ਅਲ-ਆਰਾਫ · 77/206
ਅਨੁਵਾਦ ਉਚਾਰਨ — ਅਲ-ਆਰਾਫ
فَعَقَرُوا النَّاقَةَ وَعَتَوْا عَنْ أَمْرِ رَبِّهِمْ وَقَالُوا يَا صَالِحُ ائْتِنَا بِمَا تَعِدُنَا إِن كُنتَ مِنَ الْمُرْسَلِينَ ۝٧٧
Fa`aqarun naaqata wa`ataw `an amri Rabbihim wa qaaloo yaa Saalihu` tinaa bimaa ta`idunaaa in kunta minal mursaleen
📖 ਪੰਜਾਬੀ ਵਿੱਚ
77਼ ਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ ਆਪਣੇ ਪਾਲਣਹਾਰ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਅਤੇ ਆਖਣ ਲੱਗੇ ਕਿ ਹੇ ਸਾਲੇਹ! ਜਿਸ (ਅਜ਼ਾਬ) ਦੀ ਤੂੰ ਸਾਨੂੰ ਚਿਤਾਵਨੀ ਦੇ ਰਿਹਾ ਹੈ, ਜੇ ਤੂੰ ਪੈਗ਼ੰਬਰਾਂ ਵਿੱਚੋਂ ਹੈ ਤਾਂ ਉਹ ਅਜ਼ਾਬ ਲੈ ਆ।
🎧 ਸੁਣੋ

📜 ਆਇਤ 75-79 — ਅਲ-ਆਰਾਫ

75قَالَ الْمَلَأُ الَّذِينَ اسْتَكْبَرُوا مِن قَوْمِهِ لِلَّذِينَ اسْتُضْعِفُوا لِمَنْ آمَنَ مِنْهُمْ أَتَعْلَمُونَ أَنَّ صَالِحًا مُّرْسَلٌ مِّن رَّبِّهِ ۚ قَالُوا إِنَّا بِمَا أُرْسِلَ بِهِ مُؤْمِنُونَ
75਼ ਉਸ ਦੀ ਕੌਮ ਦੇ ਘਮੰਡੀ ਸਰਦਾਰਾਂ ਨੇ ਉਹਨਾਂ ਦੀ ਕੌਮ ਦੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਜਹਿੜੇ ਈਮਾਨ ਲਿਆਏ ਸਨ ਪੁੱਛਿਆ, ਕੀ ਤੁਹਾਨੂੰ ਇਸ ਗੱਲ ਦਾ ਵਿਸ਼ਵਾਸ ਹੈ ਕਿ ਸਾਲੇਹ ਆਪਣੇ ਰੱਬ ਵੱਲੋਂ ਭੇਜਿਆ ਹੋਇਆ (ਪੈਗ਼ੰਬਰ) ਹੇੈ ? ਉਹਨਾਂ ਨੇ ਆਖਿਆ ਬੇਸ਼ੱਕ ਸਾਨੂੰ ਇਸ ’ਤੇ ਪੂਰਾ ਯਕੀਨ ਹੈ ਜੋ ਵੀ ਸੁਨੇਹਾ ਉਸ ਨੂੰ ਦੇਕੇ ਭੇਜਿਆ ਹੈ।
76قَالَ الَّذِينَ اسْتَكْبَرُوا إِنَّا بِالَّذِي آمَنتُم بِهِ كَافِرُونَ
76਼ ਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ ’ਤੇ ਤੁਸੀਂ ਯਕੀਨ ਰੱਖਦੇ ਹੋ ਅਸੀਂ ਤਾਂ ਉਸ ਦਾ ਇਨਕਾਰ ਕਰਦੇ ਹਾਂ।
77فَعَقَرُوا النَّاقَةَ وَعَتَوْا عَنْ أَمْرِ رَبِّهِمْ وَقَالُوا يَا صَالِحُ ائْتِنَا بِمَا تَعِدُنَا إِن كُنتَ مِنَ الْمُرْسَلِينَ
77਼ ਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ ਆਪਣੇ ਪਾਲਣਹਾਰ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਅਤੇ ਆਖਣ ਲੱਗੇ ਕਿ ਹੇ ਸਾਲੇਹ! ਜਿਸ (ਅਜ਼ਾਬ) ਦੀ ਤੂੰ ਸਾਨੂੰ ਚਿਤਾਵਨੀ ਦੇ ਰਿਹਾ ਹੈ, ਜੇ ਤੂੰ ਪੈਗ਼ੰਬਰਾਂ ਵਿੱਚੋਂ ਹੈ ਤਾਂ ਉਹ ਅਜ਼ਾਬ ਲੈ ਆ।
78فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
78਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹਿਗਏ।
79فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَةَ رَبِّي وَنَصَحْتُ لَكُمْ وَلَٰكِن لَّا تُحِبُّونَ النَّاصِحِينَ
79਼ ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
77ਆਇਤ

ਅਨੁਵਾਦ — ਅਲ-ਆਰਾਫ 77

ਸੂਰਾ ਅਲ-ਆਰਾਫ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ…

ਸੂਰਾ ਆਇਤ 77/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 75–79. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers