La sourate At-Talaq en Pendjabi
1਼ ਹੇ ਨਬੀ! ਜਦੋਂ ਵੀ ਤੁਸੀਂ ਇਸਤਰੀਆਂ (ਪਤਨੀਆਂ) ਨੂੰ ਤਲਾਕ ਦਿਓ ਤਾਂ ਉਹਨਾਂ ਨੂੰ ਉਹਨਾਂ ਦੀ ਇੱਦਤ (ਦੇ ਆਰੰਭਿਕ ਦਿਨਾਂ) ਵਿਚ ਹੀ ਤਲਾਕ ਦਿਓ ਅਤੇ ਇੱਦਤ (ਦੇ ਦਿਨਾਂ) ਦੀ ਗਿਣਤੀ ਰੱਖੋ।1 ਅੱਲਾਹ ਤੋਂ ਡਰੋ ਜੋ ਤੁਹਾਡਾ ਪਾਲਣਹਾਰ ਹੈ। ਇੱਦਤ ਦੇ ਦਿਨਾਂ ਵਿਚ ਨਾ ਤੁਸੀਂ ਉਹਨਾਂ ਨੂੰ ਉਹਨਾਂ ਦੇ ਘਰੋਂ ਕੱਢੋ ਅਤੇ ਨਾ ਹੀ ਉਹ ਆਪ ਨਿਕਲਣ, ਪਰ ਜੇ ਉਹ ਕੋਈ ਪ੍ਰਤੱਖ ਬੁਰਾਈ ਕਰ ਬੈਠਣ (ਤਾਂ ਕੱਢ ਸਕਦੇ ਹੋ) ਇਹ ਹੱਦਾਂ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਹਨ। ਜਿਹੜਾ ਕੋਈ ਅੱਲਾਹ ਦੀਆਂ ਹੱਦਾਂ ਦੀ ਉਲੰਘਣਾ ਕਰੇਗਾ ਉਹ ਆਪਣੇ ’ਤੇ ਆਪ ਜ਼ੁਲਮ ਕਰੇਗਾ। (ਹੇ ਲੋਕੋ!) ਤੁਸੀਂ ਨਹੀਂ ਜਾਣਦੇ ਕਿ ਇਸ (ਤਲਾਕ) ਤੋਂ ਮਗਰੋਂ ਅੱਲਾਹ (ਮੇਲ ਮਿਲਾਪ ਦੀ) ਕੋਈ ਨਵੀਂ ਰਾਹ ਕੱਢ ਦੇਵੇ॥ |
2਼ ਫੇਰ ਜਦੋਂ ਉਹ ਆਪਣੀ ਇੱਦਤ (ਦੀ ਸਮਾਪਤੀ) ਨੂੰ ਪੁੱਜ ਜਾਣ ਤਾਂ ਉਹਨਾਂ ਨੂੰ ਜਾਂ ਤਾਂ ਭਲੇ ਤਰੀਕੇ ਨਾਲ (ਆਪਣੇ ਨਿਕਾਹ ਵਿਚ) ਰੋਕ ਲਵੋ ਜਾਂ ਉਹਨਾਂ ਨੂੰ ਭਲੇ ਤਰੀਕੇ ਨਾਲ ਛੱਡ ਦਿਓ। ਜਦੋਂ ਤਲਾਕ ਦਿਓ ਤਾਂ ਤੁਸੀਂ ਆਪਣੇ ਵਿੱਚੋਂ ਦੋ ਵਿਅਕਤੀਆਂ ਨੂੰ ਗਵਾਹ ਬਣਾ ਲਓ, ਜਿਹੜੇ ਨਿਆਕਾਰ ਹੋਣ ਅਤੇ ਗਵਾਹੀ ਨੂੰ ਅੱਲਾਹ ਵਾਸਤੇ ਕਾਇਮ ਰੱਖਣ। ਇਹਨਾਂ ਹੁਕਮਾਂ ਦੀ ਨਸੀਹਤ ਉਸ ਨੂੰ ਕੀਤੀ ਜਾਂਦੀ ਹੈ ਜਿਹੜਾ ਕੋਈ ਅੱਲਾਹ ਤੇ ਅੰਤਿਮ ਦਿਹਾੜੇ (ਕਿਆਮਤ) ਉੱਤੇ ਈਮਾਨ ਰੱਖਦਾ ਹੈ ਅਤੇ ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੋਵੇ ਤਾਂ ਉਹ (ਅੱਲਾਹ) ਉਸ ਲਈ ਔਕੜਾਂ ਵਿੱਚੋਂ ਨਿਕਲਣ ਦੀ ਰਾਹ ਕੱਢ ਦਿੰਦਾ ਹੈ। |
3਼ ਉਹ ਉਸ ਨੂੰ ਉੱਥਿਓਂ ਰਿਜ਼ਕ ਦਿੰਦਾ ਹੈ ਜਿੱਥਿਓ ਉਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਜਿਹੜਾ ਵਿਅਕਤੀ ਅੱਲਾਹ ’ਤੇ ਭਰੋਸਾ ਕਰੇ ਤਾਂ ਉਸ ਲਈ ਉਹੀਓ ਕਾਫ਼ੀ ਹੈ। ਬੇਸ਼ੱਕ ਅੱਲਾਹ ਆਪਣਾ ਕੰਮ ਪੂਰਾ ਕਰਕੇ ਰਹਿੰਦਾ ਹੈ। ਅੱਲਾਹ ਨੇ ਹਰੇਕ ਚੀਜ਼ ਲਈ ਇਕ ਤਕਦੀਰ ਨਿਯਤ ਕਰ ਛੱਡੀ ਹੈ। |
4਼ ਤੁਹਾਡੀਆਂ (ਤਲਾਕ ਸ਼ੁਦਾ) ਇਸਤਰੀਆਂ ਵਿੱਚੋਂ ਜਿਹੜੀਆਂ ਮਾਸਕ ਧਰਮ ਤੋਂ ਬੇਆਸ ਹੋ ਜਾਣ ਜੇ ਤੁਹਾਨੂੰ ਉਹਨਾਂ ਬਾਰੇ ਕੋਈ ਸ਼ੱਕ ਹੋ ਰਿਹਾ ਹੋਵੇ ਤਾਂ ਉਹਨਾਂ ਦੀ ਇੱਦਤ ਤਿੰਨ ਮਹੀਨੇ ਹੈ ਅਤੇ ਇਹੋ ਹੁਕਮ ਉਹਨਾਂ ਲਈ ਹੈ ਵੀ ਜਿਨ੍ਹਾਂ ਨੂੰ ਅਜਿਹੇ ਰੁਜ਼ (ਮਾਸਕ ਧਰਮ) ਨਹੀਂ ਆਇਆ। ਗਰਭਵਤੀ ਇਸਤਰੀਆਂ ਦੀ ਇੱਦਤ ਦੀ ਹੱਦ ਬੱਚਾ ਜਣਨ ਤਕ ਹੈ। ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਉਹ ਉਸ ਦੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦਿੰਦਾ ਹੈ।1 |
5਼ ਇਹ ਅੱਲਾਹ ਦਾ ਹੁਕਮ ਹੈ ਜਿਹੜਾ ਉਸ ਨੇ ਤੁਹਾਡੇ ਵੱਲ ਉਤਾਰਿਆ ਹੈ, ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਅੱਲਾਹ ਉਸ ਦੀਆਂ ਬੁਰਾਈਆਂ ਨੂੰ ਉਸ ਤੋਂ ਦੂਰ ਕਰ ਦਿੰਦਾ ਹੈ ਤੇ ਉਸ ਦੇ ਬਦਲੇ ਵਿਚ ਹੋਰ ਵਾਧਾ ਕਰ ਦਿੰਦਾ ਹੈ। |
6਼ ਤੁਸੀਂ (ਇੱਦਤ ਦੇ ਸਮੇਂ ਵਿਚ) ਉਹਨਾਂ ਨੂੰ ਉਸ ਥਾਂ ਰੱਖੋ ਜਿੱਥੇ ਤੁਸੀਂ ਆਪ ਰਹਿੰਦੇ ਹੋ ਜਿਹੋ ਜਿਹੀ ਥਾਂ ਤੁਹਾਨੂੰ ਜੁੜਦੀ ਹੋਵੇ। ਉਹਨਾਂ ਨੂੰ ਤੰਗ ਕਰਨ ਲਈ ਉਹਨਾਂ ਨੂੰ ਕੋਈ ਕਸ਼ਟ ਨਾ ਦਿਓ। ਜੇ ਉਹ ਗਰਭਵਤੀਆਂ ਹੋਣ ਤਾਂ ਬੱਚਾ ਜਣਨ ਤਕ ਉਹਨਾਂ ’ਤੇ ਖ਼ਰਚ ਕਰੋ, ਫੇਰ ਜੇ ਉਹ ਤੁਹਾਡੇ ਬੱਚੇ ਨੂੰ ਆਪਣਾ ਦੁੱਧ ਪਿਆਉਣ ਤਾਂ ਤੁਸੀਂ ਉਹਨਾਂ ਨੂੰ ਉਸ ਦੀ ਉਜਰਤ ਦਿਓ ਅਤੇ ਇਹ ਉਜਰਤ ਭਲੇ ਤਰੀਕੇ ਨਾਲ ਆਪਸੀ ਸਲਾਹ ਮਸ਼ਵਰੇ ਰਾਹੀਂ ਤੈਅ ਕਰੋ। ਜੇ ਤੁਸੀਂ ਆਪਸੀ ਜ਼ਿਦ ਬਾਜ਼ੀ ਕਰੋ ਤਾਂ ਉਸ ਨੂੰ ਕੋਈ ਦੂਜੀ ਇਸਤਰੀ ਆਪਣਾ ਦੁੱਧ ਪਿਲਾਏਗੀ। |
7਼ ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ। |
8਼ ਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ। |
فَذَاقَتْ وَبَالَ أَمْرِهَا وَكَانَ عَاقِبَةُ أَمْرِهَا خُسْرًا(9) 9਼ ਅੰਤ ਉਹਨਾਂ ਬਸਤੀਆਂ ਵਾਲਿਆਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਵੇਖ ਲਿਆ ਅਤੇ ਉਹਨਾਂ ਦੀਆਂ ਕਰਤੂਤਾਂ ਦਾ ਅੰਤ ਘਾਟਾ ਹੀ ਘਾਟਾ ਹੈ। |
10਼ ਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ। |
11਼ ਅਤੇ ਇਕ ਅਜਿਹਾ ਰਸੂਲ ਭੇਜਿਆ ਹੈ ਜਿਹੜਾ ਤੁਹਾਨੂੰ ਅੱਲਾਹ ਦੀਆਂ ਸਪਸ਼ਟ ਆਇਤਾਂ (ਆਦੇਸ਼) ਸੁਣਾਉਂਦਾ ਹੈ ਤਾਂ ਜੋ ਉਹਨਾਂ ਲੋਕਾਂ ਨੂੰ, ਜਿਹੜੇ ਈਮਾਨ ਲਿਆਉਣ ਤੇ ਚੰਗੇ ਕੰਮ ਕਰਨ, ਹਨੇਰਿਆਂ ਵਿੱਚੋਂ ਰੌਸ਼ਨੀ ਵੱਲ ਕੱਢ ਲਿਆਵੇ। ਜਿਹੜਾ ਵਿਅਕਤੀ ਅੱਲਾਹ ਉੱਤੇ ਈਮਾਨ ਲਿਆਵੇ ਅਤੇ ਨੇਕ ਕੰਮ ਕਰੇ ਉਹ (ਅੱਲਾਹ) ਉਸ ਵਿਅਕਤੀ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਸ ਵਿਚ ਸਦਾ ਲਈ ਰਹਿਣਗੇ। ਅੱਲਾਹ ਨੇ ਅਜਿਹੇ ਵਿਅਕਤੀਆਂ ਲਈ ਸੋਹਣਾ ਰਿਜ਼ਕ ਰੱਖਿਆ ਹੋਇਆ ਹੈ। |
12਼ ਅੱਲਾਹ ਉਹ ਜ਼ਾਤ ਹੈ ਜਿਸ ਨੇ ਸੱਤ ਅਕਾਸ਼ ਸਾਜੇ ਤੇ ਧਰਤੀਆਂ ਵੀ ਓਂਨੀਆਂ ਹੀ (ਭਾਵ ਸੱਤ) ਸਾਜੀਆਂ। ਇਹਨਾਂ ਦੋਵਾਂ ਵਿਚਾਲੇ ਹੀ ਉਸ ਦਾ ਹੁਕਮ ਉੱਤਰਦਾ ਹੈ ਇਹ ਗੱਲ ਤਾਂ ਤੁਹਾਨੂੰ ਇਸ ਲਈ ਦੱਸੀ ਗਈ ਹੈ ਤਾਂ ਜੋ ਤੁਸੀਂ ਜਾਣ ਲਵੋ ਕਿ ਨਿਰਸੰਦੇਹ, ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ। ਅੱਲਾਹ ਨੇ ਹਰੇਕ ਚੀਜ਼ ਨੂੰ ਆਪਣੇ ਗਿਆਨ ਦੇ ਘੇਰੇ ਵਿਚ ਲੈ ਛੱਡਿਆ ਹੈ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate At-Talaq : choisissez le récitateur pour écouter et télécharger la sourate At-Talaq complète en haute qualité.















Donnez-nous une invitation valide