La sourate Al-Anbiya en Pendjabi
اقْتَرَبَ لِلنَّاسِ حِسَابُهُمْ وَهُمْ فِي غَفْلَةٍ مُّعْرِضُونَ(1) 1਼ ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ। |
مَا يَأْتِيهِم مِّن ذِكْرٍ مِّن رَّبِّهِم مُّحْدَثٍ إِلَّا اسْتَمَعُوهُ وَهُمْ يَلْعَبُونَ(2) 2਼ ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ। |
3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ? |
قَالَ رَبِّي يَعْلَمُ الْقَوْلَ فِي السَّمَاءِ وَالْأَرْضِ ۖ وَهُوَ السَّمِيعُ الْعَلِيمُ(4) 4਼ (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ। |
5਼ ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ। |
مَا آمَنَتْ قَبْلَهُم مِّن قَرْيَةٍ أَهْلَكْنَاهَا ۖ أَفَهُمْ يُؤْمِنُونَ(6) 6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ? |
7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ। |
وَمَا جَعَلْنَاهُمْ جَسَدًا لَّا يَأْكُلُونَ الطَّعَامَ وَمَا كَانُوا خَالِدِينَ(8) 8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ। |
ثُمَّ صَدَقْنَاهُمُ الْوَعْدَ فَأَنجَيْنَاهُمْ وَمَن نَّشَاءُ وَأَهْلَكْنَا الْمُسْرِفِينَ(9) 9਼ ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ। |
لَقَدْ أَنزَلْنَا إِلَيْكُمْ كِتَابًا فِيهِ ذِكْرُكُمْ ۖ أَفَلَا تَعْقِلُونَ(10) 10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ? |
وَكَمْ قَصَمْنَا مِن قَرْيَةٍ كَانَتْ ظَالِمَةً وَأَنشَأْنَا بَعْدَهَا قَوْمًا آخَرِينَ(11) 11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)। |
فَلَمَّا أَحَسُّوا بَأْسَنَا إِذَا هُم مِّنْهَا يَرْكُضُونَ(12) 12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ। |
لَا تَرْكُضُوا وَارْجِعُوا إِلَىٰ مَا أُتْرِفْتُمْ فِيهِ وَمَسَاكِنِكُمْ لَعَلَّكُمْ تُسْأَلُونَ(13) 13਼ (ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ। |
14਼ (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ। |
فَمَا زَالَت تِّلْكَ دَعْوَاهُمْ حَتَّىٰ جَعَلْنَاهُمْ حَصِيدًا خَامِدِينَ(15) 15਼ ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ। |
وَمَا خَلَقْنَا السَّمَاءَ وَالْأَرْضَ وَمَا بَيْنَهُمَا لَاعِبِينَ(16) 16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।1 |
لَوْ أَرَدْنَا أَن نَّتَّخِذَ لَهْوًا لَّاتَّخَذْنَاهُ مِن لَّدُنَّا إِن كُنَّا فَاعِلِينَ(17) 17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ। |
18਼ ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ। |
19਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ। |
20਼ ਉਹ (ਫ਼ਰਿਸ਼ਤੇ) ਬਿਨਾਂ ਕਿਸੇ ਵਿਘਨ ਤੋਂ ਦਿਨ- ਰਾਤ (ਭਾਵ ਹਰ ਵੇਲੇ) ਉਸ (ਅੱਲਾਹ) ਦੀ ਤਸਬੀਹ ਕਰਦੇ ਹਨ। |
21਼ ਕੀ ਉਹਨਾਂ (ਮੁਸ਼ਰਿਕਾਂ) ਦੇ ਧਰਤੀ ਵਾਲੇ ਇਸ਼ਟ ਕਿਸੇ (ਮੁਰਦਾ ਵਿਅਕਤੀ) ਨੂੰ ਜਿਊਂਦਾ ਕਰ ਸਕਦੇ ਹਨ। |
22਼ ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ। |
23਼ ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ। |
24਼ ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ। |
25਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ। |
وَقَالُوا اتَّخَذَ الرَّحْمَٰنُ وَلَدًا ۗ سُبْحَانَهُ ۚ بَلْ عِبَادٌ مُّكْرَمُونَ(26) 26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ। |
لَا يَسْبِقُونَهُ بِالْقَوْلِ وَهُم بِأَمْرِهِ يَعْمَلُونَ(27) 27਼ ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ। |
28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ। |
29਼ ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ। |
30਼ ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ। |
31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ। |
وَجَعَلْنَا السَّمَاءَ سَقْفًا مَّحْفُوظًا ۖ وَهُمْ عَنْ آيَاتِهَا مُعْرِضُونَ(32) 32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ। |
وَهُوَ الَّذِي خَلَقَ اللَّيْلَ وَالنَّهَارَ وَالشَّمْسَ وَالْقَمَرَ ۖ كُلٌّ فِي فَلَكٍ يَسْبَحُونَ(33) 33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ। |
وَمَا جَعَلْنَا لِبَشَرٍ مِّن قَبْلِكَ الْخُلْدَ ۖ أَفَإِن مِّتَّ فَهُمُ الْخَالِدُونَ(34) 34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ? |
35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ। |
36਼ ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ। |
خُلِقَ الْإِنسَانُ مِنْ عَجَلٍ ۚ سَأُرِيكُمْ آيَاتِي فَلَا تَسْتَعْجِلُونِ(37) 37਼ ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ। |
وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ(38) 38਼ ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ। |
39਼ ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ। |
بَلْ تَأْتِيهِم بَغْتَةً فَتَبْهَتُهُمْ فَلَا يَسْتَطِيعُونَ رَدَّهَا وَلَا هُمْ يُنظَرُونَ(40) 40਼ ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ। |
41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ। |
42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ। |
43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ। |
44਼ ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ? |
قُلْ إِنَّمَا أُنذِرُكُم بِالْوَحْيِ ۚ وَلَا يَسْمَعُ الصُّمُّ الدُّعَاءَ إِذَا مَا يُنذَرُونَ(45) 45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ। |
46਼ ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ। |
47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ। |
وَلَقَدْ آتَيْنَا مُوسَىٰ وَهَارُونَ الْفُرْقَانَ وَضِيَاءً وَذِكْرًا لِّلْمُتَّقِينَ(48) 48਼ (ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ। |
الَّذِينَ يَخْشَوْنَ رَبَّهُم بِالْغَيْبِ وَهُم مِّنَ السَّاعَةِ مُشْفِقُونَ(49) 49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ। |
وَهَٰذَا ذِكْرٌ مُّبَارَكٌ أَنزَلْنَاهُ ۚ أَفَأَنتُمْ لَهُ مُنكِرُونَ(50) 50਼ ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? 1 |
۞ وَلَقَدْ آتَيْنَا إِبْرَاهِيمَ رُشْدَهُ مِن قَبْلُ وَكُنَّا بِهِ عَالِمِينَ(51) 51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ। |
إِذْ قَالَ لِأَبِيهِ وَقَوْمِهِ مَا هَٰذِهِ التَّمَاثِيلُ الَّتِي أَنتُمْ لَهَا عَاكِفُونَ(52) 52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ? |
53਼ ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ। |
قَالَ لَقَدْ كُنتُمْ أَنتُمْ وَآبَاؤُكُمْ فِي ضَلَالٍ مُّبِينٍ(54) 54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ। |
قَالُوا أَجِئْتَنَا بِالْحَقِّ أَمْ أَنتَ مِنَ اللَّاعِبِينَ(55) 55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ? |
56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ। |
وَتَاللَّهِ لَأَكِيدَنَّ أَصْنَامَكُم بَعْدَ أَن تُوَلُّوا مُدْبِرِينَ(57) 57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ। |
فَجَعَلَهُمْ جُذَاذًا إِلَّا كَبِيرًا لَّهُمْ لَعَلَّهُمْ إِلَيْهِ يَرْجِعُونَ(58) 58਼ (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ। |
قَالُوا مَن فَعَلَ هَٰذَا بِآلِهَتِنَا إِنَّهُ لَمِنَ الظَّالِمِينَ(59) 59਼ (ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ। |
قَالُوا سَمِعْنَا فَتًى يَذْكُرُهُمْ يُقَالُ لَهُ إِبْرَاهِيمُ(60) 60਼ (ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ। |
قَالُوا فَأْتُوا بِهِ عَلَىٰ أَعْيُنِ النَّاسِ لَعَلَّهُمْ يَشْهَدُونَ(61) 61਼ ਸਾਰਿਆਂ ਨੇ ਕਿਹਾ ਕਿ ਤੁਸੀ ਉਸ ਨੂੰ ਲੋਕਾਂ ਦੇ ਸਾਹਮਣੇ ਫੜ ਲਿਆਓ ਤਾਂ ਜੋ ਸਾਰੇ ਉਸ ਨੂੰ ਵੇਖ ਲੈਣ। |
قَالُوا أَأَنتَ فَعَلْتَ هَٰذَا بِآلِهَتِنَا يَا إِبْرَاهِيمُ(62) 62਼ (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ? |
قَالَ بَلْ فَعَلَهُ كَبِيرُهُمْ هَٰذَا فَاسْأَلُوهُمْ إِن كَانُوا يَنطِقُونَ(63) 63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ। |
فَرَجَعُوا إِلَىٰ أَنفُسِهِمْ فَقَالُوا إِنَّكُمْ أَنتُمُ الظَّالِمُونَ(64) 64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ। |
ثُمَّ نُكِسُوا عَلَىٰ رُءُوسِهِمْ لَقَدْ عَلِمْتَ مَا هَٰؤُلَاءِ يَنطِقُونَ(65) 65਼ ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ। |
قَالَ أَفَتَعْبُدُونَ مِن دُونِ اللَّهِ مَا لَا يَنفَعُكُمْ شَيْئًا وَلَا يَضُرُّكُمْ(66) 66਼ (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ? |
أُفٍّ لَّكُمْ وَلِمَا تَعْبُدُونَ مِن دُونِ اللَّهِ ۖ أَفَلَا تَعْقِلُونَ(67) 67਼ ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ? |
قَالُوا حَرِّقُوهُ وَانصُرُوا آلِهَتَكُمْ إِن كُنتُمْ فَاعِلِينَ(68) 68਼ (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ। |
قُلْنَا يَا نَارُ كُونِي بَرْدًا وَسَلَامًا عَلَىٰ إِبْرَاهِيمَ(69) 69਼ (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ। |
70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)। |
وَنَجَّيْنَاهُ وَلُوطًا إِلَى الْأَرْضِ الَّتِي بَارَكْنَا فِيهَا لِلْعَالَمِينَ(71) 71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ। |
وَوَهَبْنَا لَهُ إِسْحَاقَ وَيَعْقُوبَ نَافِلَةً ۖ وَكُلًّا جَعَلْنَا صَالِحِينَ(72) 72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ। |
73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ। |
74਼ ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ। |
وَأَدْخَلْنَاهُ فِي رَحْمَتِنَا ۖ إِنَّهُ مِنَ الصَّالِحِينَ(75) 75਼ ਅਸੀਂ ਉਸ (ਲੂਤ) ਨੂੰ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਿਆ ਬੇਸ਼ੱਕ ਉਹ ਨੇਕ ਲੋਕਾਂ ਵਿੱਚੋਂ ਸੀ। |
76਼ ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ। |
77਼ ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ। |
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ। |
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ। |
وَعَلَّمْنَاهُ صَنْعَةَ لَبُوسٍ لَّكُمْ لِتُحْصِنَكُم مِّن بَأْسِكُمْ ۖ فَهَلْ أَنتُمْ شَاكِرُونَ(80) 80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ? |
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ। |
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ। |
۞ وَأَيُّوبَ إِذْ نَادَىٰ رَبَّهُ أَنِّي مَسَّنِيَ الضُّرُّ وَأَنتَ أَرْحَمُ الرَّاحِمِينَ(83) 83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)। |
84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ। |
وَإِسْمَاعِيلَ وَإِدْرِيسَ وَذَا الْكِفْلِ ۖ كُلٌّ مِّنَ الصَّابِرِينَ(85) 85਼ ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ। |
وَأَدْخَلْنَاهُمْ فِي رَحْمَتِنَا ۖ إِنَّهُم مِّنَ الصَّالِحِينَ(86) 86਼ ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ। |
87਼ ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ। |
فَاسْتَجَبْنَا لَهُ وَنَجَّيْنَاهُ مِنَ الْغَمِّ ۚ وَكَذَٰلِكَ نُنجِي الْمُؤْمِنِينَ(88) 88਼ ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ। |
وَزَكَرِيَّا إِذْ نَادَىٰ رَبَّهُ رَبِّ لَا تَذَرْنِي فَرْدًا وَأَنتَ خَيْرُ الْوَارِثِينَ(89) 89਼ ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ। |
90਼ ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ। |
91਼ ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ। |
إِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاعْبُدُونِ(92) 92਼ ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ। |
وَتَقَطَّعُوا أَمْرَهُم بَيْنَهُمْ ۖ كُلٌّ إِلَيْنَا رَاجِعُونَ(93) 93਼ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਧਰਮ ਵਿਚ ਫੁੱਟਾਂ ਪਾਈਆਂ ਹਨ ਉਹਨਾਂ ਸਭ ਨੇ ਆਉਣਾ ਤਾਂ ਮੇਰੇ ਹੀ ਕੋਲ ਹੈ। |
94਼ ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ। |
وَحَرَامٌ عَلَىٰ قَرْيَةٍ أَهْلَكْنَاهَا أَنَّهُمْ لَا يَرْجِعُونَ(95) 95਼ ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ। |
حَتَّىٰ إِذَا فُتِحَتْ يَأْجُوجُ وَمَأْجُوجُ وَهُم مِّن كُلِّ حَدَبٍ يَنسِلُونَ(96) 96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।1 |
97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ। |
إِنَّكُمْ وَمَا تَعْبُدُونَ مِن دُونِ اللَّهِ حَصَبُ جَهَنَّمَ أَنتُمْ لَهَا وَارِدُونَ(98) 98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। 2 |
لَوْ كَانَ هَٰؤُلَاءِ آلِهَةً مَّا وَرَدُوهَا ۖ وَكُلٌّ فِيهَا خَالِدُونَ(99) 99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ। |
100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1 |
إِنَّ الَّذِينَ سَبَقَتْ لَهُم مِّنَّا الْحُسْنَىٰ أُولَٰئِكَ عَنْهَا مُبْعَدُونَ(101) 101਼ ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ। |
لَا يَسْمَعُونَ حَسِيسَهَا ۖ وَهُمْ فِي مَا اشْتَهَتْ أَنفُسُهُمْ خَالِدُونَ(102) 102਼ ਉਹ ਉਸ (ਨਰਕ) ਦੀ ਬਿੜਕ ਵੀ ਨਹੀਂ ਸੁਣਨਗੇ ਅਤੇ ਸਦਾ ਲਈ ਆਪਣੀਆਂ ਮਨ ਭਾਉਂਦੀਆਂ ਨਿਅਮਤਾਂ (ਜੰਨਤ) ਵਿਚ ਰਹਿਣਗੇ। |
103਼ ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ। |
104਼ ਉਸ (ਕਿਆਮਤ ਵਾਲੇ) ਦਿਨ ਅਸੀਂ ਅਕਾਸ਼ ਨੂੰ ਲਿਖੇ ਹੋਏ ਕਾਗਜ਼ ਵਾਂਗ ਵਲੇਟ ਕੇ ਰੱਖ ਦਿਆਂਗੇ। ਜਿਵੇਂ ਅਸੀਂ ਸ੍ਰਿਸ਼ਟੀ ਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਇੰਜ ਹੀ ਮੁੜ ਫੇਰ (ਪੈਦਾ) ਕਰਾਂਗੇ। ਇਹ ਸਾਡੇ ਵੱਲੋਂ ਵਾਅਦਾ ਹੈ ਅਤੇ ਅਸੀਂ ਇਸ ਨੂੰ ਜ਼ਰੂਰ ਹੀ ਪੂਰਾ ਕਰਾਂਗੇ। |
105਼ ਜ਼ਬੂਰ ਵਿਚ ਅਸੀਂ ਨਸੀਹਤਾਂ ਮਗਰੋਂ ਇਹ ਲਿਖ ਚੁੱਕੇ ਹਾਂ ਕਿ ਧਰਤੀ ਦੇ ਵਾਰਸ ਮੇਰੇ ਨੇਕ ਬੰਦੇ ਹੀ ਹੋਣਗੇ। |
106਼ ਸਾਡੀ ਬੰਦਗੀ ਕਰਨ ਵਾਲਿਆਂ ਲਈ ਤਾਂ ਇਸ ਵਿਚ ਇਕ ਅਹਿਮ ਪੈਗ਼ਾਮ ਹੈ। |
107਼ (ਹੇ ਮੁਹੰਮਦ ਸ:!) ਅਸੀਂ ਤੁਹਾਨੂੰ ਸਾਰੇ ਜਹਾਨ ਵਾਲਿਆਂ ਲਈ ਰਹਿਮਤ ਬਣਾ ਕੇ ਭੇਜਿਆ ਹੈ। |
قُلْ إِنَّمَا يُوحَىٰ إِلَيَّ أَنَّمَا إِلَٰهُكُمْ إِلَٰهٌ وَاحِدٌ ۖ فَهَلْ أَنتُم مُّسْلِمُونَ(108) 108਼ ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ? |
109਼ ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ? |
إِنَّهُ يَعْلَمُ الْجَهْرَ مِنَ الْقَوْلِ وَيَعْلَمُ مَا تَكْتُمُونَ(110) 110਼ ਬੇਸ਼ੱਕ ਅੱਲਾਹ ਸਪਸ਼ਟ ਅਤੇ ਖੁੱਲ੍ਹੀਆਂ ਗੱਲਾਂ ਨੂੰ ਵੀ ਜਾਣਦਾ ਹੈ ਅਤੇ ਜੋ ਤੁਸੀਂ ਗੁਪਤ ਰੱਖਦੇ ਹੋ ਉਸ ਨੂੰ ਵੀ ਜਾਣਦਾ ਹੈ। |
وَإِنْ أَدْرِي لَعَلَّهُ فِتْنَةٌ لَّكُمْ وَمَتَاعٌ إِلَىٰ حِينٍ(111) 111਼ ਮੈਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਹੋ ਸਕਦਾ ਹੈ ਕਿ ਇਹ (ਅਜ਼ਾਬ ਵਿਚ ਦੇਰੀ) ਤੁਹਾਨੂੰ ਪਰਖਣ ਲਈ ਅਤੇ ਇਕ ਮਿਥੇ ਸਮੇਂ ਲਈ ਤੁਹਾਨੂੰ (ਜੀਵਨ ਦਾ) ਆਨੰਦ ਮਾਨਣ ਲਈ ਹੋਵੇੇ। |
قَالَ رَبِّ احْكُم بِالْحَقِّ ۗ وَرَبُّنَا الرَّحْمَٰنُ الْمُسْتَعَانُ عَلَىٰ مَا تَصِفُونَ(112) 112਼ (ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate Al-Anbiya : choisissez le récitateur pour écouter et télécharger la sourate Al-Anbiya complète en haute qualité.















Donnez-nous une invitation valide