ਅਲ-ਅਹਕਾਫ · 28/35
ਅਨੁਵਾਦ ਉਚਾਰਨ — ਅਲ-ਅਹਕਾਫ
فَلَوْلَا نَصَرَهُمُ الَّذِينَ اتَّخَذُوا مِن دُونِ اللَّهِ قُرْبَانًا آلِهَةً ۖ بَلْ ضَلُّوا عَنْهُمْ ۚ وَذَٰلِكَ إِفْكُهُمْ وَمَا كَانُوا يَفْتَرُونَ ۝٢٨
Falaw laa nasarahumul lazeenat takhazoo min doonil laahi qurbaanan aalihatam bal dalloo `anhum` wa zaalika ifkuhum wa maa kaanoo yaftaroon
📖 ਪੰਜਾਬੀ ਵਿੱਚ
28਼ ਫੇਰ ਉਹਨਾਂ ਲੋਕਾਂ ਨੇ ਉਹਨਾਂ ਦੀ ਸਹਾਇਤਾ ਕਿਉਂ ਨਹੀਂ ਕੀਤੀ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਦੀ ਨੇੜਤਾ ਪ੍ਰਾਪਤ ਕਰਨ ਲਈ ਅੱਲਾਹ ਨੂੰ ਛੱਡ ਕੇ ਇਸ਼ਟ ਬਣਾ ਰੱਖਿਆ ਸੀ। ਸਗੋਂ ਉਹ ਇਸ਼ਟ ਤਾਂ ਉਹਨਾਂ ਕੋਲੋਂ ਗੁਆਚ ਗਏ ਇਹ ਸਭ ਉਹਨਾਂ ਦਾ ਝੂਠ ਤੇ ਉਹਨਾਂ ਦੀਆਂ ਘੜ੍ਹੀਆਂ ਹੋਈਆਂ ਗੱਲਾਂ ਸਨ।

🎧 ਸੁਣੋ


📜 ਆਇਤ 26-30 — ਅਲ-ਅਹਕਾਫ

26وَلَقَدْ مَكَّنَّاهُمْ فِيمَا إِن مَّكَّنَّاكُمْ فِيهِ وَجَعَلْنَا لَهُمْ سَمْعًا وَأَبْصَارًا وَأَفْئِدَةً فَمَا أَغْنَىٰ عَنْهُمْ سَمْعُهُمْ وَلَا أَبْصَارُهُمْ وَلَا أَفْئِدَتُهُم مِّن شَيْءٍ إِذْ كَانُوا يَجْحَدُونَ بِآيَاتِ اللَّهِ وَحَاقَ بِهِم مَّا كَانُوا بِهِ يَسْتَهْزِئُونَ
26਼ ਅਸੀਂ ਆਦ ਕੌਮ ਨੂੰ ਉਹ ਕੁੱਝ ਦਿੱਤਾ ਸੀ ਜੋ ਤੁਹਾਨੂੰ ਨਹੀਂ ਬਖ਼ਸ਼ਿਆ। ਅਸਾਂ ਉਹਨਾਂ ਨੂੰ ਕੰਨ, ਅੱਖਾਂ ਤੇ ਦਿਲ ਦਿੱਤੇ, ਪਰ ਨਾ ਉਹਨਾਂ ਦੇ ਕੰਨਾਂ ਨੇ, ਨਾ ਉਹਨਾਂ ਦੀਆਂ ਅੱਖਾਂ ਨੇ ਅਤੇ ਨਾ ਹੀ ਉਹਨਾਂ ਦੇ ਦਿਲਾਂ (ਅਕਲਾਂ) ਨੇ ਉਹਨਾਂ ਨੂੰ ਕੋਈ ਲਾਭ ਦਿੱਤਾ, ਸਗੋਂ ਉਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕਰਦੇ ਰਹੇ ਅਤੇ ਉਹਨਾਂ ਨੂੰ ਉਸ ਅਜ਼ਾਬ ਨੇ ਘੇਰ ਲਿਆ ਜਿਸ ਦਾ ਉਹ ਮਖੌਲ ਉਡਾਇਆ ਕਰਦੇ ਸਨ।
27وَلَقَدْ أَهْلَكْنَا مَا حَوْلَكُم مِّنَ الْقُرَىٰ وَصَرَّفْنَا الْآيَاتِ لَعَلَّهُمْ يَرْجِعُونَ
27਼ ਅਸਾਂ ਤੁਹਾਡੇ ਆਲੇ ਦੁਅਲੇ ਦੀਆਂ ਬਸਤੀਆਂ ਨਸ਼ਟ ਕਰ ਛੱਡੀਆਂ। ਅਸੀਂ ਆਪਣੀਆਂ ਆਇਤਾਂ ਨੂੰ ਤਰ੍ਹਾਂ-ਤਰ੍ਹਾਂ ਬਿਆਨ ਕੀਤਾ ਤਾਂ ਜੋ ਉਹ ਸਾਡੇ ਵੱਲ ਪਰਤ ਆਉਣ।
28فَلَوْلَا نَصَرَهُمُ الَّذِينَ اتَّخَذُوا مِن دُونِ اللَّهِ قُرْبَانًا آلِهَةً ۖ بَلْ ضَلُّوا عَنْهُمْ ۚ وَذَٰلِكَ إِفْكُهُمْ وَمَا كَانُوا يَفْتَرُونَ
28਼ ਫੇਰ ਉਹਨਾਂ ਲੋਕਾਂ ਨੇ ਉਹਨਾਂ ਦੀ ਸਹਾਇਤਾ ਕਿਉਂ ਨਹੀਂ ਕੀਤੀ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਦੀ ਨੇੜਤਾ ਪ੍ਰਾਪਤ ਕਰਨ ਲਈ ਅੱਲਾਹ ਨੂੰ ਛੱਡ ਕੇ ਇਸ਼ਟ ਬਣਾ ਰੱਖਿਆ ਸੀ। ਸਗੋਂ ਉਹ ਇਸ਼ਟ ਤਾਂ ਉਹਨਾਂ ਕੋਲੋਂ ਗੁਆਚ ਗਏ ਇਹ ਸਭ ਉਹਨਾਂ ਦਾ ਝੂਠ ਤੇ ਉਹਨਾਂ ਦੀਆਂ ਘੜ੍ਹੀਆਂ ਹੋਈਆਂ ਗੱਲਾਂ ਸਨ।
29وَإِذْ صَرَفْنَا إِلَيْكَ نَفَرًا مِّنَ الْجِنِّ يَسْتَمِعُونَ الْقُرْآنَ فَلَمَّا حَضَرُوهُ قَالُوا أَنصِتُوا ۖ فَلَمَّا قُضِيَ وَلَّوْا إِلَىٰ قَوْمِهِم مُّنذِرِينَ
29਼ (ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ ਇਕ ਟੋਲੀ ਨੂੰ ਤੁਹਾਡੇ ਵੱਲ ਧਿਆਨ ਦੁਆਇਆ ਸੀ ਜਦੋਂ ਕਿ ਉਹ .ਕੁਰਆਨ ਸੁਣਦੇ ਸੀ। ਜਦੋਂ ਉਹ ਜਿੰਨ ਉਸ .ਕੁਰਆਨ ਨੂੰ ਸੁਣਨ ਲਈ ਹਾਜ਼ਰ ਹੋਏ ਤਾਂ (ਇਕ ਦੂਜੇ ਨੂੰ) ਆਖਿਆ “ਚੁੱਪ ਹੋ ਜਾਓ”। ਜਦੋਂ ਉਹ ਪੜ੍ਹਿਆ ਜਾ ਚੁੱਕਿਆ ਫੇਰ ਉਹ ਆਪਣੀ ਕੌਮ ਵੱਲ (ਰੱਬ ਤੋਂ) ਡਰਾਉਣ ਵਾਲੇ ਬਣ ਕੇ ਆਏ।
30قَالُوا يَا قَوْمَنَا إِنَّا سَمِعْنَا كِتَابًا أُنزِلَ مِن بَعْدِ مُوسَىٰ مُصَدِّقًا لِّمَا بَيْنَ يَدَيْهِ يَهْدِي إِلَى الْحَقِّ وَإِلَىٰ طَرِيقٍ مُّسْتَقِيمٍ
30਼ ਉਹਨਾਂ (ਜਿੰਨਾਂ ਨੇ) ਆਖਿਆ ਕਿ ਹੇ ਸਾਡੀ ਕੌਮ! ਬੇਸ਼ੱਕ ਅਸੀਂ ਇਕ ਕਿਤਾਬ ਸੁਣੀ ਹੈ ਜਿਹੜੀ ਮੂਸਾ ਤੋਂ ਪਿੱਛੋਂ ਉਤਾਰੀ ਗਈ ਹੈ। ਉਹ ਉਹਨਾਂ ਕਿਤਾਬਾਂ ਦੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦੀ ਹੈ ਜਿਹੜੀਆਂ ਇਸ ਤੋਂ ਪਹਿਲਾਂ ਦੀਆਂ ਹਨ। ਉਹ ਕਿਤਾਬ ਹੱਕ ਸੱਚ ਵੱਲ ਤੇ ਸਿੱਧੇ ਰਾਹ ਵੱਲ ਅਗਵਾਈ ਕਰਦੀ ਹੈ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
28ਆਇਤ

ਅਨੁਵਾਦ — ਅਲ-ਅਹਕਾਫ 28

ਸੂਰਾ ਅਲ-ਅਹਕਾਫ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਫੇਰ ਉਹਨਾਂ ਲੋਕਾਂ ਨੇ ਉਹਨਾਂ ਦੀ ਸਹਾਇਤਾ ਕਿਉਂ ਨਹੀਂ…

ਸੂਰਾ ਆਇਤ 28/35 — ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਕਾਫ ਸੁਣੋ, ਅਲ-ਅਹਕਾਫ ਅਨੁਵਾਦ, ਅਲ-ਅਹਕਾਫ mp3, ਅਲ-ਅਹਕਾਫ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers