ਮੁਹੰਮਦ · 3/38
ਅਨੁਵਾਦ ਉਚਾਰਨ — ਸੂਰਾ ਮੁਹੰਮਦ
ذَٰلِكَ بِأَنَّ الَّذِينَ كَفَرُوا اتَّبَعُوا الْبَاطِلَ وَأَنَّ الَّذِينَ آمَنُوا اتَّبَعُوا الْحَقَّ مِن رَّبِّهِمْ ۚ كَذَٰلِكَ يَضْرِبُ اللَّهُ لِلنَّاسِ أَمْثَالَهُمْ ۝٣
Zaalika bi annal lazeena kafarut taba`ul baatila wa annal lazeena aamanut taba`ul haqqa mir Rabbihim; kazaalika yadribul laahu linnaasi amsaalahum
📖 ਪੰਜਾਬੀ ਵਿੱਚ
3਼ ਇਹ ਇਸ ਲਈ ਕਿ ਜਿਨ੍ਹਾਂ ਲੋਕਾਂ ਨੇ (.ਕੁਰਆਨ ਦਾ) ਇਨਕਾਰ ਕੀਤਾ ਹੈ, ਉਹਨਾਂ ਨੇ ਕੂੜ ਕੁਸਤਿ (ਝੂਠ) ਦੀ ਪੈਰਵੀ ਕੀਤੀ ਹੈ ਅਤੇ ਜਿਹੜੇ ਲੋਕ ਈਮਾਨ ਲਿਆਏ, ਉਹਨਾਂ ਨੇ ਆਪਣੇ ਰੱਬ ਵੱਲੋਂ ਆਈ ਹੋਈ ਹੱਕ-ਸੱਚ ਦੀ ਪੈਰਵੀ ਕੀਤੀ। ਇਸ ਤਰ੍ਹਾਂ ਅੱਲਾਹ ਲੋਕਾਂ ਦੇ ਲਈ ਉਹਨਾਂ ਦੀਆਂ ਉਦਾਹਰਣਾਂ ਬਿਆਨ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਮੁਹੰਮਦ

1الَّذِينَ كَفَرُوا وَصَدُّوا عَن سَبِيلِ اللَّهِ أَضَلَّ أَعْمَالَهُمْ
1਼ ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।1
2وَالَّذِينَ آمَنُوا وَعَمِلُوا الصَّالِحَاتِ وَآمَنُوا بِمَا نُزِّلَ عَلَىٰ مُحَمَّدٍ وَهُوَ الْحَقُّ مِن رَّبِّهِمْ ۙ كَفَّرَ عَنْهُمْ سَيِّئَاتِهِمْ وَأَصْلَحَ بَالَهُمْ
2਼ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਕੀਤੇ ਅਤੇ ਉਹ ਉਸ (.ਕੁਰਆਨ) ਉੱਤੇ ਈਮਾਨ ਲਿਆਏ ਜੋ ਹਜ਼ਰਤ ਮੁਹੰਮਦ (ਸ:) ’ਤੇ ਉਤਾਰਿਆ ਗਿਆ ਅਤੇ ਉਹ ਉਹਨਾਂ ਦੇ ਰੱਬ ਵੱਲੋਂ ਹੱਕ-ਸੱਚ ’ਤੇ ਆਧਾਰਿਤ ਹੈ, ਅੱਲਾਹ ਨੇ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਿੱਤੀਆਂ ਅਤੇ ਉਹਨਾਂ ਦਾ ਹਾਲ ਸੁਆਰ ਦਿੱਤਾ।
3ذَٰلِكَ بِأَنَّ الَّذِينَ كَفَرُوا اتَّبَعُوا الْبَاطِلَ وَأَنَّ الَّذِينَ آمَنُوا اتَّبَعُوا الْحَقَّ مِن رَّبِّهِمْ ۚ كَذَٰلِكَ يَضْرِبُ اللَّهُ لِلنَّاسِ أَمْثَالَهُمْ
3਼ ਇਹ ਇਸ ਲਈ ਕਿ ਜਿਨ੍ਹਾਂ ਲੋਕਾਂ ਨੇ (.ਕੁਰਆਨ ਦਾ) ਇਨਕਾਰ ਕੀਤਾ ਹੈ, ਉਹਨਾਂ ਨੇ ਕੂੜ ਕੁਸਤਿ (ਝੂਠ) ਦੀ ਪੈਰਵੀ ਕੀਤੀ ਹੈ ਅਤੇ ਜਿਹੜੇ ਲੋਕ ਈਮਾਨ ਲਿਆਏ, ਉਹਨਾਂ ਨੇ ਆਪਣੇ ਰੱਬ ਵੱਲੋਂ ਆਈ ਹੋਈ ਹੱਕ-ਸੱਚ ਦੀ ਪੈਰਵੀ ਕੀਤੀ। ਇਸ ਤਰ੍ਹਾਂ ਅੱਲਾਹ ਲੋਕਾਂ ਦੇ ਲਈ ਉਹਨਾਂ ਦੀਆਂ ਉਦਾਹਰਣਾਂ ਬਿਆਨ ਕਰਦਾ ਹੈ।
4فَإِذَا لَقِيتُمُ الَّذِينَ كَفَرُوا فَضَرْبَ الرِّقَابِ حَتَّىٰ إِذَا أَثْخَنتُمُوهُمْ فَشُدُّوا الْوَثَاقَ فَإِمَّا مَنًّا بَعْدُ وَإِمَّا فِدَاءً حَتَّىٰ تَضَعَ الْحَرْبُ أَوْزَارَهَا ۚ ذَٰلِكَ وَلَوْ يَشَاءُ اللَّهُ لَانتَصَرَ مِنْهُمْ وَلَٰكِن لِّيَبْلُوَ بَعْضَكُم بِبَعْضٍ ۗ وَالَّذِينَ قُتِلُوا فِي سَبِيلِ اللَّهِ فَلَن يُضِلَّ أَعْمَالَهُمْ
4਼ ਸੋ ਜਦੋਂ ਇਹਨਾਂ ਇਨਕਾਰੀਆਂ ਨਾਲ (ਜੰਗ ਦੇ ਮੈਦਾਨ ਵਿਚ) ਤੁਹਾਡੀ ਮੁਠਭੇੜ ਹੋ ਜਾਵੇ ਤਾਂ (ਸਭ ਤੋਂ ਪਹਿਲਾਂ) ਇਹਨਾਂ ਦੀਆਂ ਧੌਨਾਂ ਵੱਡੋ।1 ਜਦੋਂ ਤੁਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਕੁਚਲ ਦਿਓ ਤਾਂ ਕੈਦੀਆਂ ਨੂੰ ਚੰਗੀ ਤਰ੍ਹਾਂ ਬੰਨ੍ਹ ਲਵੋ, ਇਸ ਤੋਂ ਪਿੱਛੋਂ ਜਾਂ ਤਾਂ ਤੁਸੀਂ ਉਹਨਾਂ ’ਤੇ ਅਹਿਸਾਨ ਕਰੋ ਜਾਂ ਫ਼ਿਦੀਯਾ (ਫ਼ਿਰੌਤੀ) ਲੈ ਲਓ, ਇੱਥੋਂ ਤਕ ਕਿ ਲੜਾਈ ਆਪਣੇ ਹਥਿਆਰ ਸੁੱਟ ਦੇਵੇ (ਭਾਵ ਜੰਗ ਖ਼ਤਮ ਹੋ ਜਾਵੇ), ਤੁਹਾਡੇ ਲਈ ਹੁਕਮ ਇਹੋ ਹੈ। ਜੇ ਅੱਲਾਹ ਚਾਹੁੰਦਾ ਤਾਂ ਆਪ ਹੀ ਉਹਨਾਂ ਤੋਂ ਬਦਲਾ ਲੈ ਲੈਂਦਾ, ਪਰ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ ਤਾਂ ਜੋ ਉਹ ਤੁਹਾਡੀ ਇਕ ਦੂਜੇ ਰਾਹੀਂ ਪਰਖ ਕਰ ਸਕੇ। ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਕਤਲ (ਸ਼ਹੀਦ) ਕੀਤੇ ਗਏ, ਅੱਲਾਹ ਉਹਨਾਂ ਦੇ ਕੀਤੇ (ਨੇਕ) ਕੰਮ ਅਜਾਈਂ ਨਹੀਂ ਜਾਣ ਦੇਵੇਗਾ।
5سَيَهْدِيهِمْ وَيُصْلِحُ بَالَهُمْ
5਼ ਉਹ ਛੇਤੀ ਹੀ ਉਹਨਾਂ ਦੀ ਅਗਵਾਈ ਕਰੇਗਾ ਅਤੇ ਉਹਨਾਂ ਦੇ ਹਾਲ ਸੁਆਰ ਦੇਵੇਗਾ।
ਮੁਹੰਮਦਕੁਰਾਨ ਸੂਚੀ
38ਆਇਤ
MedinanRevelation
3ਆਇਤ

ਅਨੁਵਾਦ — ਮੁਹੰਮਦ 3

ਸੂਰਾ ਮੁਹੰਮਦ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਇਹ ਇਸ ਲਈ ਕਿ ਜਿਨ੍ਹਾਂ ਲੋਕਾਂ ਨੇ (.ਕੁਰਆਨ ਦਾ)…

ਸੂਰਾ ਆਇਤ 3/38 — ਸੂਰਾ ਮੁਹੰਮਦ محمد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮੁਹੰਮਦ ਸੁਣੋ, ਸੂਰਾ ਮੁਹੰਮਦ ਅਨੁਵਾਦ, ਸੂਰਾ ਮੁਹੰਮਦ mp3, ਸੂਰਾ ਮੁਹੰਮਦ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers