ਅਤ-ਤਹਰੀਮ · 5/12
ਅਨੁਵਾਦ ਉਚਾਰਨ — ਅਤ-ਤਹਰੀਮ
عَسَىٰ رَبُّهُ إِن طَلَّقَكُنَّ أَن يُبْدِلَهُ أَزْوَاجًا خَيْرًا مِّنكُنَّ مُسْلِمَاتٍ مُّؤْمِنَاتٍ قَانِتَاتٍ تَائِبَاتٍ عَابِدَاتٍ سَائِحَاتٍ ثَيِّبَاتٍ وَأَبْكَارًا ۝٥
Asaa rabbuhooo in tallaqakunna anyyubdilahooo azwaajan khairam mnkunna muslimaatim mu`minaatin qaanitaatin taaa`ibaatin `aabidaatin saaa`ihaatin saiyibaatinw wa abkaaraa
📖 ਪੰਜਾਬੀ ਵਿੱਚ
5਼ ਜੇ ਉਹ (ਨਬੀ) ਤੁਹਾਨੂੰ ਤਲਾਕ ਦੇ ਦੇਵੇ ਤਾਂ ਹੋ ਸਕਦਾ ਹੈ ਕਿ ਬਦਲੇ ਵਿਚ ਉਸ ਦਾ ਰੱਬ ਉਸ ਨੂੰ ਤੁਹਾਥੋਂ ਚੰਗੀਆਂ ਪਤਨੀਆਂ ਦੇ ਦੇਵੇ। ਉਹ ਮੁਸਲਮਾਨ, ਮੋਮਿਨ, ਆਗਿਆਕਾਰੀ, ਤੌਬਾ ਕਰਨ ਵਾਲੀਆਂ, ਬੰਦਗੀ ਕਰਨ ਵਾਲੀਆਂ, ਰੋਜ਼ਾ ਰੱਖਣ ਵਾਲੀਆਂ, ਉਹ ਪਹਿਲਾਂ ਵਿਆਹੀਆਂ ਹੋਈਆਂ (ਭਾਵ ਵਿਧਵਾ), ਜਾਂ ਕੁਆਰੀਆਂ ਹੋਣਗੀਆਂ।

🎧 ਸੁਣੋ


📜 ਆਇਤ 3-7 — ਅਤ-ਤਹਰੀਮ

3وَإِذْ أَسَرَّ النَّبِيُّ إِلَىٰ بَعْضِ أَزْوَاجِهِ حَدِيثًا فَلَمَّا نَبَّأَتْ بِهِ وَأَظْهَرَهُ اللَّهُ عَلَيْهِ عَرَّفَ بَعْضَهُ وَأَعْرَضَ عَن بَعْضٍ ۖ فَلَمَّا نَبَّأَهَا بِهِ قَالَتْ مَنْ أَنبَأَكَ هَٰذَا ۖ قَالَ نَبَّأَنِيَ الْعَلِيمُ الْخَبِيرُ
3਼ ਜਦੋਂ ਨਬੀ (ਸ:) ਨੇ ਆਪਣੀ ਕਿਸੇ ਪਤਨੀ ਨੂੰ ਇਕ ਗੱਲ ਮਲਕੜੇ ਜਿਹੇ ਆਖੀ ਪਰ ਜਦੋਂ ਉਸੇ ਪਤਨੀ ਨੇ (ਉਹੀਓ ਗਲ ਦੂਜੀ ਪਤਨੀ ਨੂੰ) ਦੱਸ ਦਿੱਤੀ ਤਾਂ ਅੱਲਾਹ ਨੇ ਉਸ (ਵਾਰਤਾਲਾਪ) ਤੋਂ ਇਸ (ਨਬੀ) ਨੂੰ ਸੂਚਿਤ ਕਰ ਦਿੱਤੀ, ਤਾਂ ਨਬੀ ਨੇ (ਦੂਜੀ ਪਤਨੀ) ਨੂੰ ਕੁੱਝ ਹੱਦ ਤਕ ਗੱਲਾਂ ਦੱਸ ਵੀ ਦਿੱਤੀਆਂ ਅਤੇ ਕੁੱਝ ਟਾਲ ਦਿੱਤਾ। ਫੇਰ ਜਦੋਂ ਨਬੀ ਨੇ ਉਸ (ਪਹਿਲੀ ਪਤਨੀ) ਨੂੰ ਉਹ ਸਾਰੀ ਗੱਲ ਸੁਣਾਈ ਤਾਂ ਉਹ ਪੁੱਛਣ ਲੱਗੀ, ਤੁਹਾਨੂੰ ਇਹ ਸਭ ਕਿਸ ਨੇ ਦੱਸਿਆ ਹੈ ? ਉਸ (ਨਬੀ) ਨੇ ਫਰਮਾਇਆ, ਮੈਨੂੰ ਇਹ ਸਾਰੀ ਜਾਣਕਾਰੀ ਸਭ ਕੁੱਝ ਜਾਣਨ ਵਾਲੇ ਤੇ ਖ਼ਬਰ ਰੱਖਣ ਵਾਲੇ ਅੱਲਾਹ ਨੇ ਦਿੱਤੀ ਹੈ।
4إِن تَتُوبَا إِلَى اللَّهِ فَقَدْ صَغَتْ قُلُوبُكُمَا ۖ وَإِن تَظَاهَرَا عَلَيْهِ فَإِنَّ اللَّهَ هُوَ مَوْلَاهُ وَجِبْرِيلُ وَصَالِحُ الْمُؤْمِنِينَ ۖ وَالْمَلَائِكَةُ بَعْدَ ذَٰلِكَ ظَهِيرٌ
4਼ ਕਿਉਂ ਜੋ ਤੁਹਾਡੇ ਦਿਲ ਸੱਚਾਈ ਤੋਂ ਹਟ ਗਏ ਹਨ ਸੋ ਤੁਸੀਂ ਦੋਵੇਂ (ਪਤਨੀਆਂ) ਅੱਲਾਹ ਤੋਂ ਤੌਬਾ ਕਰ ਲਵੋ ਤਾਂ ਤੁਹਾਡੇ ਲਈ ਵਧੀਆ ਹੈ। ਜੇ ਤੁਸੀਂ ਇਸ (ਨਬੀ) ਦੇ ਵਿਰੁੱਧ ਏਕਾ ਕੀਤਾ ਤਾਂ ਅੱਲਾਹ ਆਪ ਹੀ ਉਸ ਦੀ ਸਹਾਇਤਾ ਕਰੇਗਾ, ਅਤੇ ਜਿਬਰਾਈਲ, ਨੇਕ ਮੋਮਿਨ ਤੇ ਇਹਨਾਂ ਦੇ ਨਾਲ-ਨਾਲ ਸਾਰੇ ਫ਼ਰਿਸ਼ਤੇ ਵੀ ਉਸ ਦੇ ਸਹਾਈ ਹਨ।
5عَسَىٰ رَبُّهُ إِن طَلَّقَكُنَّ أَن يُبْدِلَهُ أَزْوَاجًا خَيْرًا مِّنكُنَّ مُسْلِمَاتٍ مُّؤْمِنَاتٍ قَانِتَاتٍ تَائِبَاتٍ عَابِدَاتٍ سَائِحَاتٍ ثَيِّبَاتٍ وَأَبْكَارًا
5਼ ਜੇ ਉਹ (ਨਬੀ) ਤੁਹਾਨੂੰ ਤਲਾਕ ਦੇ ਦੇਵੇ ਤਾਂ ਹੋ ਸਕਦਾ ਹੈ ਕਿ ਬਦਲੇ ਵਿਚ ਉਸ ਦਾ ਰੱਬ ਉਸ ਨੂੰ ਤੁਹਾਥੋਂ ਚੰਗੀਆਂ ਪਤਨੀਆਂ ਦੇ ਦੇਵੇ। ਉਹ ਮੁਸਲਮਾਨ, ਮੋਮਿਨ, ਆਗਿਆਕਾਰੀ, ਤੌਬਾ ਕਰਨ ਵਾਲੀਆਂ, ਬੰਦਗੀ ਕਰਨ ਵਾਲੀਆਂ, ਰੋਜ਼ਾ ਰੱਖਣ ਵਾਲੀਆਂ, ਉਹ ਪਹਿਲਾਂ ਵਿਆਹੀਆਂ ਹੋਈਆਂ (ਭਾਵ ਵਿਧਵਾ), ਜਾਂ ਕੁਆਰੀਆਂ ਹੋਣਗੀਆਂ।
6يَا أَيُّهَا الَّذِينَ آمَنُوا قُوا أَنفُسَكُمْ وَأَهْلِيكُمْ نَارًا وَقُودُهَا النَّاسُ وَالْحِجَارَةُ عَلَيْهَا مَلَائِكَةٌ غِلَاظٌ شِدَادٌ لَّا يَعْصُونَ اللَّهَ مَا أَمَرَهُمْ وَيَفْعَلُونَ مَا يُؤْمَرُونَ
6਼ ਹੇ ਈਮਾਨ ਵਾਲਿਓ! ਤੁਸੀਂ ਆਪਣੇ ਆਪ ਨੂੰ ਤੇ ਆਪਣੇ ਘਰ ਵਾਲਿਆਂ ਨੂੰ ਉਸ ਅੱਗ ਤੋਂ ਬਚਾਓ ਜਿਸ ਦਾ ਬਾਲਣ (ਕੁਫ਼ਰ ਕਰਨ ਵਾਲੇ) ਮਨੁੱਖ ਤੇ (ਪੂਜੇ ਗਏ) ਪੱਥਰ ਹਨ। ਇਸ (ਨਰਕ ਉੱਤੇ) ਅਤਿ ਖਰਵੇ ਸੁਭਾ ਵਾਲੇ ਤੇ ਕਠੋਰ-ਚਿੱਤ ਫ਼ਰਿਸ਼ਤੇ (ਨਿਯੁਕਤ) ਹਨ। ਅੱਲਾਹ ਉਹਨਾਂ ਨੂੰ ਜਿਹੜਾ ਹੁਕਮ ਦੇਵੇ ਉਹ ਉਸ ਦੀ ਨਾ-ਫ਼ਰਮਾਨੀ ਨਹੀਂ ਕਰਦੇ। ਅਤੇ ਜੋ ਉਹਨਾਂ ਨੂੰ ਹੁਕਮ ਦਿੱਤਾ ਜਾਂਦਾ ਹੈ ਉਹ ਉਸੇ ਦੀ ਪਾਲਣਾ ਕਰਦੇ ਹਨ।
7يَا أَيُّهَا الَّذِينَ كَفَرُوا لَا تَعْتَذِرُوا الْيَوْمَ ۖ إِنَّمَا تُجْزَوْنَ مَا كُنتُمْ تَعْمَلُونَ
7਼ ਹੇ ਕਾਫ਼ਿਰੋ! ਅੱਜ ਤੁਸੀਂ ਕੋਈ ਬਹਾਨਾ ਨਾ ਘੜ੍ਹੋ। ਬੇਸ਼ੱਕ ਅੱਜ ਤੁਹਾਨੂੰ ਉਸ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।1
ਅਤ-ਤਹਰੀਮਕੁਰਾਨ ਸੂਚੀ
12ਆਇਤ
MedinanRevelation
5ਆਇਤ

ਅਨੁਵਾਦ — ਅਤ-ਤਹਰੀਮ 5

ਸੂਰਾ ਅਤ-ਤਹਰੀਮ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਜੇ ਉਹ (ਨਬੀ) ਤੁਹਾਨੂੰ ਤਲਾਕ ਦੇ ਦੇਵੇ ਤਾਂ ਹੋ…

ਸੂਰਾ ਆਇਤ 5/12 — ਅਤ-ਤਹਰੀਮ التحريم (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਹਰੀਮ ਸੁਣੋ, ਅਤ-ਤਹਰੀਮ ਅਨੁਵਾਦ, ਅਤ-ਤਹਰੀਮ mp3, ਅਤ-ਤਹਰੀਮ pdf. ਆਇਤ 3–7. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers