📖 0/604 ਪੜ੍ਹੇ ਗਏ ਸਫ਼ੇ
📄 524
أَفَسِحۡرٌ هَٰذَآ أَمۡ أَنتُمۡ لَا تُبۡصِرُونَ  ۝١٥ ٱصۡلَوۡهَا فَٱصۡبِرُوٓاْ أَوۡ لَا تَصۡبِرُواْ سَوَآءٌ عَلَيۡكُمۡۖ إِنَّمَا تُجۡزَوۡنَ مَا كُنتُمۡ تَعۡمَلُونَ  ۝١٦ إِنَّ ٱلۡمُتَّقِينَ فِي جَنَّٰتٍ وَنَعِيمٍ  ۝١٧ فَٰكِهِينَ بِمَآ ءَاتَىٰهُمۡ رَبُّهُمۡ وَوَقَىٰهُمۡ رَبُّهُمۡ عَذَابَ ٱلۡجَحِيمِ  ۝١٨ كُلُواْ وَٱشۡرَبُواْ هَنِيٓـَٔۢا بِمَا كُنتُمۡ تَعۡمَلُونَ  ۝١٩ مُتَّكِـِٔينَ عَلَىٰ سُرُرٍ مَّصۡفُوفَةٍۖ وَزَوَّجۡنَٰهُم بِحُورٍ عِينٍ  ۝٢٠ وَٱلَّذِينَ ءَامَنُواْ وَٱتَّبَعَتۡهُمۡ ذُرِّيَّتُهُم بِإِيمَٰنٍ أَلۡحَقۡنَا بِهِمۡ ذُرِّيَّتَهُمۡ وَمَآ أَلَتۡنَٰهُم مِّنۡ عَمَلِهِم مِّن شَيۡءٍۚ كُلُّ ٱمۡرِيِٕۭ بِمَا كَسَبَ رَهِينٌ  ۝٢١ وَأَمۡدَدۡنَٰهُم بِفَٰكِهَةٍ وَلَحۡمٍ مِّمَّا يَشۡتَهُونَ  ۝٢٢ يَتَنَٰزَعُونَ فِيهَا كَأۡسًا لَّا لَغۡوٌ فِيهَا وَلَا تَأۡثِيمٌ  ۝٢٣ ۞ وَيَطُوفُ عَلَيۡهِمۡ غِلۡمَانٌ لَّهُمۡ كَأَنَّهُمۡ لُؤۡلُؤٌ مَّكۡنُونٌ  ۝٢٤ وَأَقۡبَلَ بَعۡضُهُمۡ عَلَىٰ بَعۡضٍ يَتَسَآءَلُونَ  ۝٢٥ قَالُوٓاْ إِنَّا كُنَّا قَبۡلُ فِيٓ أَهۡلِنَا مُشۡفِقِينَ  ۝٢٦ فَمَنَّ ٱللَّهُ عَلَيۡنَا وَوَقَىٰنَا عَذَابَ ٱلسَّمُومِ  ۝٢٧ إِنَّا كُنَّا مِن قَبۡلُ نَدۡعُوهُۖ إِنَّهُۥ هُوَ ٱلۡبَرُّ ٱلرَّحِيمُ  ۝٢٨ فَذَكِّرۡ فَمَآ أَنتَ بِنِعۡمَتِ رَبِّكَ بِكَاهِنٍ وَلَا مَجۡنُونٍ  ۝٢٩ أَمۡ يَقُولُونَ شَاعِرٌ نَّتَرَبَّصُ بِهِۦ رَيۡبَ ٱلۡمَنُونِ  ۝٣٠ قُلۡ تَرَبَّصُواْ فَإِنِّي مَعَكُم مِّنَ ٱلۡمُتَرَبِّصِينَ  ۝٣١
52:15
أَفَسِحۡرٌ هَٰذَآ أَمۡ أَنتُمۡ لَا تُبۡصِرُونَ  ۝١٥
15਼ ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?
52:16
ٱصۡلَوۡهَا فَٱصۡبِرُوٓاْ أَوۡ لَا تَصۡبِرُواْ سَوَآءٌ عَلَيۡكُمۡۖ إِنَّمَا تُجۡزَوۡنَ مَا كُنتُمۡ تَعۡمَلُونَ  ۝١٦
16਼ ਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।
52:17
إِنَّ ٱلۡمُتَّقِينَ فِي جَنَّٰتٍ وَنَعِيمٍ  ۝١٧
17਼ ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।
52:18
فَٰكِهِينَ بِمَآ ءَاتَىٰهُمۡ رَبُّهُمۡ وَوَقَىٰهُمۡ رَبُّهُمۡ عَذَابَ ٱلۡجَحِيمِ  ۝١٨
18਼ ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।
52:19
كُلُواْ وَٱشۡرَبُواْ هَنِيٓـَٔۢا بِمَا كُنتُمۡ تَعۡمَلُونَ  ۝١٩
19਼ ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ।
52:20
مُتَّكِـِٔينَ عَلَىٰ سُرُرٍ مَّصۡفُوفَةٍۖ وَزَوَّجۡنَٰهُم بِحُورٍ عِينٍ  ۝٢٠
20਼ ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ।
52:21
وَٱلَّذِينَ ءَامَنُواْ وَٱتَّبَعَتۡهُمۡ ذُرِّيَّتُهُم بِإِيمَٰنٍ أَلۡحَقۡنَا بِهِمۡ ذُرِّيَّتَهُمۡ وَمَآ أَلَتۡنَٰهُم مِّنۡ عَمَلِهِم مِّن شَيۡءٍۚ كُلُّ ٱمۡرِيِٕۭ بِمَا كَسَبَ رَهِينٌ  ۝٢١
21਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ।
52:22
وَأَمۡدَدۡنَٰهُم بِفَٰكِهَةٍ وَلَحۡمٍ مِّمَّا يَشۡتَهُونَ  ۝٢٢
22਼ ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।
52:23
يَتَنَٰزَعُونَ فِيهَا كَأۡسًا لَّا لَغۡوٌ فِيهَا وَلَا تَأۡثِيمٌ  ۝٢٣
23਼ ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।1
52:24
۞ وَيَطُوفُ عَلَيۡهِمۡ غِلۡمَانٌ لَّهُمۡ كَأَنَّهُمۡ لُؤۡلُؤٌ مَّكۡنُونٌ  ۝٢٤
24਼ ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।
52:25
وَأَقۡبَلَ بَعۡضُهُمۡ عَلَىٰ بَعۡضٍ يَتَسَآءَلُونَ  ۝٢٥
25਼ ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।
52:26
قَالُوٓاْ إِنَّا كُنَّا قَبۡلُ فِيٓ أَهۡلِنَا مُشۡفِقِينَ  ۝٢٦
26਼ ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ।
52:27
فَمَنَّ ٱللَّهُ عَلَيۡنَا وَوَقَىٰنَا عَذَابَ ٱلسَّمُومِ  ۝٢٧
27਼ ਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ।
52:28
إِنَّا كُنَّا مِن قَبۡلُ نَدۡعُوهُۖ إِنَّهُۥ هُوَ ٱلۡبَرُّ ٱلرَّحِيمُ  ۝٢٨
28਼ ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।1 ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।
52:29
فَذَكِّرۡ فَمَآ أَنتَ بِنِعۡمَتِ رَبِّكَ بِكَاهِنٍ وَلَا مَجۡنُونٍ  ۝٢٩
29਼ ਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।
52:30
أَمۡ يَقُولُونَ شَاعِرٌ نَّتَرَبَّصُ بِهِۦ رَيۡبَ ٱلۡمَنُونِ  ۝٣٠
30਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?
52:31
قُلۡ تَرَبَّصُواْ فَإِنِّي مَعَكُم مِّنَ ٱلۡمُتَرَبِّصِينَ  ۝٣١
31਼ (ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਮੈਂ ਵੀ ਉਡੀਕਦਾ ਪਿਆ ਹਾਂ।


📚 27 📄524 / 604



M Mishary Rashid Alafasy
M Mahmoud Khalil Al-Husary
A Abdurrahman As-Sudais
M Mohamed Siddiq Al-Minshawi
A Abdul Basit Abdul Samad
A Ali Al-Hudhaify
A Ahmed ibn Ali al-Ajamy
A Abu Bakr Ash-Shaatree
M Muhammad Ayyoub
A Abdullah Basfar
A Abdullah Al-Juhani
M Maher Al Muaiqly
0:00
0:00
-

ਕੁਰਆਨ ਸ਼ਰੀਫ਼


Wednesday, October 14, 2026

Don't forget us in your sincere prayers