La sourate Al-Haqqah en Pendjabi
الْحَاقَّةُ(1) ਉਹ ਹੋਣ ਵਾਲੀ। |
ਕੀ ਹੈ ਉਹ ਹੋਣ ਵਾਲੀ |
ਅਤੇ ਤੁਸੀਂ ਕੀ ਜਾਣੋ ਕਿ ਕੀ ਹੈ ਉਹ ਹੋਣ ਵਾਲੀ ਹੈ। |
ਸਮੂਦ ਅਤੇ ਆਦ ਨੇ ਉਸ ਖੜਖੜਾਉਣ ਵਾਲੀ ਚੀਜ਼ ਨੂੰ ਝੁਠਲਾਇਆ। |
ਸੋ ਸਮੂਦ ਤਾਂ ਇੱਕ ਭਿਆਨਕ ਦੁਰਘਟਨਾ |
ਵਿਚ ਨਸ਼ਟ ਕਰ ਦਿੱਤੇ ਗਏ। |
ਤੇ ਆਦ, ਉਹ ਤਾਂ ਇੱਕ ਤੇਜ਼ ਹਨੇਰੀ ਨਾਲ ਨਸ਼ਟ ਕਰ ਦਿੱਤੇ ਗਏ। (7) ਉਸ ਨੂੰ ਅੱਲਾਹ ਨੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਉਨ੍ਹਾਂ ਤੇ ਲਗਾਈ ਰੱਖਿਆ, ਤਾਂ ਤੁਸੀਂ ਦੇਖਦੇ ਹੋ ਕਿ ਉੱਤੇ ਉਹ ਇਸ ਤਰ੍ਹਾਂ ਡਿੱਗੇ ਪਏ ਹਨ, ਜਿਵੇ’ ਖਜੂਰ ਦੇ ਖੋਖਲੇ ਤਣੇ। |
ਤਾਂ ਕੀ ਤੁਹਾਨੂੰ ਉਨ੍ਹਾਂ ਵਿਚੋ’ ਕੋਈ ਬਚਿਆ ਹੋਇਆ ਦਿਖਾਈ ਦਿੰਦਾ ਹੈ। |
وَجَاءَ فِرْعَوْنُ وَمَن قَبْلَهُ وَالْمُؤْتَفِكَاتُ بِالْخَاطِئَةِ(9) ਫਿਰਔਨ ਅਤੇ ਉਸ ਤੋਂ ਪਹਿਲਾਂ ਵਾਲਿਆਂ ਨੇ ਅਤੇ ਪੂਠੀਆਂ ਹੋਈ ਬਸਤੀਆਂ ਨੇ ਅਪਰਾਧ ਕੀਤਾ। |
فَعَصَوْا رَسُولَ رَبِّهِمْ فَأَخَذَهُمْ أَخْذَةً رَّابِيَةً(10) ਉਨ੍ਹਾਂ ਨੇ ਆਪਣੇ ਰੱਬ ਦੇ ਰਸੂਲ ਦੀ ਅਵੱਗਿਆ ਕੀਤੀ ਤਾਂ ਅੱਲਾਹ ਨੇ ਉਨ੍ਹਾਂ ਨੂੰ ਬਹੁਤ ਸਖਤੀ ਨਾਲ ਫੜ੍ਹਿਆ। |
إِنَّا لَمَّا طَغَى الْمَاءُ حَمَلْنَاكُمْ فِي الْجَارِيَةِ(11) ਅਤੇ ਜਦੋਂ ਪਾਣੀ ਹੱਦੋਂ ਲੰਘ ਗਿਆ ਤਾਂ ਅਸੀਂ ਤੁਹਾਨੂੰ ਬੇੜੀ ਵਿਚ ਸਵਾਰ ਕਰਵਾਇਆ। |
لِنَجْعَلَهَا لَكُمْ تَذْكِرَةً وَتَعِيَهَا أُذُنٌ وَاعِيَةٌ(12) ਤਾਂ ਕਿ ਅਸੀਂ ਉਸ ਨੂੰ ਤੁਹਾਡੇ ਲਈ ਯਾਦਗਾਰ ਬਣਾ ਦੇਈਏ ਅਤੇ ਯਾਦ ਰੱਖਣ ਵਾਲੇ ਕੰਨ ਉਸ ਨੂੰ ਯਾਦ ਰੱਖਣ। |
ਸੋ ਜਦੋਂ ਬਿਗਲ ਵਿਚ ਅਚਾਨਕ ਇਕ ਫੂਕ ਮਾਰੀ ਜਾਵੇਗੀ। |
وَحُمِلَتِ الْأَرْضُ وَالْجِبَالُ فَدُكَّتَا دَكَّةً وَاحِدَةً(14) ਅਤੇ ਧਰਤੀ ਅਤੇ ਪਹਾੜਾਂ ਨੂੰ ਉਠਾ ਕੇ ਇੱਕੋ ਬਾਰ ਵਿਚ ਜ਼ੂਰਾ ਜ਼ੂਰਾ ਕਰ ਦਿੱਤਾ ਜਾਵੇਗਾ। |
ਤਾਂ ਉਸ ਦਿਨ ਘਟਨ ਵਾਲੀ ਘਟ ਜਾਵੇਗੀ। |
ਅਤੇ ਆਕਾਸ਼ ਪਾਟ ਜਾਵੇਗਾ ਤਾਂ ਉਹ ਉਸ ਦਿਨ ਪੂਰਨ ਤੌਰ ਤੇ ਖ਼ਤਮ ਹੋ ਜਾਵੇਗਾ। |
وَالْمَلَكُ عَلَىٰ أَرْجَائِهَا ۚ وَيَحْمِلُ عَرْشَ رَبِّكَ فَوْقَهُمْ يَوْمَئِذٍ ثَمَانِيَةٌ(17) ਅਤੇ ਫ਼ਰਿਸ਼ਤੇ ਉਸ ਦੇ ਕਿਨਾਰਿਆਂ ਤੇ ਹੋਣਗੇ ਅਤੇ ਤੇਰੇ ਰੱਬ ਦੇ ਸਿੰਘਾਸਣ ਨੂੰ ਉਸ ਦਿਨ ਅੱਠ ਫ਼ਰਿਸ਼ਤਿਆਂ ਨੇ ਆਪਣੇ ਉੱਪਰ ਚੁੱਕਿਆ ਹੋਵੇਗਾ। |
ਉਸ ਦਿਨ ਤੁਸੀਂ ਪੇਸ਼ ਕੀਤੇ ਜਾਵੋਗੇ। ਤੁਹਾਡੀ ਕੋਈ ਗੱਲ ਛਿਪੀ ਹੋਈ ਨਾ ਹੋਵੇਗੀ। |
فَأَمَّا مَنْ أُوتِيَ كِتَابَهُ بِيَمِينِهِ فَيَقُولُ هَاؤُمُ اقْرَءُوا كِتَابِيَهْ(19) ਤਾਂ ਜਿਸ ਬੰਦੇ ਨੂੰ ਉਸ ਦਾ ਕਰਮ ਪੱਤਰ ਉਸ ਦੇ ਸੱਜੇ ਹੱਥ ਵਿਚ ਦਿੱਤਾ ਜਾਵੇਗਾ ਤਾਂ ਉਹ ਆਖੇਗਾ ਕਿ ਲਉ ਮੇਰਾ ਕਰਮ ਪੱਤਰ ਪੜ੍ਹੋ। |
ਮੈਂ ਕਲਪਣਾ ਕੀਤੀ ਸੀ ਕਿ ਮੈਨੂੰ ਮੇਰਾ ਹਿਸਾਬ ਦਿੱਤਾ ਜਾਣ ਵਾਲਾ ਹੈ। |
ਤਾਂ ਉਹ ਇੱਕ ਪਸੰਦਾਦਾਇਕ ਸੁੱਖ ਮਈ ਜੀਵਨ ਵਿਚ ਹੋਵੇਗਾ। |
ਉੱਚੇ ਬਾਗ਼ਾਂ ਵਿਚ। |
ਉਸ ਦੇ ਫਲ ਝੂਕੇ ਪਏ ਰਹੇ ਹੋਣਗੇ। |
كُلُوا وَاشْرَبُوا هَنِيئًا بِمَا أَسْلَفْتُمْ فِي الْأَيَّامِ الْخَالِيَةِ(24) ਅਨੰਦ ਪੂਰਬਕ ਖਾਉ ਅਤੇ ਪੀਉ, ਉਨ੍ਹਾਂ ਕਰਮਾਂ ਦੇ ਫਲਸਰੂਪ ਜਿਹੜੇ ਤੁਸੀਂ ਬੀਤੇ ਦਿਨਾ ਵਿਚ ਕੀਤੇ ਹਨ। |
وَأَمَّا مَنْ أُوتِيَ كِتَابَهُ بِشِمَالِهِ فَيَقُولُ يَا لَيْتَنِي لَمْ أُوتَ كِتَابِيَهْ(25) ਅਤੇ ਜਿਸ ਬੰਦੇ ਦਾ ਕਰਮ ਪੱਤਰ ਉਸ ਦੇ ਖੱਬੇ ਹੱਥ ਵਿਚ ਦਿੱਤਾ ਜਾਵੇਗਾ, ਤਾਂ ਉਹ ਆਖੇਗਾ ਕਿ ਕਾਸ਼! ਮੇਰਾ ਕਰਮ ਪੱਤਰ ਮੈਨੂੰ ਨਾਂ ਦਿੱਤਾ ਜਾਂਦਾ। |
ਅਤੇ ਮੈਂ ਨਹੀਂ ਜਾਣਦਾ ਕਿ ਮੇਰਾ ਹਿਸਾਬ ਕੀ ਹੈ। |
ਕਾਸ਼! ਉਹ ਮੌਤ ਹੀ ਆਖਰੀ ਹੁੰਦੀ। |
ਮੋਰੀ ਜਾਇਦਾਦ ਮੇਰੇ ਕੰਮ ਨਾ ਆਈ। |
ਮੇਰੀ ਹਕੂਮਤ ਖ਼ਤਮ ਹੋ ਗਈ। |
ਉਸ ਬੰਦੇ ਨੂੰ ਫੜ੍ਹੋ ਅਤੇ ਉਨ੍ਹਾਂ ਦੇ ਪਟਾ ਪਾਉ। |
ਫਿਰ ਉਸ ਨੂੰ ਨਰਕ ਵਿਚ ਸੁੱਟ ਦੇਉ। |
ثُمَّ فِي سِلْسِلَةٍ ذَرْعُهَا سَبْعُونَ ذِرَاعًا فَاسْلُكُوهُ(32) ਫ਼ਿਰ ਇੱਕ ਜ਼ੌਜੀਰ ਵਿਚ, ਜਿਸ ਦੀ ਲੰਬਾਈ ਸੱਤਰ (70) ਹੱਥ ਹੈ, ਉਸ ਨੂੰ ਘੁੱਟ ਦੇਵੋ। |
ਇਹ ਬੰਦਾ ਅਜ਼ੀਮ ਰੱਬ (ਮਹਾਨ ਅੱਲਾਹ) ਤੇ ਵਿਬਵਾਸ਼ ਨਹੀਂ ਰੱਖਦਾ ਸੀ। |
ਅਤੇ ਉਹ ਕੰਗਾਲਾਂ ਨੂੰ ਰੋਟੀ ਖਵਾਉਣ ਲਈ ਪ੍ਰੇਤ ਵੀ ਨਹੀਂ ਕਰਦਾ ਸੀ। |
ਸੋ ਅੱਜ ਇਥੇ ਉਸ ਦੇ ਨਾਲ ਕੋਈ ਹਮਦਰਦੀ ਰੱਖਣ ਵਾਲਾ ਨਹੀਂ। |
ਅਤੇ ਨਾ ਜ਼ਖਮਾਂ ਦੇ ਧੋਣ ਤੇ (ਨਿਕਲੀ ਪਾਕ) ਤੋਂ ਸ਼ਿਨਾ ਉਨ੍ਹਾਂ ਲਈ ਕੋਈ ਭੋਜਨ ਨਹੀਂ। |
ਇਸ (ਭੋਜਨ) ਨੂੰ ਪਾਪੀਆਂ ਤੋਂ ਬਿਨਾ ਕੋਈ ਨਹੀਂ ਖਾਵੇਗਾ। |
ਤਾਂ ਨਹੀਂ ਮੈਂ ਸਹੂੰ ਖਾਂਦਾ ਹਾਂ, ਉਨ੍ਹਾਂ ਚੀਜ਼ਾਂ ਦੀ ਜਿਸ ਨੂੰ ਤੁਸੀਂ ਦੇਖਦੇ ਹੋ। |
ਅਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਦੇਖਦੇ। |
ਬੇਸ਼ੱਕ ਇਹ ਇੱਕ ਸਨਮਾਨਿਤ ਸੰਦੇਸ਼ ਵਾਹਕ ਬਾਣੀ ਹੈ। |
ਅਤੇ ਇਹ ਕਿਸੇ ਕਵੀ ਦੀ ਰਚਨਾ ਨਹੀਂ, ਤੁਸੀਂ ਬਹੁਤ ਘੱਟ ਸ਼ਰਧਾਵਾਨ ਬਣਦੇ ਹੋ। |
ਇਹ ਕਿਸੇ ਜੋਤਸ਼ੀ ਦੀ ਬਾਣੀ ਨਹੀਂ, ਤੁਸੀ’ ਬਹੂਤ ਘੱਟ ਚਿੰਤਤ ਹੁੰਦੇ ਹੋ। |
(ਇਹ ਕੁਰਆਨ) ਜਗਤ ਦੇ ਮਾਲਕ ਵੱਲੋਂ ਉਤਾਰਿਆ ਹੋਇਆ ਹੈ। |
ਅਤੇ ਜੇਕਰ ਇਹ ਪੈਗ਼ੰਬਰ ਕੋਈ ਗੱਲ ਘੜ੍ਹ ਕੇ ਲਿਆਉਂਦੇ ਹਨ। |
ਤਾਂ ਅਸੀਂ ਉਸ ਦਾ ਸੱਜਾ ਹੱਥ ਫੜ੍ਹ ਲੈਂਦੇ ਹਾਂ। |
ਫਿਰ ਅਸੀਂ ਉਸ ਦੇ ਦਿਲ ਦੀ ਨਸ ਕੱਟ ਦਿੰਦੇ ਹਾਂ। |
ਫਿਰ ਤੁਹਾਡੇ ਵਿਚੋਂ ਕੋਈ ਇਸ ਤੋਂ ਸਾਨੂੰ ਰੋਕਣ ਵਾਲਾ ਨਾ ਹੁੰਦਾ। |
ਅਤੇ ਬੇਸ਼ੱਕ ਇਹ ਸੰਜਮੀਆਂ ਲਈ ਸਿੱਖਿਆ ਹੈ। |
ਅਤੇ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿਚੋਂ ਇਸ ਤੋਂ ਇਨਕਾਰ ਕਰਨ ਵਾਲੇ ਹਨ। |
ਅਤੇ ਉਹ ਇਨਕਾਰ ਕਰਨ ਵਾਲਿਆਂ ਲਈ ਪਛਤਾਵਾ ਹੈ। |
ਅਤੇ ਇਹ ਯਕੀਨਨ ਸੱਚ ਹੈ। |
ਸੋ ਤੁਸੀਂ ਆਪਣੇ ਮਹਾਨ ਰੱਬ ਦੇ ਨਾਮ ਵੀ ਸਿਫ਼ਤ ਸਲਾਹ ਕਰੋ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate Al-Haqqah : choisissez le récitateur pour écouter et télécharger la sourate Al-Haqqah complète en haute qualité.
Ahmed Al Ajmy Bandar Balila Khalid Al Jalil Saad Al Ghamdi Saud Al Shuraim Abdul Basit Abdul Rashid Sufi Abdullah Basfar Abdullah Al Juhani Fares Abbad Maher Al Muaiqly Al Minshawi Al Hosary Mishari Al-afasi Yasser Al Dosari
Donnez-nous une invitation valide