ਸੂਰਾ ਅਲ-ਕਿਆਮਾ
PDF —
Built right in your browser — download starts automatically
ਸੂਰਾ ਅਲ-ਕਿਆਮਾ pdf — ਡਾਊਨਲੋਡ (ਪੰਜਾਬੀ)
ਸੂਰਾ ਅਲ-ਕਿਆਮਾ pdf ਪੰਜਾਬੀ — ਡਾਊਨਲੋਡ ਸੂਰਾ ਅਲ-ਕਿਆਮਾ ਅਨੁਵਾਦ. ਅਲ-ਕਿਆਮਾ (Meccan) 40 ਆਇਤ.
Related
- ਅਲ-ਕਿਆਮਾ ਅਨੁਵਾਦਪੰਜਾਬੀ
- ਅਲ-ਕਿਆਮਾ mp3ਸੁਣੋ
- Quran Index ਪੰਜਾਬੀ114
More ਸੂਰਾ PDF
ਸੂਰਾ ਅਲ-ਕਿਆਮਾ

ﮊﮋﮌﮍﮎ
1਼ ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।
ﮏﮐﮑﮒﮓ
2਼ ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।
ﮔﮕﮖﮗﮘﮙ
3਼ ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?
ﮚﮛﮜﮝﮞﮟﮠ
4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।1
ﮡﮢﮣﮤﮥﮦ
5਼ ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।
ﮧﮨﮩﮪﮫ
6਼ ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।
ﮬﮭﮮﮯ
7਼ (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।
ﮰﮱﯓ
8਼ ਚੰਨ ਬੇ-ਨੂਰ ਹੋ ਜਾਵੇਗਾ।
ﯔﯕﯖﯗ
9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2
ﯘﯙﯚﯛﯜﯝ
10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?
ﯞﯟﯠﯡ
11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
ﯢﯣﯤﯥﯦ
12਼ ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।
ﯧﯨﯩﯪﯫﯬﯭ
13਼ ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
ﯮﯯﯰﯱﯲﯳ
14਼ ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
ﯴﯵﯶﯷ
15਼ ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।
ﯸﯹﯺﯻﯼﯽﯾ
16਼ (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।
ﯿﰀﰁﰂﰃ
17਼ ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।
ﰄﰅﰆﰇﰈ
18਼ ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।
ﰉﰊﰋﰌﰍ
19਼ ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।
ﭑﭒﭓﭔﭕ
20਼ ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।
ﭖﭗﭘ
21਼ ਅਤੇ ਆਖ਼ਿਰਤ (ਦੀ ਚਿੰਤਾ) ਨੂੰ ਛੱਡ ਦਿੰਦੇ ਹੋ।
ﭙﭚﭛﭜ
22਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਲਹਿ-ਲਹਿ ਕਰਦੇ ਹੋਣਗੇ।
ﭝﭞﭟﭠ
23਼ ਆਪਣੇ ਰੱਬ ਵੱਲ ਵੇਖ ਰਹੇ ਹੋਣਗੇ।
ﭡﭢﭣﭤ
24਼ ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।
ﭥﭦﭧﭨﭩﭪ
25਼ ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।
ﭫﭬﭭﭮﭯ
26਼ ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।
ﭰﭱﭲﭳﭴ
27਼ ਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ?
ﭵﭶﭷﭸ
28਼ ਅਤੇ ਉਹ ਸਮਝ ਲਵੇਗਾ ਕਿ ਇਹ (ਸੰਸਾਰ ਤੋਂ) ਵਿਛੋੜੇ ਦਾ ਸਮਾਂ ਹੈ।
ﭹﭺﭻﭼ
29਼ ਪਿੰਨੀ ਨਾਲ ਪਿੰਨੀ ਜੁੜ ਜਾਵੇਗੀ।1
ﭽﭾﭿﮀﮁ
30਼ ਉਸ ਦਿਹਾੜੇ ਤੁਹਾਡੇ ਰੱਬ ਵੱਲ ਚਲਣਾ ਹੋਵੇਗਾ।
ﮂﮃﮄﮅﮆ
31਼ ਨਾ ਤਾਂ ਉਸ ਨੇ (ਸੰਸਾਰ ਵਿਚ ਹੱਕ ਦੀ) ਪੁਸ਼ਟੀ ਕੀਤੀ ਅਤੇ ਨਾ ਹੀ ਨਮਾਜ਼ ਪੜ੍ਹੀ।
ﮇﮈﮉﮊ
32਼ ਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ।
ﮋﮌﮍﮎﮏﮐ
33਼ ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।
ﮑﮒﮓﮔ
34਼ ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।
ﮕﮖﮗﮘﮙ
35਼ ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।
ﮚﮛﮜﮝﮞﮟ
36਼ ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।
ﮠﮡﮢﮣﮤﮥﮦ
37਼ ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।
ﮧﮨﮩﮪﮫﮬ
38਼ ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।1
ﮭﮮﮯﮰﮱﯓ
39਼ ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।
ﯔﯕﯖﯗﯘﯙﯚﯛ
40਼ ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers







