Перевод суры Худ на Панджаби язык

  1. Сура mp3
  2. Другие суры
  3. Панджаби
Священный Коран | Перевод Корана | Язык Панджаби | Сура Худ | هود - получите точный и надежный Панджаби текст сейчас - Количество аятов: 123 - Номер суры в мушафе: 11 - Значение названия суры на русском языке: Hud.

الر ۚ كِتَابٌ أُحْكِمَتْ آيَاتُهُ ثُمَّ فُصِّلَتْ مِن لَّدُنْ حَكِيمٍ خَبِيرٍ(1)

 1਼ ਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ ਆਇਤਾਂ ਪੱਕੀਆਂ (ਅਟੱਲ) ਕਰ ਰੱਖੀਆਂ ਹਨ, ਵਿਸਥਾਰ ਨਾਲ ਵਰਣਨ ਕੀਤੀਆਂ ਗਈਆਂ ਹਨ, ਬਹੁਤ ਹੀ ਡੂੰਘੀ ਸਿਆਣਪ ਤੇ ਜਾਣਨਹਾਰ ਹਸਤੀ ਵੱਲੋਂ (ਨਾਜ਼ਿਲ ਹੋਈਆਂ) ਹਨ।

أَلَّا تَعْبُدُوا إِلَّا اللَّهَ ۚ إِنَّنِي لَكُم مِّنْهُ نَذِيرٌ وَبَشِيرٌ(2)

 2਼ ਤੁਸੀਂ ਅੱਲਾਹ ਤੋਂ ਛੁੱਟ ਹੋਰ ਕਿਸੇ ਦੀ ਇਬਾਦਤ ਨਾ ਕਰੋ। ਮੈਂ (ਮੁਹੰਮਦ) ਤੁਹਾਡੇ ਲਈ ਉਸੇ (ਹਸਤੀ) ਵੱਲੋਂ ਡਰਾਉਣ ਲਈ ਤੇ ਖ਼ੁਸ਼ਖ਼ਬਰੀ ਦੇਣ ਆਇਆ ਹਾਂ।

وَأَنِ اسْتَغْفِرُوا رَبَّكُمْ ثُمَّ تُوبُوا إِلَيْهِ يُمَتِّعْكُم مَّتَاعًا حَسَنًا إِلَىٰ أَجَلٍ مُّسَمًّى وَيُؤْتِ كُلَّ ذِي فَضْلٍ فَضْلَهُ ۖ وَإِن تَوَلَّوْا فَإِنِّي أَخَافُ عَلَيْكُمْ عَذَابَ يَوْمٍ كَبِيرٍ(3)

 3਼ ਅਤੇ ਇਹ ਵੀ ਦੱਸਾਂ ਕਿ ਤੁਸੀਂ ਆਪਣੇ ਗੁਨਾਹਾਂ ਦੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਅਰਦਾਸ ਕਰੋ। ਫੇਰ ਉਸੇ ਵੱਲ ਪਰਤ ਆਓ, ਉਹ (ਅੱਲਾਹ) ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਜੀਵਨ ਸਮੱਗਰੀ ਦੇਵੇਗਾ ਅਤੇ ਹਰ ਵੱਧ (ਨੇਕ) ਅਮਲ ਕਰਨ ਵਾਲੇ ਨੂੰ ਵਧੇਰੇ ਬਦਲਾ ਦੇਵੇਗਾ ਜੇ ਤੁਸੀਂ ਇਸ (ਰੱਬ) ਤੋਂ ਮੂੰਹ ਮੋੜਦੇ ਰਹੇ ਤਾਂ ਮੈਂ ਤੁਹਾਡੇ ਬਾਰੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਤੋਂ ਡਰਦਾ ਹਾਂ।

إِلَى اللَّهِ مَرْجِعُكُمْ ۖ وَهُوَ عَلَىٰ كُلِّ شَيْءٍ قَدِيرٌ(4)

 4਼ ਤੁਸੀਂ ਸਾਰਿਆਂ ਨੇ ਮੁੜ ਅੱਲਾਹ ਕੋਲ ਹੀ ਜਾਣਾ ਹੈ ਅਤੇ ਉਹ ਹਰ ਸ਼ੈਅ ’ਤੇ ਪੂਰੀ ਕੁਦਰਤ ਰੱਖਦਾ ਹੈ।

أَلَا إِنَّهُمْ يَثْنُونَ صُدُورَهُمْ لِيَسْتَخْفُوا مِنْهُ ۚ أَلَا حِينَ يَسْتَغْشُونَ ثِيَابَهُمْ يَعْلَمُ مَا يُسِرُّونَ وَمَا يُعْلِنُونَ ۚ إِنَّهُ عَلِيمٌ بِذَاتِ الصُّدُورِ(5)

 5਼ ਵੇਖੋ ਇਹ ਲੋਕ ਆਪਣੀਆਂ ਹਿੱਕਾਂ ਨੂੰ ਦੁਹਰਾ ਕਰਦੇ ਹਨ ਤਾਂ ਜੋ ਅੱਲਾਹ ਤੋਂ ਲੁਕ ਜਾਣ। ਯਾਦ ਰੱਖੋ ਕਿ ਜਦੋਂ ਉਹ ਲਿਬਾਸ ਪਾਉਂਦੇ ਹਨ ਉਸ ਸਮੇਂ ਵੀ ਅੱਲਾਹ ਜਾਣਦਾ ਹੈ, ਜੋ ਉਹ ਗੁਪਤ ਰੱਖਦੇ ਹਨ ਅਤੇ ਜ਼ਾਹਿਰ ਕਰਦੇ ਹਨ, ਉਹ ਵੀ ਅੱਲਾਹ ਜਾਣਦਾ ਹੈ। ਬੇਸ਼ੱਕ ਉਹ ਤਾਂ ਦਿਲਾਂ ਦੇ ਭੇਤ ਵੀ ਜਾਣਦਾ ਹੈ।

۞ وَمَا مِن دَابَّةٍ فِي الْأَرْضِ إِلَّا عَلَى اللَّهِ رِزْقُهَا وَيَعْلَمُ مُسْتَقَرَّهَا وَمُسْتَوْدَعَهَا ۚ كُلٌّ فِي كِتَابٍ مُّبِينٍ(6)

 6਼ ਧਰਤੀ ’ਤੇ ਤੁਰਨ ਫ਼ਿਰਨ ਵਾਲੇ ਹਰ ਜੀਵ ਦੀ ਰੋਜ਼ੀ ਅੱਲਾਹ ਦੇ ਜ਼ਿੰਮੇ ਹੈ ਉਹ ਉਹਨਾਂ ਦੀ ਰਹਿਣ ਦੀ ਥਾਂ ਅਤੇ ਉਹਨਾਂ ਦੇ ਦੱਬਨ (ਭਾਵ ਮਰਨ ਦੀ) ਦੀ ਥਾਂ ਵੀ ਜਾਣਦਾ ਹੈ। ਸਾਰਾ ਕੁੱਝ ਇਕ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।

وَهُوَ الَّذِي خَلَقَ السَّمَاوَاتِ وَالْأَرْضَ فِي سِتَّةِ أَيَّامٍ وَكَانَ عَرْشُهُ عَلَى الْمَاءِ لِيَبْلُوَكُمْ أَيُّكُمْ أَحْسَنُ عَمَلًا ۗ وَلَئِن قُلْتَ إِنَّكُم مَّبْعُوثُونَ مِن بَعْدِ الْمَوْتِ لَيَقُولَنَّ الَّذِينَ كَفَرُوا إِنْ هَٰذَا إِلَّا سِحْرٌ مُّبِينٌ(7)

 7਼ ਅੱਲਾਹ ਉਹੀਓ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇਹਾਂ ਦਿਨਾਂ ਵਿਚ ਪੈਦਾ ਕੀਤਾ ਅਤੇ (ਉਸ ਸਮੇਂ) ਉਸ ਦਾ ਤਖ਼ਤ ਪਾਣੀ ’ਤੇ ਸੀ 1 ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਕਿਹੜਾ ਚੰਗੇ ਕੰਮ ਕਰਦਾ ਹੈ। (ਹੇ ਨਬੀ!) ਜੇ ਤੁਸੀਂ ਆਖੋਂ ਕਿ ਤੁਸੀਂ ਮਰਨ ਮਗਰੋਂ ਮੁੜ ਜੀਵਤ ਕੀਤੇ ਜਾਵੋਗੇ ਤਾਂ ਕਾਫ਼ਿਰ ਜ਼ਰੂਰ ਇਹੋ ਜਵਾਬ ਦੇਣਗੇ ਕਿ ਇਹ ਤਾਂ ਸਾਫ਼ ਜਾਦੂਗਰੀ ਹੈ।

وَلَئِنْ أَخَّرْنَا عَنْهُمُ الْعَذَابَ إِلَىٰ أُمَّةٍ مَّعْدُودَةٍ لَّيَقُولُنَّ مَا يَحْبِسُهُ ۗ أَلَا يَوْمَ يَأْتِيهِمْ لَيْسَ مَصْرُوفًا عَنْهُمْ وَحَاقَ بِهِم مَّا كَانُوا بِهِ يَسْتَهْزِئُونَ(8)

 8਼ ਜੇ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਅਜ਼ਾਬ ਨੂੰ ਇਕ ਵਿਸ਼ੇਸ਼ ਮੁੱਦਤ ਤਕ ਲਈ ਟਾਲ ਦੱਈਏ ਤਾਂ ਇਹ (ਕਾਫ਼ਿਰ) ਜ਼ਰੂਰ ਆਖਦੇ ਕਿ ਅਜ਼ਾਬ ਨੂੰ ਕਿਹੜੀ ਚੀਜ਼ ਨੇ ਰੋਕਿਆ ਹੋਇਆ ਹੈ। ਸੁਣੋ ਜਿਸ ਦਿਨ ਉਹ (ਅਜ਼ਾਬ) ਇਹਨਾਂ ਕੋਲ ਆਵੇਗਾ ਫੇਰ ਇਹਨਾਂ ਤੋਂ ਟਲੇਗਾ ਨਹੀਂ, ਜਿਸ ਦਾ ਇਹ ਮਖੌਲ ਕਰਿਆ ਕਰਦੇ ਸੀ ਉਹੀਓ ਇਹਨਾਂ ਨੂੰ ਘੇਰ ਲਵੇਗਾ।

وَلَئِنْ أَذَقْنَا الْإِنسَانَ مِنَّا رَحْمَةً ثُمَّ نَزَعْنَاهَا مِنْهُ إِنَّهُ لَيَئُوسٌ كَفُورٌ(9)

 9਼ ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।

وَلَئِنْ أَذَقْنَاهُ نَعْمَاءَ بَعْدَ ضَرَّاءَ مَسَّتْهُ لَيَقُولَنَّ ذَهَبَ السَّيِّئَاتُ عَنِّي ۚ إِنَّهُ لَفَرِحٌ فَخُورٌ(10)

 10਼ ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।

إِلَّا الَّذِينَ صَبَرُوا وَعَمِلُوا الصَّالِحَاتِ أُولَٰئِكَ لَهُم مَّغْفِرَةٌ وَأَجْرٌ كَبِيرٌ(11)

 11਼ ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ।

فَلَعَلَّكَ تَارِكٌ بَعْضَ مَا يُوحَىٰ إِلَيْكَ وَضَائِقٌ بِهِ صَدْرُكَ أَن يَقُولُوا لَوْلَا أُنزِلَ عَلَيْهِ كَنزٌ أَوْ جَاءَ مَعَهُ مَلَكٌ ۚ إِنَّمَا أَنتَ نَذِيرٌ ۚ وَاللَّهُ عَلَىٰ كُلِّ شَيْءٍ وَكِيلٌ(12)

 12਼ (ਹੇ ਮੁਹੰਮਦ ਸ:!) ਹੋ ਸਕਦਾ ਹੈ ਕਿ ਤੁਸੀਂ ਇਸ ਵਹੀ ਦੇ ਕੁੱਝ ਭਾਗ ਨੂੰ ਜਿਹੜੀ ਤੁਹਾਡੇ ਵੱਲ ਨਾਜ਼ਿਲ ਕੀਤੀ ਗਈ ਹੈ (ਵਰਣਨ ਕਰਨ ਤੋਂ) ਛੱਡ ਦਿਓ। ਤੁਹਾਡਾ ਦਿਲ ਤੰਗੀ ਮਹਿਸੂਸ ਕਰ ਰਿਹਾ ਹੋਵੇ। ਕਿ ਇਹ ਕਾਫ਼ਿਰ ਆਖਣਗੇ ਕਿ ਤੁਹਾਡੇ ’ਤੇ ਕੋਈ ਖ਼ਜ਼ਾਨਾ ਕਿਉਂ ਨਹੀਂ ਉਤਰਿਆ ਗਿਆ ਜਾਂ ਇਹਨਾਂ (ਮੁਹੰਮਦ ਸ:) ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਆਇਆ (ਹੇ ਨਬੀ!) ਸੁਣ ਲਵੋ ਕਿ ਤੁਸੀਂ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਡਰਾਉਣ ਵਾਲੇ ਹੋ ਅੱਲਾਹ ਹਰ ਚੀਜ਼ ਦੀ ਨਿਗਰਾਨੀ ਕਰ ਰਿਹਾ ਹੈ।

أَمْ يَقُولُونَ افْتَرَاهُ ۖ قُلْ فَأْتُوا بِعَشْرِ سُوَرٍ مِّثْلِهِ مُفْتَرَيَاتٍ وَادْعُوا مَنِ اسْتَطَعْتُم مِّن دُونِ اللَّهِ إِن كُنتُمْ صَادِقِينَ(13)

 13਼ ਕੀ ਉਹ (ਕਾਫ਼ਿਰ) ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ! ਕਾਫ਼ਿਰਾਂ ਨੂੰ) ਆਖ ਦਿਓ ਕਿ ਫੇਰ ਤੁਸੀਂ ਵੀ ਇਹਨਾਂ ਵਰਗੀਆਂ ਦੱਸ ਆਇਤਾਂ ਘੜ ਵਿਖਾਓ ਅਤੇ ਛੁੱਟ ਅੱਲਾਹ ਤੋਂ (ਆਪਣੀ ਮਦਦ ਲਈ) ਜਿਸ ਨੂੰ ਬੁਲਾ ਸਕਦੇ ਹੋ ਬੁਲਾ ਲਵੋ, ਜੇ ਤੁਸੀਂ ਆਪਣੀ ਗੱਲ ਵਿਚ ਸੱਚੇ ਹੋ।

فَإِلَّمْ يَسْتَجِيبُوا لَكُمْ فَاعْلَمُوا أَنَّمَا أُنزِلَ بِعِلْمِ اللَّهِ وَأَن لَّا إِلَٰهَ إِلَّا هُوَ ۖ فَهَلْ أَنتُم مُّسْلِمُونَ(14)

 14਼ ਫੇਰ ਜੇ ਉਹ ਕਾਫ਼ਿਰ ਤੁਹਾਨੂੰ ਕੋਈ ਜਵਾਬ ਨਾ ਦੇਣ ਤਾਂ ਜਾਣ ਲਓ ਕਿ ਇਹ (.ਕੁਰਆਨ) ਅੱਲਾਹ ਦੇ ਗਿਆਨ ਅਨੁਸਾਰ ਹੀ ਉਤਾਰਿਆ ਗਿਆ ਹੈ ਅਤੇ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। (ਹੇ ਲੋਕੋ!) ਕੀ ਤੁਸੀਂ (ਇਹ ਸਭ ਜਾਣਨ ਤੋਂ ਬਾਅਦ) ਮੁਸਲਮਾਨ ਬਣਦੇ ਹੋ?

مَن كَانَ يُرِيدُ الْحَيَاةَ الدُّنْيَا وَزِينَتَهَا نُوَفِّ إِلَيْهِمْ أَعْمَالَهُمْ فِيهَا وَهُمْ فِيهَا لَا يُبْخَسُونَ(15)

 15਼ ਜਿਹੜੇ ਲੋਕੀ ਸੰਸਾਰਿਕ ਜੀਵਨ ਤੇ ਇਸ ਦੀ ਖ਼ੂਬਸੂਰਤੀ ਚਾਹੁੰਦੇ ਹਨ ਅਸੀਂ ਉਹਨਾਂ ਦੇ ਕਰਮਾਂ ਦਾ ਬਦਲਾ ਇਸੇ ਸੰਸਾਰ ਵਿਚ ਹੀ ਦੇ ਛੱਡਦੇ ਹਾਂ ਅਤੇ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਂਦਾ।

أُولَٰئِكَ الَّذِينَ لَيْسَ لَهُمْ فِي الْآخِرَةِ إِلَّا النَّارُ ۖ وَحَبِطَ مَا صَنَعُوا فِيهَا وَبَاطِلٌ مَّا كَانُوا يَعْمَلُونَ(16)

 16਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਆਖ਼ਿਰਤ ਵਿਚ ਛੁੱਟ ਅੱਗ ਤੋਂ ਹੋਰ ਕੁੱਝ ਵੀ ਨਹੀਂ, ਜੋ ਕੁੱਝ ਉਹਨਾਂ ਨੇ ਸੰਸਾਰ ਵਿਚ ਕਮਾਈ ਕੀਤੀ ਸੀ ਉਹ ਸਭ ਬਰਬਾਦ ਹੋ ਗਈ ਅਤੇ ਜੋ ਵੀ ਉਹ ਅਮਲ ਕਰਦੇ ਰਹੇ ਉਹ ਵੀ ਅਜਾਈਂ ਗਏ।

أَفَمَن كَانَ عَلَىٰ بَيِّنَةٍ مِّن رَّبِّهِ وَيَتْلُوهُ شَاهِدٌ مِّنْهُ وَمِن قَبْلِهِ كِتَابُ مُوسَىٰ إِمَامًا وَرَحْمَةً ۚ أُولَٰئِكَ يُؤْمِنُونَ بِهِ ۚ وَمَن يَكْفُرْ بِهِ مِنَ الْأَحْزَابِ فَالنَّارُ مَوْعِدُهُ ۚ فَلَا تَكُ فِي مِرْيَةٍ مِّنْهُ ۚ إِنَّهُ الْحَقُّ مِن رَّبِّكَ وَلَٰكِنَّ أَكْثَرَ النَّاسِ لَا يُؤْمِنُونَ(17)

 17਼ ਕੀ ਭਲਾਂ ਉਹ ਵਿਅਕਤੀ (.ਕੁਰਅਨ ਦਾ ਇਨਕਾਰ ਕਰ ਸਕਦਾ ਹੈ? ) ਜਿਹੜਾ ਆਪਣੇ ਰੱਬ ਵੱਲੋਂ ਬਖ਼ਸ਼ੀ ਹੋਈ ਦਲੀਲ ’ਤੇ ਕਾਇਮ ਹੋਵੇ ਅਤੇ ਇਸ ਦੇ ਨਾਲ ਅੱਲਾਹ ਵੱਲੋਂ ਇਕ ਗਵਾਹ (ਵਜੋਂ.ਕੁਰਆਨ) ਵੀ ਹੋਵੇ, ਜਦ ਕਿ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਵੀ ਮਾਰਗ ਦਰਸ਼ਨ ਤੇ ਮਿਹਰਾਂ ਦੇ ਰੂਪ ਵਿਚ ਰਹੀ ਹੈ। ਇਹੋ ਉਹ ਲੋਕ ਹਨ ਜਿਹੜੇ ਇਸ (.ਕੁਰਆਨ) ’ਤੇ ਈਮਾਨ ਰੱਖਦੇ ਹਨ ਅਤੇ ਇਹਨਾਂ ਸਾਰੇ ਮਨੁੱਖੀ ਧੜ੍ਹਿਆਂ ਵਿੱਚੋਂ ਜੋ ਵੀ ਇਸ (.ਕੁਰਆਨ) ਦਾ ਇਨਕਾਰੀ ਹੋਵੇਗਾ ਉਸ ਦਾ ਟਿਕਾਣਾ ਅੱਗ ਹੈ।1 (ਹੇ ਨਬੀ ਸ:!) ਤੁਸੀਂ ਕਿਸੇ ਪ੍ਰਕਾਰ ਦੇ ਸ਼ੱਕ-ਸ਼ੁਬਹੇ ਵਿਚ ਨਹੀਂ ਪੈਣਾ। ਇਹ.ਕੁਰਆਨ ਤੁਹਾਡੇ ਪਾਲਣਹਾਰ ਵੱਲੋਂ ਹੱਕ (’ਤੇ ਆਧਾਰਿਤ) ਹੈ ਪਰ ਵਧੇਰੇ ਲੋਕ ਨਹੀਂ ਮੰਨਦੇ।

وَمَنْ أَظْلَمُ مِمَّنِ افْتَرَىٰ عَلَى اللَّهِ كَذِبًا ۚ أُولَٰئِكَ يُعْرَضُونَ عَلَىٰ رَبِّهِمْ وَيَقُولُ الْأَشْهَادُ هَٰؤُلَاءِ الَّذِينَ كَذَبُوا عَلَىٰ رَبِّهِمْ ۚ أَلَا لَعْنَةُ اللَّهِ عَلَى الظَّالِمِينَ(18)

 18਼ ਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਜੜੇ ? ਇਹ ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ ਅਤੇ (ਫ਼ਰਿਸ਼ਤੇ) ਗਵਾਹੀ ਦੇਣਗੇ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ’ਤੇ ਝੂਠ ਜੜ੍ਹਿਆ ਸੀ। ਸੁਣ ਲਓ। ਅੱਲਾਹ ਦੀ ਫਿਟਕਾਰ ਜ਼ਾਲਮਾਂ ਲਈ ਹੈ।2

الَّذِينَ يَصُدُّونَ عَن سَبِيلِ اللَّهِ وَيَبْغُونَهَا عِوَجًا وَهُم بِالْآخِرَةِ هُمْ كَافِرُونَ(19)

 19਼ ਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ।

أُولَٰئِكَ لَمْ يَكُونُوا مُعْجِزِينَ فِي الْأَرْضِ وَمَا كَانَ لَهُم مِّن دُونِ اللَّهِ مِنْ أَوْلِيَاءَ ۘ يُضَاعَفُ لَهُمُ الْعَذَابُ ۚ مَا كَانُوا يَسْتَطِيعُونَ السَّمْعَ وَمَا كَانُوا يُبْصِرُونَ(20)

 20਼ ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।

أُولَٰئِكَ الَّذِينَ خَسِرُوا أَنفُسَهُمْ وَضَلَّ عَنْهُم مَّا كَانُوا يَفْتَرُونَ(21)

 21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।

لَا جَرَمَ أَنَّهُمْ فِي الْآخِرَةِ هُمُ الْأَخْسَرُونَ(22)

 22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।

إِنَّ الَّذِينَ آمَنُوا وَعَمِلُوا الصَّالِحَاتِ وَأَخْبَتُوا إِلَىٰ رَبِّهِمْ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ(23)

 23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।

۞ مَثَلُ الْفَرِيقَيْنِ كَالْأَعْمَىٰ وَالْأَصَمِّ وَالْبَصِيرِ وَالسَّمِيعِ ۚ هَلْ يَسْتَوِيَانِ مَثَلًا ۚ أَفَلَا تَذَكَّرُونَ(24)

 24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?

وَلَقَدْ أَرْسَلْنَا نُوحًا إِلَىٰ قَوْمِهِ إِنِّي لَكُمْ نَذِيرٌ مُّبِينٌ(25)

 25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।

أَن لَّا تَعْبُدُوا إِلَّا اللَّهَ ۖ إِنِّي أَخَافُ عَلَيْكُمْ عَذَابَ يَوْمٍ أَلِيمٍ(26)

 26਼ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।

فَقَالَ الْمَلَأُ الَّذِينَ كَفَرُوا مِن قَوْمِهِ مَا نَرَاكَ إِلَّا بَشَرًا مِّثْلَنَا وَمَا نَرَاكَ اتَّبَعَكَ إِلَّا الَّذِينَ هُمْ أَرَاذِلُنَا بَادِيَ الرَّأْيِ وَمَا نَرَىٰ لَكُمْ عَلَيْنَا مِن فَضْلٍ بَلْ نَظُنُّكُمْ كَاذِبِينَ(27)

 27਼ ਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ।

قَالَ يَا قَوْمِ أَرَأَيْتُمْ إِن كُنتُ عَلَىٰ بَيِّنَةٍ مِّن رَّبِّي وَآتَانِي رَحْمَةً مِّنْ عِندِهِ فَعُمِّيَتْ عَلَيْكُمْ أَنُلْزِمُكُمُوهَا وَأَنتُمْ لَهَا كَارِهُونَ(28)

 28਼ (ਨੂਹ ਨੇ) ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਦੱਸੋ ਕਿ ਜੇ ਮੈਂ ਆਪਣੇ ਰੱਬ ਵੱਲੋਂ ਕਿਸੇ ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ ਆਪਣੇ ਵੱਲੋਂ ਕਿਸੇ ਮਿਹਰ ਤੋਂ (ਭਾਵ ਰਸੂਲ ਬਣਾ ਕੇ) ਨਿਵਾਜ਼ਿਆ ਹੋਵੇ ਫੇਰ ਉਹ ਮਿਹਰ ਤੁਹਾਨੂੰ (ਅੰਨਿਆਂ ਨੂੰ) ਵਿਖਾਈ ਨਾ ਦਿੰਦੀ ਹੋਵੇ ਤਾਂ ਕੀ ਅਸੀਂ ਤੁਹਾਨੂੰ ਇਸ ਨੂੰ ਮੰਣਨ ਲਈ ਮਜਬੂਰ ਕਰ ਸਕਦੇ ਹਾਂ, ਜਦ ਕਿ ਤੁਸੀਂ ਇਸ ਨੂੰ ਪਸੰਦ ਨਹੀਂ ਕਰਦੇ।

وَيَا قَوْمِ لَا أَسْأَلُكُمْ عَلَيْهِ مَالًا ۖ إِنْ أَجْرِيَ إِلَّا عَلَى اللَّهِ ۚ وَمَا أَنَا بِطَارِدِ الَّذِينَ آمَنُوا ۚ إِنَّهُم مُّلَاقُو رَبِّهِمْ وَلَٰكِنِّي أَرَاكُمْ قَوْمًا تَجْهَلُونَ(29)

 29਼ (ਨੂਹ ਨੇ ਕਿਹਾ) ਕਿ ਹੇ ਮੇਰੀ ਕੌਮ ਵਾਲੀਓ! ਮੈਂ ਤੁਹਾਥੋਂ ਇਸ (ਚਿਤਾਵਨੀ ਦੇਣ) ਲਈ ਕੋਈ ਧੰਨ ਨਹੀਂ ਮੰਗਦਾ। ਮੇਰਾ ਬਦਲਾ ਤਾਂ ਅੱਲਾਹ ਦੇ ਕੋਲ ਹੀ ਹੈ। ਮੈਂ ਈਮਾਨ ਵਾਲਿਆਂ ਨੂੰ (ਭਾਵੇਂ ਉਹ ਦਲਿਤ ਹੀ ਹਨ) ਆਪਣੇ ਕੋਲੋਂ ਪਰਾਂ ਕਰਨ ਵਾਲਾ ਨਹੀਂ। ਬੇਸ਼ੱਕ ਉਹਨਾਂ ਦੀ ਮਿਲਣੀ ਆਪਣੇ ਰੱਬ ਨਾਲ ਹੋਣੀ ਹੈ ਪਰ ਮੈਂ ਵੇਖਦਾ ਹਾਂ ਕਿ ਤੁਸੀਂ ਅਗਿਆਨਤਾ ਤੋਂ ਕੰਮ ਲੈ ਰਹੇ ਹੋ।

وَيَا قَوْمِ مَن يَنصُرُنِي مِنَ اللَّهِ إِن طَرَدتُّهُمْ ۚ أَفَلَا تَذَكَّرُونَ(30)

 30਼ ਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ?

وَلَا أَقُولُ لَكُمْ عِندِي خَزَائِنُ اللَّهِ وَلَا أَعْلَمُ الْغَيْبَ وَلَا أَقُولُ إِنِّي مَلَكٌ وَلَا أَقُولُ لِلَّذِينَ تَزْدَرِي أَعْيُنُكُمْ لَن يُؤْتِيَهُمُ اللَّهُ خَيْرًا ۖ اللَّهُ أَعْلَمُ بِمَا فِي أَنفُسِهِمْ ۖ إِنِّي إِذًا لَّمِنَ الظَّالِمِينَ(31)

 31਼ (ਨੂਹ ਨੇ ਕਿਹਾ) ਕਿ ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਮੇਰੇ ਕੋਲ ਅੱਲਾਹ ਦੇ ਖ਼ਜ਼ਾਨੇ ਹਨ ਅਤੇ ਨਾ ਹੀ ਮੈਂ ਗ਼ੈਬ ਦਾ ਗਿਆਨ ਰੱਖਦਾ ਹਾਂ, ਨਾ ਮੈਂ ਇਹ ਕਹਿੰਦਾ ਹਾਂ ਕਿ ਮੈਂ ਫ਼ਰਿਸ਼ਤਾ ਹਾਂ ਨਾ ਹੀ ਮੇਰਾ ਇਹ ਕਹਿਣਾ ਹੈ ਕਿ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੀਚ ਸਮਝ ਰਹੀਆਂ ਹਨ, ਉਹਨਾਂ ਨੂੰ ਅੱਲਾਹ ਕੋਈ ਭਲਾਈ ਨਹੀਂ ਬਖ਼ਸ਼ੇਗਾ। ਉਹਨਾਂ ਦੇ ਮਨ ਵਿਚ ਜੋ ਹੈ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ। ਜੇ ਮੈਂ ਕੋਈ ਅਜਿਹੀ ਗੱਲ ਕਹਾਂਗਾਂ ਤਾਂ ਮੇਰੀ ਗਿਣਤੀ ਵੀ ਜ਼ਾਲਮਾਂ ਵਿਚ ਹੋਵੇਗੀ।

قَالُوا يَا نُوحُ قَدْ جَادَلْتَنَا فَأَكْثَرْتَ جِدَالَنَا فَأْتِنَا بِمَا تَعِدُنَا إِن كُنتَ مِنَ الصَّادِقِينَ(32)

 32਼ (ਕੌਮ ਨੇ) ਆਖਿਆ ਕਿ ਹੇ ਨੂਹ! ਤੂੰ ਸਾਡੇ ਨਾਲ ਝਗੜਾ ਕਰ ਲਿਆ ਅਤੇ ਸਾਡੇ ਨਾਲ ਵਧੇਰੇ ਝਗੜਾ ਕਰ ਚੁੱਕਿਆਂ ਹੈਂ। ਜਿਸ ਅਜ਼ਾਬ ਤੋਂ ਸਾਨੂੰ ਤੂੰ ਡਰਾ ਰਿਹਾ ਹੈਂ ਉਹ ਲੈ ਆ, ਜੇ ਤੂੰ ਸੱਚਾ ਹੈਂ।

قَالَ إِنَّمَا يَأْتِيكُم بِهِ اللَّهُ إِن شَاءَ وَمَا أَنتُم بِمُعْجِزِينَ(33)

 33਼ (ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।

وَلَا يَنفَعُكُمْ نُصْحِي إِنْ أَرَدتُّ أَنْ أَنصَحَ لَكُمْ إِن كَانَ اللَّهُ يُرِيدُ أَن يُغْوِيَكُمْ ۚ هُوَ رَبُّكُمْ وَإِلَيْهِ تُرْجَعُونَ(34)

 34਼ ਤੁਹਾਨੂੰ ਮੇਰੀਆਂ ਨਸੀਹਤਾਂ ਕੁੱਝ ਵੀ ਲਾਭ ਨਹੀਂ ਦੇ ਸਕਦੀਆਂ ਭਾਵੇਂ ਮੈਂ ਤੁਹਾਡੀ ਕਿੰਨੀ ਹੀ ਭਲਾਈ ਚਾਹਵਾਂ ਜਦੋਂ ਕਿ ਅੱਲਾਹ ਦੀ ਇੱਛਾ ਤੁਹਾਨੂੰ ਕੁਰਾਹੇ ਪਾਉਣਾ ਦੀ ਹੋਵੇ। ਉਹੀਓ ਤੁਹਾਡਾ ਰੱਬ (ਪਾਲਣਹਾਰ) ਹੈ ਅਤੇ ਉਸ ਵੱਲ ਤੁਸੀਂ (ਸਾਰਿਆਂ ਨੇ) ਪਰਤ ਕੇ ਜਾਣਾ ਹੈ।

أَمْ يَقُولُونَ افْتَرَاهُ ۖ قُلْ إِنِ افْتَرَيْتُهُ فَعَلَيَّ إِجْرَامِي وَأَنَا بَرِيءٌ مِّمَّا تُجْرِمُونَ(35)

 35਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।

وَأُوحِيَ إِلَىٰ نُوحٍ أَنَّهُ لَن يُؤْمِنَ مِن قَوْمِكَ إِلَّا مَن قَدْ آمَنَ فَلَا تَبْتَئِسْ بِمَا كَانُوا يَفْعَلُونَ(36)

 36਼ ਨੂਹ ਵੱਲ ਵਹੀ ਭੇਜੀ ਗਈ ਕਿ ਤੇਰੀ ਕੌਮ ਵਿੱਚੋਂ ਜਿਹੜੇ ਲੋਕ ਪਹਿਲਾਂ ਈਮਾਨ ਲਿਆ ਚੁੱਕੇ ਹਨ ਉਹਨਾਂ ਤੋਂ ਛੁੱਟ ਹੋਰ ਕੋਈ ਈਮਾਨ ਨਹੀਂ ਲਿਆਵੇਗਾ, ਸੋ ਤੂੰ ਉਹਨਾਂ ਦੀਆਂ ਕਰਤੂਤਾਂ ’ਤੇ ਦੁਖੀ ਨਾ ਹੋ।

وَاصْنَعِ الْفُلْكَ بِأَعْيُنِنَا وَوَحْيِنَا وَلَا تُخَاطِبْنِي فِي الَّذِينَ ظَلَمُوا ۚ إِنَّهُم مُّغْرَقُونَ(37)

 37਼ ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।

وَيَصْنَعُ الْفُلْكَ وَكُلَّمَا مَرَّ عَلَيْهِ مَلَأٌ مِّن قَوْمِهِ سَخِرُوا مِنْهُ ۚ قَالَ إِن تَسْخَرُوا مِنَّا فَإِنَّا نَسْخَرُ مِنكُمْ كَمَا تَسْخَرُونَ(38)

 38਼ ਜਦੋਂ ਉਹ (ਨੂਹ) ਬੇੜੀ ਬਣਾਉਣ ਲੱਗਿਆ ਤੇ ਉਹਨਾਂ ਦੀ ਕੌਮ ਦੇ ਆਗੂ ਜਦੋਂ ਉਸ (ਨੂਹ) ਦੇ ਕੋਲ ਦੀ ਲੰਘਦੇ ਤਾਂ ਉਹ ਉਸ ਦਾ ਮਖੌਲ ਕਰਦੇ। ਨੂਹ ਨੇ ਕਿਹਾ ਕਿ ਜੇ (ਅੱਜ) ਤੁਸੀਂ ਸਾਡਾ ਮਖੌਲ ਉਡਾਉਂਦੇ ਹੋ ਬੇਸ਼ੱਕ (ਇਕ ਦਿਨ) ਅਸੀਂ ਵੀ ਤੁਹਾਡੇ ’ਤੇ ਹੱਸਾਂਗੇ, ਜਿੱਦਾਂ ਤੁਸੀਂ ਸਾਡੇ ’ਤੇ (ਅੱਜ) ਹੱਸ ਰਹੇ ਹੋ।

فَسَوْفَ تَعْلَمُونَ مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ(39)

 39਼ ਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।

حَتَّىٰ إِذَا جَاءَ أَمْرُنَا وَفَارَ التَّنُّورُ قُلْنَا احْمِلْ فِيهَا مِن كُلٍّ زَوْجَيْنِ اثْنَيْنِ وَأَهْلَكَ إِلَّا مَن سَبَقَ عَلَيْهِ الْقَوْلُ وَمَنْ آمَنَ ۚ وَمَا آمَنَ مَعَهُ إِلَّا قَلِيلٌ(40)

 40਼ ਜਦੋਂ ਸਾਡਾ (ਅਜ਼ਾਬ ਦਾ) ਹੁਕਮ ਆ ਗਿਆ ਤੇ (ਧਰਤੀ ’ਚੋਂ ਪਾਣੀ ਦਾ) ਤੰਦੂਰ ਉੱਬਲਣ ਲੱਗ ਪਿਆ ਫੇਰ ਅਸੀਂ ਨੂਹ ਨੂੰ ਆਖਿਆ ਕਿ ਇਸ ਬੇੜੀ ਵਿਚ ਹਰ ਪ੍ਰਕਾਰ ਦੇ (ਜਾਨਵਰਾਂ ਦੇ) ਜੋੜੇ ਭਾਵ (ਦੋ ਜਾਨਵਰ) ਇਕ ਨਰ ਤੇ ਇਕ ਮਦੀਨ ਸਵਾਰ ਕਰ ਲੈ ਅਤੇ ਆਪਣੇ ਪਰਿਵਾਰ ਨੂੰ, ਛੁੱਟ ਉਸ (ਤੁਹਾਡੀ ਪਤਨੀ ਤੇ ਪੁੱਤਰ) ਤੋਂ, ਜਿਨ੍ਹਾਂ ਬਾਰੇ ਪਹਿਲਾਂ ਗੱਲ ਹੋ ਚੁੱਕੀ ਹੈ, ਸਨੇ ਸਾਰੇ ਈਮਾਨ ਵਾਲਿਆਂ ਨੂੰ ਸਵਾਰ ਕਰ ਲੈ। ਉਸ (ਨੂਹ) ’ਤੇ ਬਹੁਤ ਹੀ ਘੱਟ ਗਿਣਤੀ ਵਿਚ ਈਮਾਨ ਲਿਆਏ ਸੀ।

۞ وَقَالَ ارْكَبُوا فِيهَا بِسْمِ اللَّهِ مَجْرَاهَا وَمُرْسَاهَا ۚ إِنَّ رَبِّي لَغَفُورٌ رَّحِيمٌ(41)

 41਼ ਨੂਹ ਨੇ ਕਿਹਾ ਕਿ ਸਾਰੇ (ਈਮਾਨ ਵਾਲੇ) ਇਸ ਬੇੜੀ ਵਿਚ ਸਵਾਰ ਹੋ ਜਾਓ ਇਸ ਦਾ ਚੱਲਣਾ ਤੇ ਠਹਿਰਣਾ ਅੱਲਾਹ ਦੇ ਹੁਕਮ ਨਾਲ ਹੀ ਹੈ। ਹਕੀਕਤ ਵਿਚ ਮੇਰਾ ਪਾਲਣਹਾਰ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।

وَهِيَ تَجْرِي بِهِمْ فِي مَوْجٍ كَالْجِبَالِ وَنَادَىٰ نُوحٌ ابْنَهُ وَكَانَ فِي مَعْزِلٍ يَا بُنَيَّ ارْكَب مَّعَنَا وَلَا تَكُن مَّعَ الْكَافِرِينَ(42)

 42਼ ਉਹ (ਬੇੜੀ) ਉਹਨਾਂ (ਈਮਾਨ ਵਾਲਿਆਂ) ਨੂੰ ਪਹਾੜ ਵਾਂਗ (ਉੱਚੀਆਂ-ਉੱਚੀਆਂ) ਛੱਲਾਂ ਵਿਚ ਲਈਂ ਜਾ ਰਾਹੀਂ ਸੀ। ਨੂਹ ਨੇ ਆਪਣੇ ਪੁੱਤਰ ਨੂੰ ਪੁਕਾਰਿਆ ਜਿਹੜਾ ਕਿ ਸਭ ਤੋਂ ਅਲੱਗ ਖਲੱਗ ਸੀ ਕਿ ਹੇ ਪੁੱਤਰ! ਸਾਡੇ ਨਾਲ (ਤੂੰ ਵੀ) ਸਵਾਰ ਹੋ ਜਾ ਕਾਫ਼ਿਰਾਂ ਨਾਲ ਨਾ ਰਹਿ।

قَالَ سَآوِي إِلَىٰ جَبَلٍ يَعْصِمُنِي مِنَ الْمَاءِ ۚ قَالَ لَا عَاصِمَ الْيَوْمَ مِنْ أَمْرِ اللَّهِ إِلَّا مَن رَّحِمَ ۚ وَحَالَ بَيْنَهُمَا الْمَوْجُ فَكَانَ مِنَ الْمُغْرَقِينَ(43)

 43਼ ਉਹ (ਪੁੱਤਰ) ਬੋਲਿਆ, ਮੈਂ ਤਾਂ ਹੁਣੇ ਕਿਸੇ ਪਹਾੜ ਦੀ ਸ਼ਰਨ ਲੈੲ ਲਵਾਗਾਂ ਉਹ ਮੈਨੂੰ ਪਾਣੀ ਤੋਂ ਬਚਾ ਲਵੇਗਾ। ਨੂਹ ਨੇ ਆਖਿਆ ਕਿ ਅੱਜ ਅੱਲਾਹ ਦੇ ਹੁਕਮ (ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਕੇਵਲ ਉਹੀਓ ਬਚਣਗੇ ਜਿਨ੍ਹਾਂ ’ਤੇ ਅੱਲਾਹ ਦੀ ਮਿਹਰ ਹੋਵੇਗੀ।1 ਉਸੇ ਸਮੇਂ ਉਹਨਾਂ ਦੋਹਾਂ (ਪਿਓ ਪੁੱਤਰ) ਵਿਚਾਲੇ ਇਕ ਛਲ ਆ ਗਈ ਤਾਂ ਉਹ (ਪੁੱਤਰ ਵੀ) ਡੂਬਣ ਵਾਲਿਆਂ ਵਿਚ ਜਾ ਰਲਿਆ।

وَقِيلَ يَا أَرْضُ ابْلَعِي مَاءَكِ وَيَا سَمَاءُ أَقْلِعِي وَغِيضَ الْمَاءُ وَقُضِيَ الْأَمْرُ وَاسْتَوَتْ عَلَى الْجُودِيِّ ۖ وَقِيلَ بُعْدًا لِّلْقَوْمِ الظَّالِمِينَ(44)

 44਼ ਆਖਿਆ ਕਿ ਹੇ ਧਰਤੀ! ਤੂੰ ਆਪਣੇ ਪਾਣੀ ਨੂੰ ਨਿਗਲ ਜਾ ਅਤੇ ਹੇ ਅਕਾਸ਼! ਤੂੰ ਰੁੱਕ ਸੋ ਉਸੇ ਸਮੇਂ ਧਰਤੀ ਵਿਚ ਪਾਣੀ ਸਮਾ ਗਿਆ ਅਤੇ ਉਹਨਾਂ ਕਾਫ਼ਿਰਾਂ ਦਾ ਨਿਬੇੜਾ ਕਰ ਦਿੱਤਾ ਗਿਆ ਅਤੇ ਬੇੜੀ ਜੋਦੀ (ਨਾਂ ਦੀ ਪਹਾੜੀ) ’ਤੇ ਜਾ ਟਿਕੀ ਅਤੇ ਆਖ ਦਿੱਤਾ ਗਿਆ ਕਿ ਜ਼ਾਲਮ ਕੌਮ ਲਈ (ਰੱਬ ਦੀ ਰਹਿਮਤ ਤੋਂ) ਦੂਰੀ ਹੈ।

وَنَادَىٰ نُوحٌ رَّبَّهُ فَقَالَ رَبِّ إِنَّ ابْنِي مِنْ أَهْلِي وَإِنَّ وَعْدَكَ الْحَقُّ وَأَنتَ أَحْكَمُ الْحَاكِمِينَ(45)

 45਼ ਨੂਹ ਨੇ ਆਪਣੇ ਪਾਲਣਹਾਰ ਨੂੰ ਬੇਨਤੀ ਕੀਤੀ ਕਿ ਮੇਰੇ ਰੱਬਾ ਮੇਰਾ ਪੁੱਤਰ ਤਾਂ ਮੇਰੇ ਪਰਿਵਾਰ ਵਿੱਚੋਂ ਹੀ ਹੈ ਅਤੇ ਬੇਸ਼ੱਕ ਤੇਰਾ ਵਾਅਦਾ ਵੀ ਸੱਚਾ ਹੈ ਅਤੇ ਤੂੰ ਸਾਰਿਆਂ ਤੋਂ ਚੰਗੇਰਾ ਫ਼ੈਸਲਾ ਕਰਨ ਵਾਲਾ ਹੈਂ।

قَالَ يَا نُوحُ إِنَّهُ لَيْسَ مِنْ أَهْلِكَ ۖ إِنَّهُ عَمَلٌ غَيْرُ صَالِحٍ ۖ فَلَا تَسْأَلْنِ مَا لَيْسَ لَكَ بِهِ عِلْمٌ ۖ إِنِّي أَعِظُكَ أَن تَكُونَ مِنَ الْجَاهِلِينَ(46)

 46਼ ਆਖਿਆ ਕਿ ਹੇ ਨੂਹ! ਉਹ (ਤੇਰਾ ਪੁੱਤਰ) ਤੇਰੇ ਪਰਿਵਾਰ ਵਿੱਚੋਂ ਨਹੀਂ ਹੈ। ਉਸ ਦੀਆਂ ਕਰਤੂਤਾਂ ਤਾਂ ਬਹੁਤ ਹੀ ਭੈੜੀਆਂ ਹਨ। ਤੂੰ ਮੈਥੋਂ ਉਸ ਚੀਜ਼ ਦਾ ਸਵਾਲ ਨਾ ਕਰ ਜਿਸ ਦਾ ਤੁਹਾਨੂੰ ਗਿਆਨ ਨਹੀਂ। ਮੈਂ ਤੈਨੂੰ ਨਸੀਹਤ ਕਰਦਾ ਹਾਂ ਕਿ ਤੂੰ ਜਾਹਲਾਂ ਵਿਚ ਨਾ ਰਲੀਂ।

قَالَ رَبِّ إِنِّي أَعُوذُ بِكَ أَنْ أَسْأَلَكَ مَا لَيْسَ لِي بِهِ عِلْمٌ ۖ وَإِلَّا تَغْفِرْ لِي وَتَرْحَمْنِي أَكُن مِّنَ الْخَاسِرِينَ(47)

 47਼ (ਨੂਹ) ਨੇ ਕਿਹਾ ਕਿ ਹੇ ਮੇਰੇ ਪਾਲਣਹਾਰ! ਮੈਂ ਤੇਰੀ ਸ਼ਰਨ ਵਿਚ ਆਉਣਾ ਹਾਂ ਇਸ ਗੱਲ ਤੋਂ ਕਿ ਮੈਂ ਤੁਹਾਥੋਂ ਉਹ ਚੀਜ਼ ਮੰਗਾ ਜਿਸ ਦਾ ਮੈਨੂੰ ਉੱਕਾ ਹੀ ਗਿਆਨ ਨਹੀਂ। ਜੇ ਤੂੰ ਮੈਨੂੰ ਨਹੀਂ ਬਖ਼ਸ਼ੇਗਾ ਅਤੇ ਮੇਰੇ ’ਤੇ ਮਿਹਰਾਂ ਨਹੀਂ ਕਰੇਗਾ ਤਾਂ ਮੈਂ ਘਾਟੇ ਵਿਚ ਰਹਿਣ ਵਾਲਿਆਂ ਵਿਚ ਹੋ ਜਾਵਾਂਗਾ।

قِيلَ يَا نُوحُ اهْبِطْ بِسَلَامٍ مِّنَّا وَبَرَكَاتٍ عَلَيْكَ وَعَلَىٰ أُمَمٍ مِّمَّن مَّعَكَ ۚ وَأُمَمٌ سَنُمَتِّعُهُمْ ثُمَّ يَمَسُّهُم مِّنَّا عَذَابٌ أَلِيمٌ(48)

 48਼ (ਜਦੋਂ ਤੂਫਾਨ ਦਾ ਜ਼ੋਰ ਜਾਂਦਾ ਰਿਹਾ ਫੇਰ) ਆਖਿਆ ਗਿਆ ਕਿ ਹੇ ਨੂਹ! ਤੂੰ ਸਾਡੇ ਵੱਲੋਂ ਉਹਨਾਂ ਬਰਕਤਾਂ ਤੇ ਸਲਾਮਤੀ ਨਾਲ (ਬੇੜੀ ਵਿੱਚੋਂ) ਉੱਤਰ ਜਾ ਜਿਹੜੀਆਂ (ਬਰਕਤਾਂ) ਤੇਰੇ ’ਤੇ ਅਤੇ ਤੇਰੇ ਨਾਲ ਦੀਆਂ ਜਮਾਅਤਾਂ ਉੱਤੇ ਨਾਜ਼ਿਲ ਕੀਤੀਆਂ ਗਈਆਂ ਹਨ। ਹੋਰ ਵੀ ਕੁੱਝ ਜਮਾਅਤਾਂ (ਉੱਮਤਾਂ) ਹੋਣਗੀਆਂ ਜਿਨ੍ਹਾਂ ਨੂੰ ਅਸੀਂ ਸੰਸਾਰ ਵਿਚ ਜ਼ਰੂਰ ਹੀ ਲਾਭ ਪਚਾਵਾਂਗੇ ਪਰ ਫੇਰ ਉਹਨਾਂ ਨੂੰ ਸਾਡੇ ਵੱਲੋਂ ਬੜਾ ਹੀ ਕਰੜਾ ਅਜ਼ਾਬ ਆਵੇਗਾ।

تِلْكَ مِنْ أَنبَاءِ الْغَيْبِ نُوحِيهَا إِلَيْكَ ۖ مَا كُنتَ تَعْلَمُهَا أَنتَ وَلَا قَوْمُكَ مِن قَبْلِ هَٰذَا ۖ فَاصْبِرْ ۖ إِنَّ الْعَاقِبَةَ لِلْمُتَّقِينَ(49)

 49਼ (ਹੇ ਨਬੀ!) ਇਹ ਸਾਰੀਆਂ ਗ਼ੈਬ (ਪਰੋਖ) ਦੀਆਂ ਖ਼ਬਰਾਂ ਹਨ ਜਿਹੜੀਆਂ ਅਸੀਂ ਤੁਹਾਡੇ ਵੱਲ ਵਹੀ ਕਰਦੇ ਹਾਂ। ਇਹਨਾਂ ਖ਼ਬਰਾਂ ਨੂੰ ਇਸ ਤੋਂ ਪਹਿਲਾਂ ਨਾ ਹੀ ਤੁਸੀਂ ਜਾਣਦੇ ਸੀ ਅਤੇ ਨਾ ਹੀ ਤੁਹਾਡੀ ਕੌਮ (ਮੱਕੇ ਵਾਲੇ) ਜਾਣਦੇ ਸੀ। ਸੋ ਤੁਸੀਂ (ਇਹਨਾਂ ਦੇ ਇਨਕਾਰ ਕਰਨ ’ਤੇ) ਧੀਰਜ ਤੋਂ ਕੰਮ ਲਵੋ। ਅੰਤ ਭਲਾ ਉਹਨਾਂ ਲੋਕਾਂ ਦਾ ਹੀ ਹੈ ਜਿਹੜੇ ਪਰਹੇਜ਼ਗਾਰ ਹਨ।1

وَإِلَىٰ عَادٍ أَخَاهُمْ هُودًا ۚ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ إِنْ أَنتُمْ إِلَّا مُفْتَرُونَ(50)

 50਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਭਰਾ ਹੂਦ ਨੂੰ ਭੇਜਿਆ। ਉਸ (ਹੂਦ) ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ, ਤੁਸੀਂ ਤਾਂ ਨਿਰਾ ਝੂਠ ਘੜ੍ਹਣ ਵਾਲੇ ਹੋ।

يَا قَوْمِ لَا أَسْأَلُكُمْ عَلَيْهِ أَجْرًا ۖ إِنْ أَجْرِيَ إِلَّا عَلَى الَّذِي فَطَرَنِي ۚ أَفَلَا تَعْقِلُونَ(51)

 51਼ ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?

وَيَا قَوْمِ اسْتَغْفِرُوا رَبَّكُمْ ثُمَّ تُوبُوا إِلَيْهِ يُرْسِلِ السَّمَاءَ عَلَيْكُم مِّدْرَارًا وَيَزِدْكُمْ قُوَّةً إِلَىٰ قُوَّتِكُمْ وَلَا تَتَوَلَّوْا مُجْرِمِينَ(52)

 52਼ (ਅਤੇ ਕਿਹਾ ਕਿ) ਹੇ ਮੇਰੀ ਕੌਮ! ਤੁਸੀਂ ਆਪਣੇ ਰੱਬ (ਪਾਲਣਹਾਰ) ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸ ਦੇ ਹਜ਼ੂਰ ਤੌਬਾ ਕਰੋ ਉਹ (ਅੱਲਾਹ) ਤੁਹਾਡੇ ਲਈ ਅਕਾਸ਼ ਤੋਂ (ਰਹਿਮਤਾਂ ਭਰੇ) ਬੱਦਲ ਭੇਜੇਗਾ ਅਤੇ ਤੁਹਾਡੀ ਵਰਤਮਾਨ ਸ਼ਕਤੀ ਵਿਚ ਹੋਰ ਵਧੇਰੇ ਵਾਧਾ ਕਰੇਗਾ। ਸੋ ਤੁਸੀਂ ਅਪਰਾਧੀ ਬਣ ਕੇ (ਹੱਕ ਤੋਂ) ਮੂੰਹ ਨਾ ਮੋੜੋ।

قَالُوا يَا هُودُ مَا جِئْتَنَا بِبَيِّنَةٍ وَمَا نَحْنُ بِتَارِكِي آلِهَتِنَا عَن قَوْلِكَ وَمَا نَحْنُ لَكَ بِمُؤْمِنِينَ(53)

 53਼ ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।

إِن نَّقُولُ إِلَّا اعْتَرَاكَ بَعْضُ آلِهَتِنَا بِسُوءٍ ۗ قَالَ إِنِّي أُشْهِدُ اللَّهَ وَاشْهَدُوا أَنِّي بَرِيءٌ مِّمَّا تُشْرِكُونَ(54)

 54਼ ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।

مِن دُونِهِ ۖ فَكِيدُونِي جَمِيعًا ثُمَّ لَا تُنظِرُونِ(55)

 55਼ ਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।

إِنِّي تَوَكَّلْتُ عَلَى اللَّهِ رَبِّي وَرَبِّكُم ۚ مَّا مِن دَابَّةٍ إِلَّا هُوَ آخِذٌ بِنَاصِيَتِهَا ۚ إِنَّ رَبِّي عَلَىٰ صِرَاطٍ مُّسْتَقِيمٍ(56)

 56਼ ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।

فَإِن تَوَلَّوْا فَقَدْ أَبْلَغْتُكُم مَّا أُرْسِلْتُ بِهِ إِلَيْكُمْ ۚ وَيَسْتَخْلِفُ رَبِّي قَوْمًا غَيْرَكُمْ وَلَا تَضُرُّونَهُ شَيْئًا ۚ إِنَّ رَبِّي عَلَىٰ كُلِّ شَيْءٍ حَفِيظٌ(57)

 57਼ ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।

وَلَمَّا جَاءَ أَمْرُنَا نَجَّيْنَا هُودًا وَالَّذِينَ آمَنُوا مَعَهُ بِرَحْمَةٍ مِّنَّا وَنَجَّيْنَاهُم مِّنْ عَذَابٍ غَلِيظٍ(58)

 58਼ ਜਦੋਂ ਸਾਡਾ ਅਜ਼ਾਬ ਆ ਗਿਆ ਤਾਂ ਅਸਾਂ ਹੂਦ ਤੇ ਉਸ ਦੇ ਈਮਾਨ ਵਾਲੇ (ਆਗਿਆਕਾਰੀ) ਸਾਥੀਆਂ ਨੂੰ ਆਪਣੀ ਖ਼ਾਸ ਮਿਹਰਾਂ ਸਦਕੇ (ਕੁਰਾਹੇ ਪੈਣ ਤੋਂ) ਬਚਾ ਲਿਆ ਅਤੇ ਅਸੀਂ ਉਹਨਾਂ ਸਭ ਨੂੰ ਕਰੜੇ ਅਜ਼ਾਬ ਤੋਂ ਬਚਾ ਲਿਆ।

وَتِلْكَ عَادٌ ۖ جَحَدُوا بِآيَاتِ رَبِّهِمْ وَعَصَوْا رُسُلَهُ وَاتَّبَعُوا أَمْرَ كُلِّ جَبَّارٍ عَنِيدٍ(59)

 59਼ ਅਤੇ ਵੇਖੋ ਇਹ ਕੌਮੇ-ਆਦ ਸੀ, ਜਿਸ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਅਤੇ ਅੱਲਾਹ ਦੇ ਰਸੂਲਾਂ ਦੀ ਨਾ-ਫ਼ਰਮਾਨੀ ਕੀਤੀ ਸੀ ਅਤੇ ਹਰੇਕ ਸਰਕਸ਼ (ਰੱਬ ਦੇ ਬਾਗ਼ੀ) ਤੇ (ਸੱਚਾਈ ਨਾਲ) ਵੈਰ ਰੱਖਣ ਵਾਲੇ ਦਾ ਕਹਿਣਾ ਮੰਨਿਆਂ।

وَأُتْبِعُوا فِي هَٰذِهِ الدُّنْيَا لَعْنَةً وَيَوْمَ الْقِيَامَةِ ۗ أَلَا إِنَّ عَادًا كَفَرُوا رَبَّهُمْ ۗ أَلَا بُعْدًا لِّعَادٍ قَوْمِ هُودٍ(60)

 60਼ ਉਹਨਾਂ ਦੇ ਪਿੱਛੇ ਇਸ ਸੰਸਾਰ ਦੀ ਵੀ ਅਤੇ ਕਿਆਮਤ ਦਿਹਾੜੇ ਦੀ ਵੀ ਲਾਅਨਤ ਲੱਗੀ ਰਹੇਗੀ। ਵੇਖੋ ਆਦ ਦੀ ਕੌਮ ਨੇ ਆਪਣੇ ਰੱਬ ਦਾ ਇਨਕਾਰ ਕੀਤਾ। ਸੁਣੋਂ! ਹੂਦ ਦੀ ਕੌਮ ਆਦ ਉੱਤੇ ਲਾਅਨਤ ਹੈ।

۞ وَإِلَىٰ ثَمُودَ أَخَاهُمْ صَالِحًا ۚ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ هُوَ أَنشَأَكُم مِّنَ الْأَرْضِ وَاسْتَعْمَرَكُمْ فِيهَا فَاسْتَغْفِرُوهُ ثُمَّ تُوبُوا إِلَيْهِ ۚ إِنَّ رَبِّي قَرِيبٌ مُّجِيبٌ(61)

 61਼ ਅਸੀਂ ਸਮੂਦ (ਦੀ ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਨਬੀ ਬਣਾਕੇ) ਭੇਜਿਆ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਕਿ ਤੁਸੀਂ ਸਾਰੇ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਉਸੇ ਨੇ ਤੁਹਾਨੂੰ ਧਰਤੀ (ਮਿੱਟੀ) ਤੋਂ ਪੈਦਾ ਕੀਤਾ ਅਤੇ ਉਸੇ ਨੇ ਇਸ ਧਰਤੀ ਉੱਤੇ ਤੁਹਾਨੂੰ ਵਸਾਇਆ ਹੈ। ਉਸੇ ਤੋਂ ਹੀ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸੇ ਵੱਲ ਪਰਤ ਆਓ ! ਬੇਸ਼ੱਕ ਮੇਰਾ ਰੱਬ ਤੁਹਾਡੇ ਨੇੜੇ ਹੀ ਹੈ ਤੇ ਦੁਆਵਾਂ ਨੂੰ ਕਬੂਲਣ ਵਾਲਾ ਹੈ।

قَالُوا يَا صَالِحُ قَدْ كُنتَ فِينَا مَرْجُوًّا قَبْلَ هَٰذَا ۖ أَتَنْهَانَا أَن نَّعْبُدَ مَا يَعْبُدُ آبَاؤُنَا وَإِنَّنَا لَفِي شَكٍّ مِّمَّا تَدْعُونَا إِلَيْهِ مُرِيبٍ(62)

 62਼ ਉਹਨਾਂ (ਕੌਮੇ-ਸਮੂਦ) ਨੇ ਆਖਿਆ ਕਿ ਹੇ ਸਾਲੇਹ! ਇਸ ਤੋਂ ਪਹਿਲਾਂ ਤੂੰ ਸਾਡੀਆਂ ਆਸਾਂ ਦਾ ਕੇਂਦਰ ਸੀ, ਕੀ ਤੂੰ ਸਾਨੂੰ ਉਹਨਾਂ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਜਿਨ੍ਹਾਂ ਦੀ ਇਬਾਦਤ ਸਾਡੇ ਪਿਓ ਦਾਦੇ ਕਰਦੇ ਸਨ। ਜਿਸ ਚੀਜ਼ (ਇਕ ਰੱਬ) ਵੱਲ ਤੂੰ ਸਾਨੂੰ ਬੁਲਾ ਰਿਹਾ ਹੈ ਸਾਨੂੰ ਤਾਂ ਉਸ ਦੇ ਪ੍ਰਤੀ ਸ਼ੰਕਾ ਹੈ ਜੋ ਸਾਡੀ ਦੁਬਿਧਾ ਦਾ ਕਾਰਨ ਹੈ।

قَالَ يَا قَوْمِ أَرَأَيْتُمْ إِن كُنتُ عَلَىٰ بَيِّنَةٍ مِّن رَّبِّي وَآتَانِي مِنْهُ رَحْمَةً فَمَن يَنصُرُنِي مِنَ اللَّهِ إِنْ عَصَيْتُهُ ۖ فَمَا تَزِيدُونَنِي غَيْرَ تَخْسِيرٍ(63)

 63਼ ਉਸ (ਸਾਲੇਹ) ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਰਤਾ ਦੱਸੋ ਤਾਂ ਸਹੀ ਜੇ ਮੈਂ ਆਪਣੇ ਰੱਬ ਵੱਲ ਕਿਸੇ (ਠੋਸ) ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ (ਵਿਸ਼ੇਸ਼) ਮਿਹਰ (ਭਾਵ ਨਬੁੱਵਤ) ਬਖ਼ਸ਼ੀ ਹੋਵੇ ਫੇਰ ਜੇ ਮੈਂ ਉਸ ਦੀ ਨਾ-ਫ਼ਰਮਾਨੀ ਕਰਾਂ ਤਾਂ ਅੱਲਾਹ ਦੇ ਅਜ਼ਾਬ ਤੋਂ ਮੈਨੂੰ ਕੌਣ ਬਚਾਵੇਗਾ? ਤੁਸੀਂ ਤਾਂ ਮੇਰੇ ਨੁਕਸਾਨ ਵਿਚ ਵਾਧਾ ਕਰ ਰਹੇ ਹੋ।

وَيَا قَوْمِ هَٰذِهِ نَاقَةُ اللَّهِ لَكُمْ آيَةً فَذَرُوهَا تَأْكُلْ فِي أَرْضِ اللَّهِ وَلَا تَمَسُّوهَا بِسُوءٍ فَيَأْخُذَكُمْ عَذَابٌ قَرِيبٌ(64)

 64਼ (ਸਾਲੇਹ ਨੇ ਕਿਹਾ ਕਿ) ਹੇ ਮੇਰੀ ਕੌਮ! ਇਹ ਵੇਖੋ ਇਹ ਊਠਣੀ ਤੁਹਾਡੇ ਲਈ ਅੱਲਾਹ ਦੀ ਨਿਸ਼ਾਨੀ (ਵਜੋਂ) ਹੈ। ਸੋ ਤੁਸੀਂ ਇਸ ਨੂੰ ਰੱਬ ਦੀ ਧਰਤੀ ’ਤੇ ਚਰਣ-ਚੁਗਣ ਲਈ ਛੱਡ ਦਿਓ, ਤੁਸੀਂ ਇਸ ਨਾਲ ਬੁਰੇ ਇਰਾਦੇ ਨਾਲ ਰਤਾ ਵੀ ਛੇੜ ਛਾੜ ਨਾ ਕਰੀਓ, ਨਹੀਂ ਤਾਂ ਤੁਹਾਨੂੰ ਛੇਤੀ ਹੀ ਅਜ਼ਾਬ ਆ ਨੱਪੇਗਾ।

فَعَقَرُوهَا فَقَالَ تَمَتَّعُوا فِي دَارِكُمْ ثَلَاثَةَ أَيَّامٍ ۖ ذَٰلِكَ وَعْدٌ غَيْرُ مَكْذُوبٍ(65)

 65਼ ਪਰ ਉਹਨਾਂ ਨੇ ਉਹਦੀਆਂ ਟੰਗਾਂ ਵੱਡ ਸੁੱਟੀਆਂ। ਇਸ ’ਤੇ ਸਾਲੇਹ ਨੇ ਚਿਤਾਵਣੀ ਦਿੱਤੀ ਕਿ ਚੰਗਾ ਹੁਣ ਤੁਸੀਂ ਆਪਣੇ ਆਪਣੇ ਘਰਾਂ ਵਿਚ ਤਿੰਨ ਤਿੰਨ ਦਿਨ ਹੋਰ ਰਸ ਵਸ ਲਓ। (ਤੁਹਾਡੇ ’ਤੇ ਅਜ਼ਾਬ ਆਉਣ ਵਾਲਾ ਹੈ) ਇਹ ਅਜਿਹਾ ਵਾਅਦਾ ਹੈ ਜਿਹੜਾ ਝੂਠਾ ਸਿੱਧ ਨਹੀਂ ਹੋਵੇਗਾ।

فَلَمَّا جَاءَ أَمْرُنَا نَجَّيْنَا صَالِحًا وَالَّذِينَ آمَنُوا مَعَهُ بِرَحْمَةٍ مِّنَّا وَمِنْ خِزْيِ يَوْمِئِذٍ ۗ إِنَّ رَبَّكَ هُوَ الْقَوِيُّ الْعَزِيزُ(66)

 66਼ ਜਦੋਂ ਸਾਡਾ ਹੁਕਮ (ਅਜ਼ਾਬ) ਆ ਗਿਆ ਤਾਂ ਫੇਰ ਅਸੀਂ ਸਾਲੇਹ ਅਤੇ ਉਸ ਦੇ ਈਮਾਨ ਲਿਆਉਣ ਵਾਲਿਆਂ ਨੂੰ ਆਪਣੀ ਮਿਹਰਾਂ ਸਦਕੇ ਅਜ਼ਾਬ ਤੋਂ ਬਚਾ ਲਿਆ ਅਤੇ ਉਸ (ਕਿਆਮਤ ਦਿਹਾੜੇ ਦੇ ਅਜ਼ਾਬ) ਤੋਂ ਵੀ ਬਚਾ ਲਿਆ। ਬੇਸ਼ੱਕ ਤੇਰਾ ਰੱਬ ਹੀ ਅਸਲ ਵਿਚ ਸਰਵ ਸ਼ਕਤੀਮਾਨ ਤੇ ਜ਼ੋਰਾਵਰ ਹੈ।

وَأَخَذَ الَّذِينَ ظَلَمُوا الصَّيْحَةُ فَأَصْبَحُوا فِي دِيَارِهِمْ جَاثِمِينَ(67)

 67਼ ਅਤੇ ਜ਼ਾਲਮਾਂ ਨੂੰ ਇਕ ਕੜਾਕੇਦਾਰ ਧਮਾਕੇ ਨੇ ਨੱਪ ਲਿਆ ਫੇਰ ਤਾਂ ਉਹ ਆਪਣੇ ਘਰਾਂ ਵਿਚ ਉਲਟੇ ਮੂੰਹ ਡਿਗੇ ਰਹਿ ਗਏ।

كَأَن لَّمْ يَغْنَوْا فِيهَا ۗ أَلَا إِنَّ ثَمُودَ كَفَرُوا رَبَّهُمْ ۗ أَلَا بُعْدًا لِّثَمُودَ(68)

 68਼ (ਉਸ ਬਸਤੀ ਵਿਚ ਇੰਜ ਲੱਗਦਾ ਸੀ) ਜਿਵੇਂ ਕਿ ਉਹ ਉੱਥੇ ਕਦੇ ਵਸੇ ਹੀ ਨਹੀਂ ਸੀ ਸਾਵਧਾਨ ਰਹੋ। ਕਿ ਬੇਸ਼ੱਕ ਕੌਮੇ-ਸਮੂਦ ਨੇ ਆਪਣੇ ਰੱਬ ਨਾਲ ਕੁਫ਼ਰ ਕੀਤਾ, ਇਹਨਾਂ ਸਮੂਦੀਆਂ ’ਤੇ ਫ਼ਿਟਕਾਰ ਹੈ।

وَلَقَدْ جَاءَتْ رُسُلُنَا إِبْرَاهِيمَ بِالْبُشْرَىٰ قَالُوا سَلَامًا ۖ قَالَ سَلَامٌ ۖ فَمَا لَبِثَ أَن جَاءَ بِعِجْلٍ حَنِيذٍ(69)

 69਼ ਨਿਰਸੰਦੇਹ! ਸਾਡੇ ਭੇਜੇ ਹੋਏ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਆਏ ਤੇ ਆਖਿਆ ਕਿ ਤੁਹਾਡੇ ’ਤੇ ਸਲਾਮ ਹੋਵੇ। ਉਹਨਾਂ (ਇਬਰਾਹੀਮ) ਨੇ ਵੀ ਜਵਾਬ ਵਿਚ ਸਲਾਮ ਕਿਹਾ ਅਤੇ ਬਿਨਾਂ ਦੇਰੀ ਕੀਤੇ ਭੁੱਜਾ ਹੋਇਆ ਵੱਛਾ (ਉਹਨਾਂ ਲਈ) ਲਿਆਏ।

فَلَمَّا رَأَىٰ أَيْدِيَهُمْ لَا تَصِلُ إِلَيْهِ نَكِرَهُمْ وَأَوْجَسَ مِنْهُمْ خِيفَةً ۚ قَالُوا لَا تَخَفْ إِنَّا أُرْسِلْنَا إِلَىٰ قَوْمِ لُوطٍ(70)

 70਼ ਜਦੋਂ ਵੇਖਿਆ ਕਿ ਉਹਨਾਂ (ਫ਼ਰਿਸ਼ਤਿਆਂ) ਦੇ ਹੱਥ ਉਸ (ਭੋਜਨ) ਵੱਲ ਵਧ ਹੀ ਨਹੀਂ ਰਹੇ ਤਾਂ (ਇਬਰਾਹੀਮ) ਉਹਨਾਂ ਨੂੰ ਅਜਨਬੀ ਸਮਝ ਕੇ ਮਨ ਹੀ ਮਨ ਵਿਚ ਉਹਨਾਂ ਤੋਂ ਭੈ-ਭੀਤ ਹੋ ਗਿਆ। (ਇਹ ਵੇਖ) ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਸਾਥੋਂ ਨਾ ਡਰੋ ਅਸੀਂ ਤਾਂ ਲੂਤ ਦੀ ਕੌਮ ਵੱਲ ਘੱਲੇ ਗਏ ਹਾਂ।

وَامْرَأَتُهُ قَائِمَةٌ فَضَحِكَتْ فَبَشَّرْنَاهَا بِإِسْحَاقَ وَمِن وَرَاءِ إِسْحَاقَ يَعْقُوبَ(71)

 71਼ ਉਹਨਾਂ (ਇਬਰਾਹੀਮ) ਦੀ ਪਤਨੀ (ਬੀਬੀ ਸਾਰਾ) ਜਿਹੜੀ ਉੱਥੇ ਹੀ ਖੜੀ ਸੀ (ਇਬਰਾਹੀਮ ਦੀ ਭੈਅ ਭੀਤ ਹਾਲਤ ਵੇਖ ਕੇ) ਹੱਸਣ ਲੱਗੀ ਤਾਂ ਅਸੀਂ (ਉਹਨਾਂ ਫ਼ਰਿਸ਼ਤਿਆਂ ਰਾਹੀਂ) ਉਸ ਨੂੰ ਇਸਹਾਕ ਅਤੇ ਇਸਹਾਕ ਮਗਰੋਂ ਯਾਕੂਬ (ਨੂੰ ਨਬੀ ਬਣਾਉਣ) ਦੀ ਖ਼ੁਸ਼ਖ਼ਬਰੀ ਸੁਣਾਈ।

قَالَتْ يَا وَيْلَتَىٰ أَأَلِدُ وَأَنَا عَجُوزٌ وَهَٰذَا بَعْلِي شَيْخًا ۖ إِنَّ هَٰذَا لَشَيْءٌ عَجِيبٌ(72)

 72਼ (ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।

قَالُوا أَتَعْجَبِينَ مِنْ أَمْرِ اللَّهِ ۖ رَحْمَتُ اللَّهِ وَبَرَكَاتُهُ عَلَيْكُمْ أَهْلَ الْبَيْتِ ۚ إِنَّهُ حَمِيدٌ مَّجِيدٌ(73)

 73਼ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ ਹੈਰਾਨ ਹੋ ਰਹੀ ਹੈ ? ਹੇ ਇਸ ਘਰ ਵਾਲਿਓ! ਤੁਹਾਡੇ ’ਤੇ ਅੱਲਾਹ ਦੀਆਂ ਰਹਿਮਤਾਂ ਅਤੇ ਉਸ ਦੀਆਂ ਬਰਕਤਾਂ ਨਾਜ਼ਿਲ ਹੋਣ ਬੇਸ਼ੱਕ ਅੱਲਾਹ ਅਤਿਅੰਤ ਸ਼ਲਾਘਾ ਯੋਗ ਤੇ ਉੱਚੀਆਂ ਸ਼ਾਨਾਂ ਵਾਲਾਂ ਹੈ।

فَلَمَّا ذَهَبَ عَنْ إِبْرَاهِيمَ الرَّوْعُ وَجَاءَتْهُ الْبُشْرَىٰ يُجَادِلُنَا فِي قَوْمِ لُوطٍ(74)

 74਼ ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।

إِنَّ إِبْرَاهِيمَ لَحَلِيمٌ أَوَّاهٌ مُّنِيبٌ(75)

 75਼ ਅਸਲ ਵਿਚ ਇਬਰਾਹੀਮ ਬਹੁਤ ਹੀ ਸਹਿਨਸ਼ੀਲ ਤੇ ਕੌਮਲ ਹਿਰਦੇ ਵਾਲਾ ਅਤੇ ਸਾਡੇ (ਅੱਲਾਹ ਵੱਲ) ਹੀ ਝੁਕਣ ਵਾਲਾ ਵਿਅਕਤੀ ਸੀ।

يَا إِبْرَاهِيمُ أَعْرِضْ عَنْ هَٰذَا ۖ إِنَّهُ قَدْ جَاءَ أَمْرُ رَبِّكَ ۖ وَإِنَّهُمْ آتِيهِمْ عَذَابٌ غَيْرُ مَرْدُودٍ(76)

 76਼ (ਫ਼ਰਿਸ਼ਤਿਆਂ ਨੇ) ਆਖਿਆ ਕਿ ਇਬਰਾਹੀਮ ਤੁਸੀਂ ਇਹ ਵਿਚਾਰ ਛੱਡ ਦਿਓ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦੇਣ ਦਾ) ਆ ਗਿਆ ਹੈ। ਇਹਨਾਂ (ਕੌਮੇ-ਲੂਤ) ’ਤੇ ਇਕ ਨਾ-ਟਲਣ ਵਾਲਾ ਅਜ਼ਾਬ ਜ਼ਰੂਰ ਹੀ ਆਉਣ ਵਾਲਾ ਹੈ।

وَلَمَّا جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالَ هَٰذَا يَوْمٌ عَصِيبٌ(77)

 77਼ ਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ ਤਾਂ ਉਹ (ਲੂਤ) ਉਹਨਾਂ ਦੇ ਆਉਣ ਨਾਲ ਬਹੁਤ ਹੀ ਦੁਖੀ ਹੋਇਆ ਅਤੇ ਦਿਲੋ ਤੰਗ ਹੋਇਆ (ਭਾਵ ਘਬਰਾਇਆ) ਅਤੇ ਆਖਣ ਲਗਿਆ ਕਿ ਅੱਜ ਤਾਂ ਬਹੁਤ ਹੀ ਕਰੜਾ ਦਿਨ ਹੈ।

وَجَاءَهُ قَوْمُهُ يُهْرَعُونَ إِلَيْهِ وَمِن قَبْلُ كَانُوا يَعْمَلُونَ السَّيِّئَاتِ ۚ قَالَ يَا قَوْمِ هَٰؤُلَاءِ بَنَاتِي هُنَّ أَطْهَرُ لَكُمْ ۖ فَاتَّقُوا اللَّهَ وَلَا تُخْزُونِ فِي ضَيْفِي ۖ أَلَيْسَ مِنكُمْ رَجُلٌ رَّشِيدٌ(78)

 78਼ ਉਸ ਦੀ ਕੌਮ ਦੇ ਲੋਕ (ਮਹਿਮਾਨਾਂ ਨੂੰ ਵੇਖ) ਨੱਸਦੇ ਹੋਏ ਉਸ (ਲੂਤ) ਕੋਲ ਆਏ ਜਿਹੜੇ ਕਿ ਪਹਿਲਾਂ ਤੋਂ ਹੀ ਅਸ਼ਲੀਲਤਾ ਭਰੇ ਕੰਮ ਕਰਦੇ ਸਨ। ਉਸ (ਲੂਤ) ਨੇ ਕਿਹਾ ਕਿ ਹੇ ਮੇਰੀ ਕੌਮ ਦੇ ਲੋਕੋ! ਇਹ ਮੇਰੀ (ਕੌਮ ਦੀਆਂ) ਧੀਆਂ ਹਨ (ਇਹਨਾਂ ਨਾਲ ਨਿਕਾਹ ਕਰ ਲਵੋ) ਇਹ ਤੁਹਾਡੇ ਲਈ ਅਤਿਅੰਤ ਪਵਿੱਤਰ ਹਨ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਮਹਿਮਾਨਾਂ ਦੇ ਸਾਹਮਣੇ ਮੈਨੂੰ ਜ਼ਲੀਲ ਨਾ ਕਰੋ, ਕੀ ਤੁਹਾਡੇ ਵਿੱਚੋਂ ਇਕ ਵੀ ਭਲਾ ਵਿਅਕਤੀ ਨਹੀਂ।

قَالُوا لَقَدْ عَلِمْتَ مَا لَنَا فِي بَنَاتِكَ مِنْ حَقٍّ وَإِنَّكَ لَتَعْلَمُ مَا نُرِيدُ(79)

 79਼ (ਕੌਮ ਨੇ) ਕਿਹਾ ਕਿ ਤੂੰ ਤਾਂ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੇਰੀ (ਕੌਮ ਦੀਆਂ) ਧੀਆਂ ਨਾਲ ਸਾਨੂੰ ਕੋਈ ਸਰੋਕਾਰ ਨਹੀਂ। ਤੂੰ ਤਾਂ ਸਾਡੀ ਅਸਲੀ ਇੱਛਾ ਤੋਂ ਭਲੀ-ਭਾਂਤ ਜਾਣੂ ਹੈ।

قَالَ لَوْ أَنَّ لِي بِكُمْ قُوَّةً أَوْ آوِي إِلَىٰ رُكْنٍ شَدِيدٍ(80)

 80਼ (ਲੂਤ ਨੇ) ਕਿਹਾ ਕਿ ਕਾਸ਼ ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਦੀ ਤਾਕਤ ਰੱਖਦਾ ਜਾਂ ਮੇਰਾ ਕੋਈ ਜ਼ੋਰਾਵਰ ਹਿਮਾਇਤੀ ਹੁੰਦਾ।

قَالُوا يَا لُوطُ إِنَّا رُسُلُ رَبِّكَ لَن يَصِلُوا إِلَيْكَ ۖ فَأَسْرِ بِأَهْلِكَ بِقِطْعٍ مِّنَ اللَّيْلِ وَلَا يَلْتَفِتْ مِنكُمْ أَحَدٌ إِلَّا امْرَأَتَكَ ۖ إِنَّهُ مُصِيبُهَا مَا أَصَابَهُمْ ۚ إِنَّ مَوْعِدَهُمُ الصُّبْحُ ۚ أَلَيْسَ الصُّبْحُ بِقَرِيبٍ(81)

 81਼ ਫ਼ਰਿਸ਼ਤਿਆਂ ਨੇ ਆਖਿਆ ਕਿ ਹੇ ਲੂਤ! ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਹਾਂ, ਇਹ ਲੋਕ ਤੁਹਾਡੇ ’ਤੇ ਹਥ ਨਹੀਂ ਪਾ ਸਕਦੇ। ਤੂੰ ਆਪਣੇ ਘਰ ਵਾਲਿਆਂ ਨੂੰ ਲੈਕੇ ਰਾਤ ਨੂੰ ਕਿਸੇ ਵੇਲੇ ਨਿਕਲ ਜਾ, ਤੁਹਾਡੇ ਵਿਚੋਂ ਕੋਈ ਵੀ ਪਿੱਛੇ ਮੁੜ ਕੇ ਨਾ ਵੇਖੇ, ਤੇਰੀ ਪਤਨੀ ਤੋਂ ਛੁੱਟ (ਸਾਰੇ ਚਲੇ ਜਾਓ) ਕਿਉਂ ਜੋ ਉਸ ਨੂੰ ਵੀ ਉਹੀਓ (ਅਜ਼ਾਬ) ਪਹੁੰਚਣ ਵਾਲਾ ਹੈ ਜਿਹੜਾ ਉਹਨਾਂ ਸਾਰਿਆਂ (ਜ਼ਾਲਮਾਂ) ਨੂੰ ਪਹੁੰਚੇਗਾ। ਬੇਸ਼ੱਕ ਇਹਨਾਂ ਦਾ ਵਾਅਦਾ (ਅਜ਼ਾਬ ਦੇਣ ਦਾ) ਸਵੇਰੇ ਦਾ ਸਮਾਂ ਹੈ। ਕੀ ਸਵੇਰ ਦਾ ਸਮਾਂ ਨੇੜੇ ਨਹੀਂ ਆ ਲੱਗਿਆ? 1

فَلَمَّا جَاءَ أَمْرُنَا جَعَلْنَا عَالِيَهَا سَافِلَهَا وَأَمْطَرْنَا عَلَيْهَا حِجَارَةً مِّن سِجِّيلٍ مَّنضُودٍ(82)

 82਼ ਜਦੋਂ ਸਾਡਾ ਹੁਕਮ (ਭਾਵ ਅਜ਼ਾਬ) ਆ ਗਿਆ ਤਾਂ ਅਸਾਂ ਉਸ ਬਸਤੀ ਨੂੰ ਉੱਪਰੋ-ਥੱਲੇ ਕਰ ਦਿੱਤਾ ਅਤੇ ਉਹਨਾਂ ’ਤੇ ਖਿੰਘਰਾਂ ਦਾ ਤਾਬੜ-ਤੋੜ ਮੀਂਹ ਬਰਸਾਇਆ।

مُّسَوَّمَةً عِندَ رَبِّكَ ۖ وَمَا هِيَ مِنَ الظَّالِمِينَ بِبَعِيدٍ(83)

 83਼ ਹਰ ਪੱਥਰ ’ਤੇ ਤੇਰੇ ਰੱਬ ਦੀ ਨਿਸ਼ਾਨੀ ਲੱਗੀ ਹੋਈ ਸੀ ਅਤੇ ਉਹ ਬਸਤੀ ਇਹਨਾਂ ਜ਼ਾਲਮਾਂ ਤੋਂ (ਭਾਵ ਮੱਕੇ ਤੋਂ) ਕੁੱਝ ਵੀ ਦੂਰ ਨਹੀਂ ਸੀ।

۞ وَإِلَىٰ مَدْيَنَ أَخَاهُمْ شُعَيْبًا ۚ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ وَلَا تَنقُصُوا الْمِكْيَالَ وَالْمِيزَانَ ۚ إِنِّي أَرَاكُم بِخَيْرٍ وَإِنِّي أَخَافُ عَلَيْكُمْ عَذَابَ يَوْمٍ مُّحِيطٍ(84)

 84਼ ਅਸੀਂ ਮਦਯਨ ਵਾਲਿਆਂ ਵੱਲੋਂ ਉਹਨਾਂ ਦੇ ਹੀ ਇਕ ਭਰਾ ਸ਼ੁਐਬ ਨੂੰ ਘੱਲਿਆ ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ ਅਤੇ ਨਾਪ ਤੋਲ ਵਿਚ ਘਾਟ ਨਾ ਪਾਇਆ ਕਰੋ। ਅੱਜ ਮੈਂ ਤੁਹਾਨੂੰ ਬਹੁਤ ਖ਼ੁਸ਼ਹਾਲ ਵੇਖ ਰਿਹਾ ਹਾਂ। ਪਰ ਮੈਂ ਉਸ ਦਿਨ ਤੋਂ ਡਰਦਾ ਹਾਂ ਜਦੋਂ ਤੁਹਾਨੂੰ ਅਜ਼ਾਬ ਵਾਲਾ ਦਿਨ ਘੇਰੇ ਵਿਚ ਲੈ ਲਵੇਗਾ।

وَيَا قَوْمِ أَوْفُوا الْمِكْيَالَ وَالْمِيزَانَ بِالْقِسْطِ ۖ وَلَا تَبْخَسُوا النَّاسَ أَشْيَاءَهُمْ وَلَا تَعْثَوْا فِي الْأَرْضِ مُفْسِدِينَ(85)

 85਼ (ਸ਼ੁਐਬ ਨੇ ਆਖਿਆ) ਹੇ ਮੇਰੇ ਕੌਮ! ਤੁਸੀਂ ਨਾਪ ਤੇ ਤੋਲ ਇਨਸਾਫ਼ ਨਾਲ ਕਰਿਆ ਕਰੋ ਅਤੇ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘਟਾ ਕੇ ਨਾ ਦਿਓ ਅਤੇ ਤੁਸੀਂ ਇਸ ਧਰਤੀ ’ਤੇ ਫ਼ਸਾਦੀ ਬਣ ਕੇ ਨਾ ਘੂੱਮੋਂ।

بَقِيَّتُ اللَّهِ خَيْرٌ لَّكُمْ إِن كُنتُم مُّؤْمِنِينَ ۚ وَمَا أَنَا عَلَيْكُم بِحَفِيظٍ(86)

 86਼ ਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਅੱਲਾਹ ਵੱਲੋਂ ਦਿੱਤੀ ਹੋਈ ਜਾਇਜ਼ ਬੱਚਤ (ਨਫਾ) ਹੀ ਤੁਹਾਡੇ ਲਈ ਵਧੀਆ ਹੈ। ਮੈਂ (ਭਾਵ ਸ਼ੁਐਬ) ਤੁਹਾਡੇ ਉੱਤੇ ਕੋਈ ਪਹਿਰੇਦਾਰ ਨਹੀਂ ਹਾਂ।

قَالُوا يَا شُعَيْبُ أَصَلَاتُكَ تَأْمُرُكَ أَن نَّتْرُكَ مَا يَعْبُدُ آبَاؤُنَا أَوْ أَن نَّفْعَلَ فِي أَمْوَالِنَا مَا نَشَاءُ ۖ إِنَّكَ لَأَنتَ الْحَلِيمُ الرَّشِيدُ(87)

 87਼ (ਕੌਮ ਨੇ) ਜਵਾਬ ਦਿੱਤਾ ਕਿ ਹੇ ਸ਼ੁਐਬ! ਕੀ ਤੇਰੀ ਨਮਾਜ਼ (ਧਰਮ) ਤੈਨੂੰ ਇਹੋ ਸਿਖਾਉਂਦੀ ਹੈ ਕਿ ਅਸੀਂ ਆਪਣੇ ਪਿਓ ਦਾਦਿਆਂ ਦੇ ਇਸ਼ਟਾਂ ਨੂੰ ਛੱਡ ਦੱਈਏ ਜਾਂ ਆਪਣੇ ਮਾਲਾਂ ਵਿਚ ਉਹ ਨਾ ਕਰੀਏ ਜੋ ਅਸੀਂ ਕਰਨਾ ਚਾਹੀਏ? ਬਸ ਤੂੰ ਹੀ ਤਾਂ ਇਕ ਨਰਮ ਸੁਭਾਓ ਵਾਲਾ ਤੇ ਸਮਝਦਾਰ ਵਿਅਕਤੀ ਹੈ ?

قَالَ يَا قَوْمِ أَرَأَيْتُمْ إِن كُنتُ عَلَىٰ بَيِّنَةٍ مِّن رَّبِّي وَرَزَقَنِي مِنْهُ رِزْقًا حَسَنًا ۚ وَمَا أُرِيدُ أَنْ أُخَالِفَكُمْ إِلَىٰ مَا أَنْهَاكُمْ عَنْهُ ۚ إِنْ أُرِيدُ إِلَّا الْإِصْلَاحَ مَا اسْتَطَعْتُ ۚ وَمَا تَوْفِيقِي إِلَّا بِاللَّهِ ۚ عَلَيْهِ تَوَكَّلْتُ وَإِلَيْهِ أُنِيبُ(88)

 88਼ ਸ਼ੁਐਬ ਨੇ ਕਿਹਾ ਕਿ ਹੇ ਮੇਰੀ ਕੌਮ! ਕਿ ਜੇ ਮੇਂ ਆਪਣੇ ਰੱਬ ਵੱਲੋਂ ਇਕ ਸਪਸ਼ਟ ਦਲੀਲ ’ਤੇ ਹੋਵਾਂ ਅਤੇ ਉਸੇ ਨੇ ਹੀ ਮੈਨੂੰ ਆਪਣੇ ਵੱਲੋਂ ਵਧੀਆ ਰੋਜ਼ੀ ਵੀ ਦਿੱਤੀ ਹੋਵੇ ਫੇਰ ਮੈਂ ਉਸ ਦੀ ਨਾ-ਫ਼ਰਮਾਨੀ ਕਿਵੇਂ ਕਰਾਂ। ਮੈਂ ਇਹ ਵੀ ਨਹੀਂ ਚਾਹੁੰਦਾ ਕਿ ਮੈਂ ਤੁਹਾਡੀ ਵਿਰੋਧਤਾ ਕਰਾਂ ਕਿ ਮੈਂ ਉਹੀ ਕੰਮ ਆਪ ਕਰਾਂ ਜਿਸ ਤੋਂ ਮੈਂ ਤੁਹਾਨੂੰ ਰੋਕਦਾ ਹਾਂ। ਮੈਂ ਛੁੱਟ ਤੁਹਾਡੇ ਸੁਧਾਰ ਤੋਂ ਹੋਰ ਕੁੱਝ ਨਹੀਂ ਚਾਹੁੰਦਾ ਅਤੇ ਇਸ ਦੀ ਯੋਗਤਾ ਦੇਣਾ ਛੁੱਟ ਅੱਲਾਹ ਦੀ ਮਦਦ ਤੋਂ, ਸੰਭਵ ਨਹੀਂ। ਉਸੇ ’ਤੇ ਮੇਰਾ ਭਰੋਸਾ ਹੈ ਅਤੇ ਉਸੇ ਵੱਲ ਮੈਂ ਝੁਕਦਾ ਹਾਂ।

وَيَا قَوْمِ لَا يَجْرِمَنَّكُمْ شِقَاقِي أَن يُصِيبَكُم مِّثْلُ مَا أَصَابَ قَوْمَ نُوحٍ أَوْ قَوْمَ هُودٍ أَوْ قَوْمَ صَالِحٍ ۚ وَمَا قَوْمُ لُوطٍ مِّنكُم بِبَعِيدٍ(89)

 89਼ ਹੇ ਮੇਰੀ ਕੌਮ ਵਾਲਿਓ! ਮੇਰੀ ਵਿਰੋਧਤਾ ਕਿਤੇ ਤੁਹਾਨੂੰ ਉਹਨਾਂ ਅਜ਼ਾਬਾਂ ਦਾ ਹੱਕਦਾਰ ਨਾ ਬਣਾ ਦੇਵੇ ਜਿਹੜੇ ਕੌਮੇ-ਨੂਹ, ਕੌਮੇ-ਹੂਦ ਤੇ ਕੌਮੇ-ਸਾਲੇਹ ਨੂੰ ਪਹੁੰਚੇ ਸਨ ਅਤੇ ਕੌਮੇ-ਲੂਤ ਦੀ ਬਸਤੀ ਤਾਂ ਤੁਹਾਥੋਂ ਬਹੁਤੀ ਦੂਰ ਵੀ ਨਹੀਂ।

وَاسْتَغْفِرُوا رَبَّكُمْ ثُمَّ تُوبُوا إِلَيْهِ ۚ إِنَّ رَبِّي رَحِيمٌ وَدُودٌ(90)

 90਼ ਤੁਸੀਂ ਆਪਣੇ ਰੱਬ ਤੋਂ ਮੁਆਫ਼ੀ ਮੰਗੋ ਤੇ ਉਸੇ ਵੱਲ ਪਰਤ ਆਓ, ਬੇਸ਼ੱਕ ਮੇਰਾ ਰੱਬ ਅਤਿਅੰਤ ਮਿਹਰਾਂ ਅਤੇ ਮੁਹੱਬਤ ਕਰਨ ਵਾਲਾ ਹੈ।

قَالُوا يَا شُعَيْبُ مَا نَفْقَهُ كَثِيرًا مِّمَّا تَقُولُ وَإِنَّا لَنَرَاكَ فِينَا ضَعِيفًا ۖ وَلَوْلَا رَهْطُكَ لَرَجَمْنَاكَ ۖ وَمَا أَنتَ عَلَيْنَا بِعَزِيزٍ(91)

 91਼ (ਕੌਮ ਨੇ) ਕਿਹਾ ਕਿ ਹੇ ਸ਼ੁਐਬ! ਤੇਰੀਆਂ ਬਹੁਤੀਆਂ ਗੱਲਾਂ ਤਾਂ ਸਾਡੀ ਸਮਝ ਵਿਚ ਹੀ ਨਹੀਂ ਆਉਂਦੀਆਂ। ਅਸੀਂ ਤਾਂ ਤੈਨੂੰ ਆਪਣੇ ਵਿਚਾਲੇ ਬਹੁਤ ਹੀ ਨਿਰਬਲ ਵਿਅਕਤੀ ਸਮਝਦੇ ਹਾਂ। ਜੇ ਸਾਨੂੰ ਤੇਰੇ ਕਬੀਲੇ ਦਾ ਖ਼ਿਆਲ ਨਾ ਹੁੰਦਾ ਤਾਂ ਅਸੀਂ ਤੈਨੂੰ ਪੱਥਰਾਂ ਨਾਲ ਮਾਰ ਸੁੱਟਦੇ ਤੂੰ ਸਾਡੇ ’ਤੇ ਕਿਸੇ ਪੱਖੋਂ ਵੀ ਭਾਰੂ ਨਹੀਂ।

قَالَ يَا قَوْمِ أَرَهْطِي أَعَزُّ عَلَيْكُم مِّنَ اللَّهِ وَاتَّخَذْتُمُوهُ وَرَاءَكُمْ ظِهْرِيًّا ۖ إِنَّ رَبِّي بِمَا تَعْمَلُونَ مُحِيطٌ(92)

 92਼ (ਸ਼ੁਐਬ ਨੇ) ਕਿਹਾ ਕਿ ਹੇ ਮੇਰੇ ਕੌਮ ਦੇ ਵੀਰੋ! ਕੀ ਤੁਹਾਡੇ ਲਈ ਮੇਰੇ ਕਬੀਲੇ ਦੇ ਲੋਕ ਅੱਲਾਹ ਤੋਂ ਵੀ ਵੱਧ ਆਦਰ ਵਾਲੇ ਹਨ? ਤੁਸੀਂ ਉਸ (ਰੱਬ) ਨੂੰ ਉੱਕਾ ਹੀ ਪਿੱਠ ਪਿੱਛੇ ਸੁੱਟ ਦਿੱਤਾ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਹਨਾਂ ਸਭ ਨੂੰ ਮੇਰੇ ਰੱਬ ਨੇ ਆਪਣੇ ਗਿਆਨ ਦੇ ਘੇਰੇ ਵਿਚ ਲਿਆ ਹੋਇਆ ਹੈ।

وَيَا قَوْمِ اعْمَلُوا عَلَىٰ مَكَانَتِكُمْ إِنِّي عَامِلٌ ۖ سَوْفَ تَعْلَمُونَ مَن يَأْتِيهِ عَذَابٌ يُخْزِيهِ وَمَنْ هُوَ كَاذِبٌ ۖ وَارْتَقِبُوا إِنِّي مَعَكُمْ رَقِيبٌ(93)

 93਼ ਅਤੇ ਆਖਿਆ ਕਿ ਹੇ ਕੌਮ ਵਾਲਿਓ! ਹੁਣ ਤੁਸੀਂ ਆਪਣੀ ਥਾਂ ’ਤੇ (ਭਾਵ ਇੱਛਾ ਅਨੁਸਾਰ) ਕੰਮ ਕਰਦੇ ਰਹੋ ਮੈਂ ਵੀ ਆਪਣਾ ਕੰਮ ਕਰ ਰਿਹਾ ਹਾਂ, ਤੁਹਾਨੂੰ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਹੀਣਤਾ ਭਰਿਆ ਅਜ਼ਾਬ ਕਿਸ ’ਤੇ ਆਉਂਦਾ ਹੈ ਤੇ ਕੌਣ ਝੂਠਾ ਹੈ। ਤੁਸੀਂ ਵੀ (ਅਜ਼ਾਬ ਨੂੰ) ਉਡੀਕੋ ਅਤੇ ਤਹਾਡੇ ਨਾਲ ਮੈਂ ਵੀ ਉਡੀਕਦਾ ਹਾਂ।

وَلَمَّا جَاءَ أَمْرُنَا نَجَّيْنَا شُعَيْبًا وَالَّذِينَ آمَنُوا مَعَهُ بِرَحْمَةٍ مِّنَّا وَأَخَذَتِ الَّذِينَ ظَلَمُوا الصَّيْحَةُ فَأَصْبَحُوا فِي دِيَارِهِمْ جَاثِمِينَ(94)

 94਼ ਜਦੋਂ ਸਾਡਾ ਹੁਕਮ (ਅਜ਼ਾਬ ਦਾ) ਆਇਆ ਤਾਂ ਅਸੀਂ ਸ਼ੁਐਬ ਨੂੰ ਅਤੇ ਉਸ ਦੇ ਈਮਾਨ ਵਾਲੇ ਸਾਥੀਆਂ ਨੂੰ ਆਪਣੀ ਵਿਸ਼ੇਸ਼ ਮਿਹਰਾਂ ਸਦਕੇ ਨਜਾਤ ਬਖ਼ਸ਼ੀ ਅਤੇ ਜ਼ਾਲਮਾਂ ਨੂੰ ਇਕ ਕੜਕਦਾਰ ਚੰਗਿਆੜ ਨੇ ਆ ਨੱਪਿਆ, ਜਿਸ ਕਾਰਨ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਡਿਗੇ ਪਏ ਰਹੇ ਗਏ।

كَأَن لَّمْ يَغْنَوْا فِيهَا ۗ أَلَا بُعْدًا لِّمَدْيَنَ كَمَا بَعِدَتْ ثَمُودُ(95)

 95਼ ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।

وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ(96)

 96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।

إِلَىٰ فِرْعَوْنَ وَمَلَئِهِ فَاتَّبَعُوا أَمْرَ فِرْعَوْنَ ۖ وَمَا أَمْرُ فِرْعَوْنَ بِرَشِيدٍ(97)

 97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।

يَقْدُمُ قَوْمَهُ يَوْمَ الْقِيَامَةِ فَأَوْرَدَهُمُ النَّارَ ۖ وَبِئْسَ الْوِرْدُ الْمَوْرُودُ(98)

 98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।

وَأُتْبِعُوا فِي هَٰذِهِ لَعْنَةً وَيَوْمَ الْقِيَامَةِ ۚ بِئْسَ الرِّفْدُ الْمَرْفُودُ(99)

 99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।

ذَٰلِكَ مِنْ أَنبَاءِ الْقُرَىٰ نَقُصُّهُ عَلَيْكَ ۖ مِنْهَا قَائِمٌ وَحَصِيدٌ(100)

 100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।

وَمَا ظَلَمْنَاهُمْ وَلَٰكِن ظَلَمُوا أَنفُسَهُمْ ۖ فَمَا أَغْنَتْ عَنْهُمْ آلِهَتُهُمُ الَّتِي يَدْعُونَ مِن دُونِ اللَّهِ مِن شَيْءٍ لَّمَّا جَاءَ أَمْرُ رَبِّكَ ۖ وَمَا زَادُوهُمْ غَيْرَ تَتْبِيبٍ(101)

 101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।

وَكَذَٰلِكَ أَخْذُ رَبِّكَ إِذَا أَخَذَ الْقُرَىٰ وَهِيَ ظَالِمَةٌ ۚ إِنَّ أَخْذَهُ أَلِيمٌ شَدِيدٌ(102)

 102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1

إِنَّ فِي ذَٰلِكَ لَآيَةً لِّمَنْ خَافَ عَذَابَ الْآخِرَةِ ۚ ذَٰلِكَ يَوْمٌ مَّجْمُوعٌ لَّهُ النَّاسُ وَذَٰلِكَ يَوْمٌ مَّشْهُودٌ(103)

 103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)

وَمَا نُؤَخِّرُهُ إِلَّا لِأَجَلٍ مَّعْدُودٍ(104)

 104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)

يَوْمَ يَأْتِ لَا تَكَلَّمُ نَفْسٌ إِلَّا بِإِذْنِهِ ۚ فَمِنْهُمْ شَقِيٌّ وَسَعِيدٌ(105)

 105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।

فَأَمَّا الَّذِينَ شَقُوا فَفِي النَّارِ لَهُمْ فِيهَا زَفِيرٌ وَشَهِيقٌ(106)

 106਼ ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।

خَالِدِينَ فِيهَا مَا دَامَتِ السَّمَاوَاتُ وَالْأَرْضُ إِلَّا مَا شَاءَ رَبُّكَ ۚ إِنَّ رَبَّكَ فَعَّالٌ لِّمَا يُرِيدُ(107)

 107਼ ਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ।

۞ وَأَمَّا الَّذِينَ سُعِدُوا فَفِي الْجَنَّةِ خَالِدِينَ فِيهَا مَا دَامَتِ السَّمَاوَاتُ وَالْأَرْضُ إِلَّا مَا شَاءَ رَبُّكَ ۖ عَطَاءً غَيْرَ مَجْذُوذٍ(108)

 108਼ ਪਰ ਜਿਹੜੇ ਭਾਗਾਂ ਵਾਲੇ ਹੋਣਗੇ ਉਹ ਸਵਰਗ ਵਿਚ ਹੋਣਗੇ ਜਿੱਥੇ ਉਹ ਸਦਾ ਲਈ ਰਹਿਣਗੇ ਜਦੋਂ ਤਕ ਅਕਾਸ਼ ਤੇ ਧਰਤੀ ਬਾਕੀ ਰਹਿਣਗੇ ਪਰ ਹੁੰਦਾ ਉਹ ਹੈ ਜੋ ਤੇਰੇ ਰੱਬ ਚਾਹੁੰਦਾ ਹੈ, ਉਸ ਦੀਆਂ ਬਖ਼ਸ਼ਿਸ਼ਾਂ ਦਾ ਕੋਈ ਅੰਤ ਨਹੀਂ।

فَلَا تَكُ فِي مِرْيَةٍ مِّمَّا يَعْبُدُ هَٰؤُلَاءِ ۚ مَا يَعْبُدُونَ إِلَّا كَمَا يَعْبُدُ آبَاؤُهُم مِّن قَبْلُ ۚ وَإِنَّا لَمُوَفُّوهُمْ نَصِيبَهُمْ غَيْرَ مَنقُوصٍ(109)

 109਼ ਸੋ (ਹੇ ਨਬੀ!) ਤੁਸੀਂ ਉਹਨਾਂ ਇਸ਼ਟਾਂ ਸੰਬੰਧੀ ਕਿਸੇ ਸੰਦੇਹ ਵਿਚ ਨਾ ਰਹੋ ਜਿਨ੍ਹਾਂ ਦੀ ਇਹ ਲੋਕ ਬੰਦਗੀ ਕਰ ਰਹੇ ਹਨ। ਇਹਨਾਂ ਲੋਕਾਂ ਦੀ ਪੂਜਾ ਪਾਠ ਤਾਂ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਪਹਿਲਾਂ ਉਹਨਾਂ ਦੇ ਪਿਓ ਦਾਦਾ ਪੂਜਾ ਕਰਦੇ ਸਨ। ਬੇਸ਼ੱਕ ਅਸੀਂ (ਅੱਲਾਹ) ਉਹਨਾਂ ਨੂੰ ਉਹਨਾਂ ਦੀ ਸਜ਼ਾਂ ਦਾ ਹਿੱਸਾ ਪੂਰਾ ਦਿਆਂਗੇ, ਇਸ ਵਿੱਚੋਂ ਕਟੌਤੀ ਨਹੀਂ ਕੀਤੀ ਜਾਵੇਗੀ।

وَلَقَدْ آتَيْنَا مُوسَى الْكِتَابَ فَاخْتُلِفَ فِيهِ ۚ وَلَوْلَا كَلِمَةٌ سَبَقَتْ مِن رَّبِّكَ لَقُضِيَ بَيْنَهُمْ ۚ وَإِنَّهُمْ لَفِي شَكٍّ مِّنْهُ مُرِيبٍ(110)

 110਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।

وَإِنَّ كُلًّا لَّمَّا لَيُوَفِّيَنَّهُمْ رَبُّكَ أَعْمَالَهُمْ ۚ إِنَّهُ بِمَا يَعْمَلُونَ خَبِيرٌ(111)

 111਼ ਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।

فَاسْتَقِمْ كَمَا أُمِرْتَ وَمَن تَابَ مَعَكَ وَلَا تَطْغَوْا ۚ إِنَّهُ بِمَا تَعْمَلُونَ بَصِيرٌ(112)

 112਼ ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।

وَلَا تَرْكَنُوا إِلَى الَّذِينَ ظَلَمُوا فَتَمَسَّكُمُ النَّارُ وَمَا لَكُم مِّن دُونِ اللَّهِ مِنْ أَوْلِيَاءَ ثُمَّ لَا تُنصَرُونَ(113)

 113਼ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,1 ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।

وَأَقِمِ الصَّلَاةَ طَرَفَيِ النَّهَارِ وَزُلَفًا مِّنَ اللَّيْلِ ۚ إِنَّ الْحَسَنَاتِ يُذْهِبْنَ السَّيِّئَاتِ ۚ ذَٰلِكَ ذِكْرَىٰ لِلذَّاكِرِينَ(114)

 114਼ (ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।

وَاصْبِرْ فَإِنَّ اللَّهَ لَا يُضِيعُ أَجْرَ الْمُحْسِنِينَ(115)

 115਼ (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।

فَلَوْلَا كَانَ مِنَ الْقُرُونِ مِن قَبْلِكُمْ أُولُو بَقِيَّةٍ يَنْهَوْنَ عَنِ الْفَسَادِ فِي الْأَرْضِ إِلَّا قَلِيلًا مِّمَّنْ أَنجَيْنَا مِنْهُمْ ۗ وَاتَّبَعَ الَّذِينَ ظَلَمُوا مَا أُتْرِفُوا فِيهِ وَكَانُوا مُجْرِمِينَ(116)

 116਼ ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।

وَمَا كَانَ رَبُّكَ لِيُهْلِكَ الْقُرَىٰ بِظُلْمٍ وَأَهْلُهَا مُصْلِحُونَ(117)

 117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।

وَلَوْ شَاءَ رَبُّكَ لَجَعَلَ النَّاسَ أُمَّةً وَاحِدَةً ۖ وَلَا يَزَالُونَ مُخْتَلِفِينَ(118)

 118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।

إِلَّا مَن رَّحِمَ رَبُّكَ ۚ وَلِذَٰلِكَ خَلَقَهُمْ ۗ وَتَمَّتْ كَلِمَةُ رَبِّكَ لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ(119)

 119਼ ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।

وَكُلًّا نَّقُصُّ عَلَيْكَ مِنْ أَنبَاءِ الرُّسُلِ مَا نُثَبِّتُ بِهِ فُؤَادَكَ ۚ وَجَاءَكَ فِي هَٰذِهِ الْحَقُّ وَمَوْعِظَةٌ وَذِكْرَىٰ لِلْمُؤْمِنِينَ(120)

 120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।

وَقُل لِّلَّذِينَ لَا يُؤْمِنُونَ اعْمَلُوا عَلَىٰ مَكَانَتِكُمْ إِنَّا عَامِلُونَ(121)

 121਼ (ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।

وَانتَظِرُوا إِنَّا مُنتَظِرُونَ(122)

 122਼ ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।

وَلِلَّهِ غَيْبُ السَّمَاوَاتِ وَالْأَرْضِ وَإِلَيْهِ يُرْجَعُ الْأَمْرُ كُلُّهُ فَاعْبُدْهُ وَتَوَكَّلْ عَلَيْهِ ۚ وَمَا رَبُّكَ بِغَافِلٍ عَمَّا تَعْمَلُونَ(123)

 123਼ ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।


Больше сур в Панджаби:


Аль-Бакара Аль-'Имран Ан-Ниса'
Аль-Маида Юсуф Ибрахим
Аль-Хиджр Аль-Кахф Марьям
Аль-Хадж Аль-Касас Аль-'Анкабут
Ас-Саджда Я-Син Ад-Духан
Аль-Фатх Аль-Худжурат Каф
Ан-Наджм Ар-Рахман Аль-Ваки'а
Аль-Хашр Аль-Мульк Аль-Хакка
Аль-Иншикак Аль-А'ла Аль-Гашия

Скачать суру Hud с голосом самых известных рекитаторов Корана:

Сура Hud mp3: выберите рекитатора, чтобы прослушать и скачать главу Hud полностью в высоком качестве
surah Hud Ahmed El Agamy
Ahmed Al Ajmy
surah Hud Bandar Balila
Bandar Balila
surah Hud Khalid Al Jalil
Khalid Al Jalil
surah Hud Saad Al Ghamdi
Saad Al Ghamdi
surah Hud Saud Al Shuraim
Saud Al Shuraim
surah Hud Abdul Basit Abdul Samad
Abdul Basit
surah Hud Abdul Rashid Sufi
Abdul Rashid Sufi
surah Hud Abdullah Basfar
Abdullah Basfar
surah Hud Abdullah Awwad Al Juhani
Abdullah Al Juhani
surah Hud Fares Abbad
Fares Abbad
surah Hud Maher Al Muaiqly
Maher Al Muaiqly
surah Hud Muhammad Siddiq Al Minshawi
Al Minshawi
surah Hud Al Hosary
Al Hosary
surah Hud Al-afasi
Mishari Al-afasi
surah Hud Yasser Al Dosari
Yasser Al Dosari


Monday, October 6, 2025

Помолитесь за нас хорошей молитвой