PDF —
96 ਆਇਤ Meccan PDF
Built right in your browser — download starts automatically

ਸੂਰਾ ਅਲ-ਵਾਕੀਆ pdf — ਡਾਊਨਲੋਡ (ਪੰਜਾਬੀ)

ਸੂਰਾ ਅਲ-ਵਾਕੀਆ pdf ਪੰਜਾਬੀ — ਡਾਊਨਲੋਡ ਸੂਰਾ ਅਲ-ਵਾਕੀਆ ਅਨੁਵਾਦ. ਸੂਰਾ ਅਲ-ਵਾਕੀਆ (Meccan) 96 ਆਇਤ.

← ਅਰ-ਰਹਮਾਨਸੂਰਾ ਅਲ-ਵਾਕੀਆ ਅਲ-ਹਦੀਦ →


96 ਆਇਤ · Meccan · ਪੰਜਾਬੀ
bismillah
ﮃﮄﮅﮆ
56:1 1਼ ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।
ﮇﮈﮉﮊ
56:2 2਼ ਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।
ﮋﮌﮍ
56:3 3਼ ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।
ﮎﮏﮐﮑﮒ
56:4 4਼ ਜਦੋਂ ਧਰਤੀ ਹਲੂਣ ਦਿੱਤੀ ਜਾਵੇਗੀ।
ﮓﮔﮕﮖ
56:5 5਼ ਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।
ﮗﮘﮙﮚ
56:6 6਼ ਫੇਰ ਉਹ ਪਹਾੜ ਖਿਲਰੀ ਧੂੜ ਜਹਿ ਹੋ ਜਾਣਗੇ।
ﮛﮜﮝﮞ
56:7 7਼ ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।
ﮟﮠﮡﮢﮣﮤ
56:8 8਼ (ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।
ﮥﮦﮧﮨﮩﮪ
56:9 9਼ (ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।
ﮫﮬﮭ
56:10 10਼ (ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।
ﮮﮯﮰ
56:11 11਼ ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।
ﮱﯓﯔﯕ
56:12 12਼ ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
ﯖﯗﯘﯙ
56:13 13਼ (ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।
ﯚﯛﯜﯝ
56:14 14਼ ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।
ﯞﯟﯠﯡ
56:15 15਼ ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।
ﯢﯣﯤﯥ
56:16 16਼ ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।
ﭑﭒﭓﭔﭕ
56:17 17਼ ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।
ﭖﭗﭘﭙﭚﭛ
56:18 18਼ ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।
ﭜﭝﭞﭟﭠﭡ
56:19 19਼ ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
ﭢﭣﭤﭥ
56:20 20਼ ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।
ﭦﭧﭨﭩﭪ
56:21 21਼ ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।
ﭫﭬﭭ
56:22 22਼ ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।
ﭮﭯﭰﭱ
56:23 23਼ ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।
ﭲﭳﭴﭵﭶ
56:24 24਼ ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।
ﭷﭸﭹﭺﭻﭼﭽ
56:25 25਼ ਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।
ﭾﭿﮀﮁﮂ
56:26 26਼ ਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।
ﮃﮄﮅﮆﮇﮈ
56:27 27਼ ਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।
ﮉﮊﮋﮌ
56:28 28਼ ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।
ﮍﮎﮏ
56:29 29਼ ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
ﮐﮑﮒ
56:30 30਼ ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
ﮓﮔﮕ
56:31 31਼ (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।
ﮖﮗﮘ
56:32 32਼ ਅਣਗ਼ਿਣਤ ਫਲ ਹੋਣਗੇ।
ﮙﮚﮛﮜﮝ
56:33 33਼ ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।
ﮞﮟﮠ
56:34 34਼ (ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।
ﮡﮢﮣﮤ
56:35 35਼ ਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।
ﮥﮦﮧ
56:36 36਼ ਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।
ﮨﮩﮪ
56:37 37਼ ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।
ﮫﮬﮭ
56:38 38਼ ਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।
ﮮﮯﮰﮱ
56:39 39਼ ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।
ﯓﯔﯕﯖ
56:40 40਼ ਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।
ﯗﯘﯙﯚﯛﯜ
56:41 41਼ ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।
ﯝﯞﯟﯠ
56:42 42਼ ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।
ﯡﯢﯣﯤ
56:43 43਼ ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।
ﯥﯦﯧﯨﯩ
56:44 44਼ ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।
ﯪﯫﯬﯭﯮﯯ
56:45 45਼ ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।
ﯰﯱﯲﯳﯴﯵ
56:46 46਼ ਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।
ﯶﯷﯸﯹﯺﯻﯼﯽﯾﯿ
56:47 47਼ ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?
ﰀﰁﰂ
56:48 48਼ ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?
ﰃﰄﰅﰆﰇ
56:49 49਼ (ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।
ﰈﰉﰊﰋﰌﰍ
56:50 50਼ ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।
ﭑﭒﭓﭔﭕﭖ
56:51 51਼ ਹੇ ਕੁਰਾਹੀਓ ਅਤੇ ਇਨਕਾਰੀਓ!
ﭗﭘﭙﭚﭛﭜ
56:52 52਼ ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।
ﭝﭞﭟﭠ
56:53 53਼ (ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।
ﭡﭢﭣﭤﭥ
56:54 54਼ ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।
ﭦﭧﭨﭩ
56:55 55਼ ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।
ﭪﭫﭬﭭﭮ
56:56 56਼ ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।
ﭯﭰﭱﭲﭳ
56:57 57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
ﭴﭵﭶﭷ
56:58 58਼ ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?
ﭸﭹﭺﭻﭼﭽ
56:59 59਼ ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?
ﭾﭿﮀﮁﮂﮃﮄﮅ
56:60 60਼ ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।
ﮆﮇﮈﮉﮊﮋﮌﮍﮎﮏ
56:61 61਼ ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।
ﮐﮑﮒﮓﮔﮕﮖ
56:62 62਼ ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
ﮗﮘﮙﮚ
56:63 63਼ ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।
ﮛﮜﮝﮞﮟﮠ
56:64 64਼ ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?
ﮡﮢﮣﮤﮥﮦﮧ
56:65 65਼ ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।
ﮨﮩﮪ
56:66 66਼ ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।
ﮫﮬﮭﮮ
56:67 67਼ (ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।
ﮯﮰﮱﯓﯔ
56:68 68਼ ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
ﯕﯖﯗﯘﯙﯚﯛﯜ
56:69 69਼ ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।
ﯝﯞﯟﯠﯡﯢﯣ
56:70 70਼ ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?
ﯤﯥﯦﯧﯨ
56:71 71਼ ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।
ﯩﯪﯫﯬﯭﯮﯯ
56:72 72਼ ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?
ﯰﯱﯲﯳﯴﯵ
56:73 73਼ ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।
ﯶﯷﯸﯹﯺ
56:74 74਼ ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।
ﯻﯼﯽﯾﯿﰀ
56:75 75਼ ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।
ﰁﰂﰃﰄﰅﰆ
56:76 76਼ ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।
ﭑﭒﭓﭔ
56:77 77਼ ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।
ﭕﭖﭗﭘ
56:78 78਼ ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
ﭙﭚﭛﭜﭝ
56:79 79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
ﭞﭟﭠﭡﭢ
56:80 80਼ ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।
ﭣﭤﭥﭦﭧ
56:81 81਼ ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?
ﭨﭩﭪﭫﭬ
56:82 82਼ ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।
ﭭﭮﭯﭰﭱ
56:83 83਼ ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।
ﭲﭳﭴﭵ
56:84 84਼ ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।
ﭶﭷﭸﭹﭺﭻﭼﭽ
56:85 85਼ ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।
ﭾﭿﮀﮁﮂﮃ
56:86 86਼ ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।
ﮄﮅﮆﮇﮈ
56:87 87਼ ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?
ﮉﮊﮋﮌﮍﮎ
56:88 88਼ ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।
ﮏﮐﮑﮒﮓ
56:89 89਼ ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।
ﮔﮕﮖﮗﮘﮙﮚ
56:90 90਼ ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।
ﮛﮜﮝﮞﮟﮠ
56:91 91਼ ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।
ﮡﮢﮣﮤﮥﮦﮧ
56:92 92਼ ਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।
ﮨﮩﮪﮫ
56:93 93਼ ਤਾਂ ਉਸ ਦੀ ਸੇਵਾ ਉੱਬਲਦੇ ਹੋਏ ਪਾਣੀ ਹੋਵੇਗਾ।
ﮬﮭﮮ
56:94 94਼ ਅਤੇ ਉਸ ਨੂੰ ਨਰਕ ਵਿਚ ਹੀ ਜਾਣਾ ਹੈ।
ﮯﮰﮱﯓﯔﯕ
56:95 95਼ ਨਿਰਸੰਦੇਹ, ਇਹ ਸਾਰਾ ਕੁੱਝ ਹੋਣਾ ਅਟੱਲ ਹੈ।
ﯖﯗﯘﯙﯚ
56:96 96਼ ਸੋ (ਹੇ ਨਬੀ!) ਤੁਸੀਂ ਅਤਿਅੰਤ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।

ਕੁਰਆਨ ਸ਼ਰੀਫ਼


Wednesday, September 9, 2026

Don't forget us in your sincere prayers