ਅਲ-ਹਸ਼ਰ · 3/24
ਅਨੁਵਾਦ ਉਚਾਰਨ — ਸੂਰਾ ਅਲ-ਹਸ਼ਰ
وَلَوْلَا أَن كَتَبَ اللَّهُ عَلَيْهِمُ الْجَلَاءَ لَعَذَّبَهُمْ فِي الدُّنْيَا ۖ وَلَهُمْ فِي الْآخِرَةِ عَذَابُ النَّارِ ۝٣
Wa law laaa an katabal laahu `alaihimul jalaaa`a la`azzabahum fid dunyaa wa lahum fil Aakhirati `azaabun Naar
📖 ਪੰਜਾਬੀ ਵਿੱਚ
3਼ ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ ਹੁੰਦਾ ਤਾਂ ਉਹ ਉਹਨਾਂ ਨੂੰ ਸੰਸਾਰ ਵਿਚ ਹੀ ਅਜ਼ਾਬ ਦੇ ਸੁੱਟਦਾ ਅਤੇ ਪਰਲੋਕ ਵਿਚ ਤਾਂ ਉਹਨਾਂ ਲਈ ਅੱਗ ਦਾ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਹਸ਼ਰ

1سَبَّحَ لِلَّهِ مَا فِي السَّمَاوَاتِ وَمَا فِي الْأَرْضِ ۖ وَهُوَ الْعَزِيزُ الْحَكِيمُ
1਼ ਅੱਲਾਹ ਦੀ ਪਵਿੱਤਰਤਾ ਦਾ ਵਰਣਨ ਹਰ ਉਹ ਚੀਜ਼ ਕਰ ਰਹੀ ਹੈ ਜਿਹੜੀ ਅਕਾਸ਼ਾਂ ਵਿਚ ਹੈ ਤੇ ਧਰਤੀ ਵਿਚ ਹੈ ਅਤੇ ਉਹੀਓ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।
2هُوَ الَّذِي أَخْرَجَ الَّذِينَ كَفَرُوا مِنْ أَهْلِ الْكِتَابِ مِن دِيَارِهِمْ لِأَوَّلِ الْحَشْرِ ۚ مَا ظَنَنتُمْ أَن يَخْرُجُوا ۖ وَظَنُّوا أَنَّهُم مَّانِعَتُهُمْ حُصُونُهُم مِّنَ اللَّهِ فَأَتَاهُمُ اللَّهُ مِنْ حَيْثُ لَمْ يَحْتَسِبُوا ۖ وَقَذَفَ فِي قُلُوبِهِمُ الرُّعْبَ ۚ يُخْرِبُونَ بُيُوتَهُم بِأَيْدِيهِمْ وَأَيْدِي الْمُؤْمِنِينَ فَاعْتَبِرُوا يَا أُولِي الْأَبْصَارِ
2਼ ਇਹ ਅੱਲਾਹ ਉਹੀ ਹੈ ਜਿਸ ਨੇ ਕਿਤਾਬ ਵਾਲਿਆਂ ਦੇ ਇਨਕਾਰੀਆਂ ਨੂੰ ਪਹਿਲੇ ਦੇਸ਼ ਨਿਕਾਲੇ ਸਮੇਂ ਹੀ ਉਹਨਾਂ ਦੇ ਘਰੋਂ ਕੱਢ ਦਿੱਤਾ ਸੀ। (ਹੇ ਨਬੀ!) ਤੁਸੀਂ ਤਾਂ ਕਦੇ ਇਹ ਸੋਚਿਆ ਵੀ ਨਹੀਂ ਸੀ ਕਿ ਉਹ (ਮਦੀਨੇ ਤੋਂ) ਨਿੱਕਲਣਗੇ ਅਤੇ ਉਹ (ਅਹਿਲੇ ਕਿਤਾਬ) ਇਹ ਸਮਝਦੇ ਸਨ ਕਿ ਬੇਸ਼ੱਕ ਉਹਨਾਂ ਦੀਆਂ ਗੜ੍ਹੀਆਂ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾ ਲੈਣਗੀਆਂ, ਪਰ ਉਹਨਾਂ ਉੱਤੇ ਅੱਲਾਹ ਦਾ ਅਜ਼ਾਬ ਉਸ ਪਾਸਿਓਂ ਆਇਆ ਜਿਧਰੋਂ ਉਹਨਾਂ ਦਾ ਧਿਆਨ ਵੀ ਨਹੀਂ ਸੀ ਗਿਆ। ਉਸੇ ਨੇ ਉਹਨਾਂ ਦੇ ਦਿਲਾਂ ਵਿਚ ਰੋਅਬ ਪਾ ਦਿੱਤਾ। ਉਹ ਆਪਣੇ ਹੱਥੀਂ ਆਪਣੇ ਘਰ ਉਜਾੜ ਰਹੇ ਸਨ ਅਤੇ ਮੋਮਿਨਾਂ ਦੇ ਹੱਥੋਂ ਵੀ ਬਰਬਾਦ ਹੋ ਰਹੇ ਸਨ। ਸੋ ਹੇ ਅੱਖਾਂ ਵਾਲਿਓ! (ਇਸ ਘਟਨਾਂ ਤੋਂ) ਸਿੱਖਿਆ ਗ੍ਰਹਿਣ ਕਰੋ।
3وَلَوْلَا أَن كَتَبَ اللَّهُ عَلَيْهِمُ الْجَلَاءَ لَعَذَّبَهُمْ فِي الدُّنْيَا ۖ وَلَهُمْ فِي الْآخِرَةِ عَذَابُ النَّارِ
3਼ ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ ਹੁੰਦਾ ਤਾਂ ਉਹ ਉਹਨਾਂ ਨੂੰ ਸੰਸਾਰ ਵਿਚ ਹੀ ਅਜ਼ਾਬ ਦੇ ਸੁੱਟਦਾ ਅਤੇ ਪਰਲੋਕ ਵਿਚ ਤਾਂ ਉਹਨਾਂ ਲਈ ਅੱਗ ਦਾ ਅਜ਼ਾਬ ਹੈ।
4ذَٰلِكَ بِأَنَّهُمْ شَاقُّوا اللَّهَ وَرَسُولَهُ ۖ وَمَن يُشَاقِّ اللَّهَ فَإِنَّ اللَّهَ شَدِيدُ الْعِقَابِ
4਼ ਇਹ (ਅਜ਼ਾਬ) ਇਸ ਲਈ ਹੈ ਕਿ ਉਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕੀਤੀ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਦੀ ਵਿਰੋਧਤਾ ਕਰੇਗਾ ਤਾਂ ਬੇਸ਼ੱਕ ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
5مَا قَطَعْتُم مِّن لِّينَةٍ أَوْ تَرَكْتُمُوهَا قَائِمَةً عَلَىٰ أُصُولِهَا فَبِإِذْنِ اللَّهِ وَلِيُخْزِيَ الْفَاسِقِينَ
5਼ ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
3ਆਇਤ

ਅਨੁਵਾਦ — ਅਲ-ਹਸ਼ਰ 3

ਸੂਰਾ ਅਲ-ਹਸ਼ਰ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ…

ਸੂਰਾ ਆਇਤ 3/24 — ਸੂਰਾ ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਸ਼ਰ ਸੁਣੋ, ਸੂਰਾ ਅਲ-ਹਸ਼ਰ ਅਨੁਵਾਦ, ਸੂਰਾ ਅਲ-ਹਸ਼ਰ mp3, ਸੂਰਾ ਅਲ-ਹਸ਼ਰ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers