ਅਨ-ਨਜਮ · 30/62
ਅਨੁਵਾਦ ਉਚਾਰਨ — ਅਨ-ਨਜਮ
ذَٰلِكَ مَبْلَغُهُم مِّنَ الْعِلْمِ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِمَنِ اهْتَدَىٰ ۝٣٠
Zalika mablaghuhum minal `ilm; inna rabbaka huwa a`lamu biman dalla `an sabee lihee wa huwa a`lamu bimanih tadaa
📖 ਪੰਜਾਬੀ ਵਿੱਚ
30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।
🎧 ਸੁਣੋ

📜 ਆਇਤ 28-32 — ਅਨ-ਨਜਮ

28وَمَا لَهُم بِهِ مِنْ عِلْمٍ ۖ إِن يَتَّبِعُونَ إِلَّا الظَّنَّ ۖ وَإِنَّ الظَّنَّ لَا يُغْنِي مِنَ الْحَقِّ شَيْئًا
28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।
29فَأَعْرِضْ عَن مَّن تَوَلَّىٰ عَن ذِكْرِنَا وَلَمْ يُرِدْ إِلَّا الْحَيَاةَ الدُّنْيَا
29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।
30ذَٰلِكَ مَبْلَغُهُم مِّنَ الْعِلْمِ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِمَنِ اهْتَدَىٰ
30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।
31وَلِلَّهِ مَا فِي السَّمَاوَاتِ وَمَا فِي الْأَرْضِ لِيَجْزِيَ الَّذِينَ أَسَاءُوا بِمَا عَمِلُوا وَيَجْزِيَ الَّذِينَ أَحْسَنُوا بِالْحُسْنَى
31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।
32الَّذِينَ يَجْتَنِبُونَ كَبَائِرَ الْإِثْمِ وَالْفَوَاحِشَ إِلَّا اللَّمَمَ ۚ إِنَّ رَبَّكَ وَاسِعُ الْمَغْفِرَةِ ۚ هُوَ أَعْلَمُ بِكُمْ إِذْ أَنشَأَكُم مِّنَ الْأَرْضِ وَإِذْ أَنتُمْ أَجِنَّةٌ فِي بُطُونِ أُمَّهَاتِكُمْ ۖ فَلَا تُزَكُّوا أَنفُسَكُمْ ۖ هُوَ أَعْلَمُ بِمَنِ اتَّقَىٰ
32਼ ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
30ਆਇਤ

ਅਨੁਵਾਦ — ਅਨ-ਨਜਮ 30

ਸੂਰਾ ਅਨ-ਨਜਮ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ…

ਸੂਰਾ ਆਇਤ 30/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers