਨ ਵਾਲੀ ਹੈ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਦੀ ਪੂਰੀ ਖ਼ਬਰ ਰੱਖਦਾ ਹੈ ਅਤੇ ਹਰੇਕ ਚੀਜ਼ ’ਤੇ ਨਜ਼ਰ ਰੱਖਣ ਵਾਲਾ ਹੈ।
32ثُمَّ أَوْرَثْنَا الْكِتَابَ الَّذِينَ اصْطَفَيْنَا مِنْ عِبَادِنَا ۖ فَمِنْهُمْ ظَالِمٌ لِّنَفْسِهِ وَمِنْهُم مُّقْتَصِدٌ وَمِنْهُمْ سَابِقٌ بِالْخَيْرَاتِ بِإِذْنِ اللَّهِ ۚ ذَٰلِكَ هُوَ الْفَضْلُ الْكَبِيرُ
32਼ ਅਸੀਂ ਉਹਨਾਂ ਲੋਕਾਂ ਨੂੰ ਕਿਤਾਬ ਦਾ ਵਾਰਸ ਬਣਾਇਆ, ਜਿਨ੍ਹਾਂ ਨੂੰ ਅਸੀਂ ਆਪਣੇ ਬੰਦਿਆਂ ਵਿੱਚੋਂ (ਉਚਿਤ ਸਮਝਿਆ) ਚੁਣ ਲਿਆ, ਫੇਰ ਉਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕਰਨ ਲੱਗ ਪਏ (ਭਾਵ ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕਰਨ ਲਗ ਪਏ) ਅਤੇ ਕੁੱਝ ਉਹਨਾਂ ਵਿੱਚੋਂ ਵਿਚਕਾਰਲੀ ਰਾਹ (ਕੁੱਝ ਹੁਕਮਾਂ ਦੀ ਆਗਿਆਕਾਰੀ ਤੇ ਕੁੱਝ ਹੁਕਮਾਂ ਦੀ ਉਲੰਘਣਾ ਦੀ ਨੀਤੀ) ਅਪਣਾਈ ਅਤੇ ਕੁੱਝ ਉਹਨਾਂ ਵਿੱਚੋਂ ਅੱਲਾਹ ਦੀ ਕ੍ਰਿਪਾ ਨਾਲ ਨੇਕੀਆਂ ਵਿਚ ਵਧਦੇ ਗਏ, ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।
33جَنَّاتُ عَدْنٍ يَدْخُلُونَهَا يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
33਼ ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।
ਫਾਤਿਰਕੁਰਾਨ ਸੂਚੀ
45ਆਇਤ
MeccanRevelation
31ਆਇਤ

ਅਨੁਵਾਦ — ਫਾਤਿਰ 31

ਸੂਰਾ ਫਾਤਿਰ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ (ਹੇ ਨਬੀ!) ਅਸਾਂ ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ…

ਸੂਰਾ ਆਇਤ 31/45 — ਸੂਰਾ ਫਾਤਿਰ فاطر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫਾਤਿਰ ਸੁਣੋ, ਸੂਰਾ ਫਾਤਿਰ ਅਨੁਵਾਦ, ਸੂਰਾ ਫਾਤਿਰ mp3, ਸੂਰਾ ਫਾਤਿਰ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers