ਸੂਰਾ ਅਨ-ਨਜਮ
PDF —
62 ਆਇਤ Meccan PDF
Built right in your browser — download starts automatically

ਸੂਰਾ ਅਨ-ਨਜਮ pdf — ਡਾਊਨਲੋਡ (ਪੰਜਾਬੀ)

ਸੂਰਾ ਅਨ-ਨਜਮ pdf ਪੰਜਾਬੀ — ਡਾਊਨਲੋਡ ਸੂਰਾ ਅਨ-ਨਜਮ ਅਨੁਵਾਦ. ਅਨ-ਨਜਮ (Meccan) 62 ਆਇਤ.



ਸੂਰਾ ਅਨ-ਨਜਮ
62 ਆਇਤ · Meccan · ਪੰਜਾਬੀ
bismillah
ﭑﭒﭓﭔ
1਼ ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ।
ﭕﭖﭗﭘﭙﭚ
2਼ ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ।
ﭛﭜﭝﭞﭟ
3਼ ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।
ﭠﭡﭢﭣﭤﭥ
4਼ ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ।
ﭦﭧﭨﭩ
5਼ ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ।
ﭪﭫﭬﭭ
6਼ ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।
ﭮﭯﭰﭱ
7਼ ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।
ﭲﭳﭴﭵ
8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।
ﭶﭷﭸﭹﭺﭻ
9਼ ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ।
ﭼﭽﭾﭿﮀﮁ
10਼ ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।
ﮂﮃﮄﮅﮆﮇ
11਼ ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ।
ﮈﮉﮊﮋﮌ
12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।1
ﮍﮎﮏﮐﮑ
13਼ ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।
ﮒﮓﮔﮕ
14਼ ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)।
ﮖﮗﮘﮙ
15਼ ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।
ﮚﮛﮜﮝﮞﮟ
16਼ ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ।
ﮠﮡﮢﮣﮤﮥ
17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।
ﮦﮧﮨﮩﮪﮫﮬ
18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।
ﮭﮮﮯﮰ
19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।
ﮱﯓﯔﯕ
20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।
ﯖﯗﯘﯙﯚ
21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?
ﯛﯜﯝﯞﯟ
22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।
ﯠﯡﯢﯣﯤﯥﯦﯧﯨﯩﯪﯫﯬﯭﯮﯯﯰﯱﯲﯳﯴﯵﯶﯷﯸﯹﯺﯻ
23਼ ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ।
ﯼﯽﯾﯿﰀ
24਼ ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?
ﰁﰂﰃﰄ
25਼ ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।
ﰅﰆﰇﰈﰉﰊﰋﰌﰍﰎﰏﰐﰑﰒﰓﰔﰕﰖﰗﰘ
26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।
ﭑﭒﭓﭔﭕﭖﭗﭘﭙﭚ
27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।
ﭛﭜﭝﭞﭟﭠﭡﭢﭣﭤﭥﭦﭧﭨﭩﭪﭫﭬﭭ
28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।
ﭮﭯﭰﭱﭲﭳﭴﭵﭶﭷﭸﭹ
29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।
ﭺﭻﭼﭽﭾﭿﮀﮁﮂﮃﮄﮅﮆﮇﮈﮉﮊﮋ
30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।
ﮌﮍﮎﮏﮐﮑﮒﮓﮔﮕﮖﮗﮘﮙﮚﮛﮜ
31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।
ﮝﮞﮟﮠﮡﮢﮣﮤﮥﮦﮧﮨﮩﮪﮫﮬﮭﮮﮯﮰﮱﯓﯔﯕﯖﯗﯘﯙﯚﯛﯜﯝﯞﯟﯠﯡ
32਼ ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।
ﯢﯣﯤﯥ
33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?
ﯦﯧﯨﯩ
34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।
ﯪﯫﯬﯭﯮﯯ
35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?
ﯰﯱﯲﯳﯴﯵﯶﯷ
36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?
ﯸﯹﯺﯻ
37਼ ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?
ﯼﯽﯾﯿﰀﰁ
38਼ ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।
ﰂﰃﰄﰅﰆﰇﰈ
39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।1
ﰉﰊﰋﰌﰍ
40਼ ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।
ﰎﰏﰐﰑﰒ
41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।
ﰓﰔﰕﰖﰗ
42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।
ﰘﰙﰚﰛﰜ
43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।
ﰝﰞﰟﰠﰡ
44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।
ﭑﭒﭓﭔﭕﭖ
45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।
ﭗﭘﭙﭚﭛ
46਼ ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।
ﭜﭝﭞﭟﭠ
47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।
ﭡﭢﭣﭤﭥ
48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।
ﭦﭧﭨﭩﭪ
49਼ ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)
ﭫﭬﭭﭮﭯ
50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।
ﭰﭱﭲﭳ
51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।
ﭴﭵﭶﭷﭸﭹﭺﭻﭼﭽﭾ
52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।
ﭿﮀﮁ
53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।
ﮂﮃﮄﮅ
54਼ ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।
ﮆﮇﮈﮉﮊ
55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?
ﮋﮌﮍﮎﮏﮐ
56਼ ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ।
ﮑﮒﮓ
57਼ ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ।
ﮔﮕﮖﮗﮘﮙﮚ
58਼ ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ।
ﮛﮜﮝﮞﮟ
59਼ ਕੀ ਤੁਸੀਂ ਇਸੇ (.ਕੁਰਆਨ ਦੀ) ਗੱਲ ਉੱਤੇ ਰੁਰਾਨੀ ਪ੍ਰਗਟ ਕਰਦੇ ਹੋ ?
ﮠﮡﮢﮣ
60਼ ਤੁਸੀਂ ਹਸਦੇ ਹੋ, ਰੌਂਦੇ ਨਹੀਂ।
ﮤﮥﮦ
61਼ ਤੁਸੀਂ ਖੇਡ-ਕੁੱਦ ਵਿਚ ਮਸਤ ਹੋ।
ﮧﮨﮩﮪﮫ
62਼ ਤੁਸੀਂ (ਬਾਜ਼ ਆ ਜਾਓ ਤੇ) ਅੱਲਾਹ ਨੂੰ ਸਿਜਦਾ ਕਰੋ ਅਤੇ ਉਸ ਦੀ ਬੰਦਗੀ ਕਰੋ।

ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers