ਅਤ-ਤੌਬਾ · 75/129
ਅਨੁਵਾਦ ਉਚਾਰਨ — ਸੂਰਾ ਅਤ-ਤੌਬਾ
۞ وَمِنْهُم مَّنْ عَاهَدَ اللَّهَ لَئِنْ آتَانَا مِن فَضْلِهِ لَنَصَّدَّقَنَّ وَلَنَكُونَنَّ مِنَ الصَّالِحِينَ ۝٧٥
Wa minhum man `aaha dal laaha la`in aataanaa min fadlihee lanas saddaqanna wa lanakoonanna minassaaliheen
📖 ਪੰਜਾਬੀ ਵਿੱਚ
75਼ ਇਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਨੇ ਅੱਲਾਹ ਨਾਲ ਬਚਨ ਕੀਤੇ ਸੀ ਕਿ ਜੇ ਅੱਲਾਹ ਸਾਨੂੰ ਆਪਣੇ ਫ਼ਜ਼ਲਾਂ ਤੇ ਮਿਹਰਾਂ ਨਾਲ ਨਿਵਾਜ਼ੇ ਤਾਂ ਅਸੀਂ ਜ਼ਰੂਰ ਹੀ ਸਦਕਾ ਖ਼ੈਰਾਤ ਦੇਵਾਂਗੇ ਅਤੇ ਅਸੀਂ ਵੀ ਨੇਕ ਲੋਕਾਂ ਵਿੱਚੋਂ ਹੋਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਤ-ਤੌਬਾ

73يَا أَيُّهَا النَّبِيُّ جَاهِدِ الْكُفَّارَ وَالْمُنَافِقِينَ وَاغْلُظْ عَلَيْهِمْ ۚ وَمَأْوَاهُمْ جَهَنَّمُ ۖ وَبِئْسَ الْمَصِيرُ
73਼ ਹੇ ਨਬੀ! ਕਾਫ਼ਿਰਾਂ ਤੇ ਮੁਨਾਫ਼ਿਕਾਂ ਨਾਲ ਜਿਹਾਦ (ਜੰਗ) ਕਰੋ, ਇਹਨਾਂ ਨਾਲ ਕਰੜਾਈ ਵਾਲਾ ਵਰਤਾਓ ਕਰੋ। ਇਹਨਾਂ ਦੀ ਅਸਲੀ ਥਾਂ ਨਰਕ ਹੈ, ਜਿਹੜੀ ਸਭ ਤੋਂ ਵੱਧ ਭੈੜੀ ਥਾਂ ਹੈ।
74يَحْلِفُونَ بِاللَّهِ مَا قَالُوا وَلَقَدْ قَالُوا كَلِمَةَ الْكُفْرِ وَكَفَرُوا بَعْدَ إِسْلَامِهِمْ وَهَمُّوا بِمَا لَمْ يَنَالُوا ۚ وَمَا نَقَمُوا إِلَّا أَنْ أَغْنَاهُمُ اللَّهُ وَرَسُولُهُ مِن فَضْلِهِ ۚ فَإِن يَتُوبُوا يَكُ خَيْرًا لَّهُمْ ۖ وَإِن يَتَوَلَّوْا يُعَذِّبْهُمُ اللَّهُ عَذَابًا أَلِيمًا فِي الدُّنْيَا وَالْآخِرَةِ ۚ وَمَا لَهُمْ فِي الْأَرْضِ مِن وَلِيٍّ وَلَا نَصِيرٍ
74਼ ਇਹ ਅੱਲਾਹ ਦੀਆਂ ਸੁੰਹਾਂ ਖਾ-ਖਾ ਕੇ ਆਖਦੇ ਹਨ ਕਿ ਉਹਨਾਂ ਨੇ ਕੋਈ ਗੱਲ ਨਹੀਂ ਕਹੀ, ਹਾਲਾਂ ਕਿ ਉਹਨਾਂ ਨੇ ਜ਼ਰੂਰ ਹੀ ਕੁਫ਼ਰ ਵਾਲੇ ਭੈੜੇ ਸ਼ਬਦ ਆਖੇ ਹਨ। ਅਤੇ ਇਹ ਲੋਕ ਇਸਲਾਮ ਕਬੂਲ ਕਰਨ ਤੋਂ ਮਗਰੋਂ ਕਾਫ਼ਿਰ ਹੋ ਗਏ ਅਤੇ ਉਹਨਾਂ ਨੇ ਉਹ ਕੁੱਝ ਕਰਨ ਦਾ ਇਰਾਦਾ ਵੀ ਕੀਤਾ ਜਿਸ ਨੂੰ ਉਹ ਕਰ ਨਹੀਂ ਸਕੇ। ਉਹਨਾਂ ਦਾ ਸਾਰਾ ਕਰੋਪ ਇਸ ਗੱਲ ਦਾ ਸੀ ਕਿ ਅੱਲਾਹ ਨੇ ਅਤੇ ਉਸ ਦੇ ਰਸੂਲ ਨੇ ਆਪਣੇ ਫ਼ਜ਼ਲਾਂ ਨਾਲ ਉਹਨਾਂ (ਮੁਸਲਮਾਨਾਂ) ਨੂੰ ਰਜਾ ਕਿਉਂ ਦਿੱਤਾ? ਜੇਕਰ ਇਹ ਹੁਣ ਵੀ ਤੌਬਾ ਕਰ ਲੈਣ ਤਾਂ ਇਹਨਾਂ ਲਈ ਵਧੀਆ ਗੱਲ ਹੈ, ਜੇ ਇਹ ਮੂੰਹ ਮੋੜਣਗੇ ਤਾਂ ਅੱਲਾਹ ਇਹਨਾਂ ਨੂੰ ਸੰਸਾਰ ਵਿਚ ਵੀ ਤੇ ਆਖ਼ਿਰਤ ਵਿਚ ਵੀ ਦੁਖ ਭਰਿਆ ਅਜ਼ਾਬ ਦੇਵੇਗਾ ਅਤੇ ਧਰਤੀ ’ਤੇ ਉਹਨਾਂ ਦਾ ਕੋਈ ਵੀ ਹਮਾਇਤੀ ਤੇ ਸਹਾਈ ਨਾ ਹੋਵੇਗਾ।
75۞ وَمِنْهُم مَّنْ عَاهَدَ اللَّهَ لَئِنْ آتَانَا مِن فَضْلِهِ لَنَصَّدَّقَنَّ وَلَنَكُونَنَّ مِنَ الصَّالِحِينَ
75਼ ਇਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਨੇ ਅੱਲਾਹ ਨਾਲ ਬਚਨ ਕੀਤੇ ਸੀ ਕਿ ਜੇ ਅੱਲਾਹ ਸਾਨੂੰ ਆਪਣੇ ਫ਼ਜ਼ਲਾਂ ਤੇ ਮਿਹਰਾਂ ਨਾਲ ਨਿਵਾਜ਼ੇ ਤਾਂ ਅਸੀਂ ਜ਼ਰੂਰ ਹੀ ਸਦਕਾ ਖ਼ੈਰਾਤ ਦੇਵਾਂਗੇ ਅਤੇ ਅਸੀਂ ਵੀ ਨੇਕ ਲੋਕਾਂ ਵਿੱਚੋਂ ਹੋਵਾਂਗੇ।
76فَلَمَّا آتَاهُم مِّن فَضْلِهِ بَخِلُوا بِهِ وَتَوَلَّوا وَّهُم مُّعْرِضُونَ
76਼ ਪਰ ਜਦੋਂ ਅੱਲਾਹ ਨੇ ਉਹਨਾਂ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ ਤਾਂ ਇਹ ਕੰਜੂਸੀ ਕਰਨ ਲਗ ਪਏ। ਉਹਨਾਂ ਨੇ ਹੱਕ ਤੋਂ ਮੂੰਹ ਮੋੜ ਲਿਆ ਅਤੇ ਆਪਣੇ ਵਚਨਾਂ ਤੋਂ ਫਿਰ ਗਏ।
77فَأَعْقَبَهُمْ نِفَاقًا فِي قُلُوبِهِمْ إِلَىٰ يَوْمِ يَلْقَوْنَهُ بِمَا أَخْلَفُوا اللَّهَ مَا وَعَدُوهُ وَبِمَا كَانُوا يَكْذِبُونَ
77਼ ਸੋ ਇਹਨਾਂ (ਕਰਤੂਤਾਂ) ਵਜੋਂ ਅੱਲਾਹ ਨੇ ਉਹਨਾਂ ਦੇ ਦਿਲਾਂ ਵਿਚ ਨਿਫ਼ਾਕ (ਦੋਗਲਾਪਣ) ਪਾ ਕੇ ਓਦੋਂ ਤਕ ਸਜ਼ਾ ਦਿੱਤੀ ਜਦੋਂ ਤਕ ਅੱਲਾਹ ਨਾਲ ਉਹਨਾਂ ਦੀ ਮਿਲਣੀ ਨਾ ਹੋ ਜਾਵੇ। ਕਿਉਂ ਜੋ ਉਹਨਾਂ ਨੇ ਅੱਲਾਹ ਨਾਲ ਕੀਤੇ ਵਚਨਾਂ ਦੇ ਉਲਟ ਕੀਤਾ ਹੈ ਅਤੇ ਉਹ ਝੂਠ ਵੀ ਬੋਲਦੇ ਸਨ।
ਅਤ-ਤੌਬਾਕੁਰਾਨ ਸੂਚੀ
129ਆਇਤ
MedinanRevelation
75ਆਇਤ

ਅਨੁਵਾਦ — ਅਤ-ਤੌਬਾ 75

ਸੂਰਾ ਅਤ-ਤੌਬਾ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਇਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਨੇ ਅੱਲਾਹ ਨਾਲ…

ਸੂਰਾ ਆਇਤ 75/129 — ਸੂਰਾ ਅਤ-ਤੌਬਾ التوبة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੌਬਾ ਸੁਣੋ, ਸੂਰਾ ਅਤ-ਤੌਬਾ ਅਨੁਵਾਦ, ਸੂਰਾ ਅਤ-ਤੌਬਾ mp3, ਸੂਰਾ ਅਤ-ਤੌਬਾ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers