ਅਸ਼-ਸ਼ੂਰਾ · 48/53
ਅਨੁਵਾਦ ਉਚਾਰਨ — ਅਸ਼-ਸ਼ੂਰਾ
فَإِنْ أَعْرَضُوا فَمَا أَرْسَلْنَاكَ عَلَيْهِمْ حَفِيظًا ۖ إِنْ عَلَيْكَ إِلَّا الْبَلَاغُ ۗ وَإِنَّا إِذَا أَذَقْنَا الْإِنسَانَ مِنَّا رَحْمَةً فَرِحَ بِهَا ۖ وَإِن تُصِبْهُمْ سَيِّئَةٌ بِمَا قَدَّمَتْ أَيْدِيهِمْ فَإِنَّ الْإِنسَانَ كَفُورٌ ۝٤٨
Fa-in a`radoo famaaa arsalnaaka `alaihim hafeezan in `alaika illal balaagh; wa innaaa izaaa azaqnal insaana minnaa rahmatan fariha bihaa wa in tusibhum saiyi`atum bimaa qaddamat aydeehim fa innal insaana kafoor
📖 ਪੰਜਾਬੀ ਵਿੱਚ
48਼ (ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।
🎧 ਸੁਣੋ

📜 ਆਇਤ 46-50 — ਅਸ਼-ਸ਼ੂਰਾ

46وَمَا كَانَ لَهُم مِّنْ أَوْلِيَاءَ يَنصُرُونَهُم مِّن دُونِ اللَّهِ ۗ وَمَن يُضْلِلِ اللَّهُ فَمَا لَهُ مِن سَبِيلٍ
46਼ ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।
47اسْتَجِيبُوا لِرَبِّكُم مِّن قَبْلِ أَن يَأْتِيَ يَوْمٌ لَّا مَرَدَّ لَهُ مِنَ اللَّهِ ۚ مَا لَكُم مِّن مَّلْجَإٍ يَوْمَئِذٍ وَمَا لَكُم مِّن نَّكِيرٍ
47਼ (ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ।
48فَإِنْ أَعْرَضُوا فَمَا أَرْسَلْنَاكَ عَلَيْهِمْ حَفِيظًا ۖ إِنْ عَلَيْكَ إِلَّا الْبَلَاغُ ۗ وَإِنَّا إِذَا أَذَقْنَا الْإِنسَانَ مِنَّا رَحْمَةً فَرِحَ بِهَا ۖ وَإِن تُصِبْهُمْ سَيِّئَةٌ بِمَا قَدَّمَتْ أَيْدِيهِمْ فَإِنَّ الْإِنسَانَ كَفُورٌ
48਼ (ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।
49لِّلَّهِ مُلْكُ السَّمَاوَاتِ وَالْأَرْضِ ۚ يَخْلُقُ مَا يَشَاءُ ۚ يَهَبُ لِمَن يَشَاءُ إِنَاثًا وَيَهَبُ لِمَن يَشَاءُ الذُّكُورَ
49਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।
50أَوْ يُزَوِّجُهُمْ ذُكْرَانًا وَإِنَاثًا ۖ وَيَجْعَلُ مَن يَشَاءُ عَقِيمًا ۚ إِنَّهُ عَلِيمٌ قَدِيرٌ
50਼ ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।
ਅਸ਼-ਸ਼ੂਰਾਕੁਰਾਨ ਸੂਚੀ
53ਆਇਤ
MeccanRevelation
48ਆਇਤ

ਅਨੁਵਾਦ — ਅਸ਼-ਸ਼ੂਰਾ 48

ਸੂਰਾ ਅਸ਼-ਸ਼ੂਰਾ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ (ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ…

ਸੂਰਾ ਆਇਤ 48/53 — ਅਸ਼-ਸ਼ੂਰਾ الشورى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੂਰਾ ਸੁਣੋ, ਅਸ਼-ਸ਼ੂਰਾ ਅਨੁਵਾਦ, ਅਸ਼-ਸ਼ੂਰਾ mp3, ਅਸ਼-ਸ਼ੂਰਾ pdf. ਆਇਤ 46–50. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers