ਸੂਰਾ ਅਤ-ਤਾਰਿਕ pdf — ਡਾਊਨਲੋਡ (ਪੰਜਾਬੀ)
ਸੂਰਾ ਅਤ-ਤਾਰਿਕ pdf ਪੰਜਾਬੀ — ਡਾਊਨਲੋਡ ਸੂਰਾ ਅਤ-ਤਾਰਿਕ ਅਨੁਵਾਦ. ਸੂਰਾ ਅਤ-ਤਾਰਿਕ (Meccan) 17 ਆਇਤ.
Related
- ਸੂਰਾ ਅਤ-ਤਾਰਿਕ ਅਨੁਵਾਦਪੰਜਾਬੀ
- ਸੂਰਾ ਅਤ-ਤਾਰਿਕ mp3ਸੁਣੋ
- Quran Index ਪੰਜਾਬੀ114
More ਸੂਰਾ PDF
ਸੂਰਾ ਅਤ-ਤਾਰਿਕ

ﭑﭒﭓ
86:1
1਼ ਸਹੁੰ ਹੈ ਅਕਾਸ਼ ਦੀ ਅਤੇ ਰਾਤ ਵੇਲੇ ਆਉਣ ਵਾਲੇ ਦੀ।
ﭔﭕﭖﭗﭘ
86:2
2਼ ਤੁਸੀਂ ਕੀ ਜਾਣੋਂ ਕਿ ਰਾਤ ਵੇਲੇ ਕੀ ਆਉਣ ਵਾਲਾ ਹੈ ?
ﭙﭚﭛ
86:3
3਼ ਉਹ ਇਕ ਲਿਸ਼ਕਦਾ ਹੋਇਆ ਤਾਰਾ ਹੈ।
ﭜﭝﭞﭟﭠﭡﭢ
86:4
4਼ ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ। 1
ﭣﭤﭥﭦﭧ
86:5
5਼ ਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।
ﭨﭩﭪﭫﭬ
86:6
6਼ ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।
ﭭﭮﭯﭰﭱﭲ
86:7
7਼ ਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ ਹੈ।
ﭳﭴﭵﭶﭷ
86:8
8਼ ਬੇਸ਼ੱਕ ਉਹ (ਅੱਲਾਹ) ਇਸ (ਮਨੁੱਖ) ਨੂੰ ਮੁੜ ਪੈਦਾ ਕਰਨ ਵਿਚ ਵੀ ਸਮਰਥ ਹੈ।
ﭸﭹﭺﭻ
86:9
9਼ ਜਿਸ ਦਿਨ ਸਾਰੇ ਭੇਤ ਖੋਲ੍ਹ ਦਿੱਤੇ ਜਾਣਗੇ।
ﭼﭽﭾﭿﮀﮁﮂ
86:10
10਼ ਤਾਂ (ਉਸ ਸਮੇਂ) ਮਨੁੱਖ ਕੋਲ ਨਾ ਕੋਈ ਜ਼ੋਰ ਹੋਵੇਗਾ ਅਤੇ ਨਾ ਹੀ ਉਸ ਦਾ ਕੋਈ ਸਹਾਈ ਹੋਵੇਗਾ।
ﮃﮄﮅﮆ
86:11
11਼ ਸਹੁੰ ਹੈ ਵਾਰ-ਵਾਰ ਮੀਂਹ ਬਰਸਾਉਣ ਵਾਲੇ ਅਕਾਸ਼ ਦੀ।
ﮇﮈﮉﮊ
86:12
12਼ ਅਤੇ ਪਾਟ ਜਾਣ ਵਾਲੀ ਧਰਤੀ ਦੀ।
ﮋﮌﮍﮎ
86:13
13਼ ਬੇਸ਼ੱਕ ਇਹ (.ਕੁਰਆਨ) ਇਕ ਨਪੀ ਤੁਲੀ ਗੱਲ ਹੈ।
ﮏﮐﮑﮒ
86:14
14਼ ਇਹ ਕੋਈ ਹਾਸਾ ਮਖੌਲ ਨਹੀਂ।
ﮓﮔﮕﮖ
86:15
15਼ ਬੇਸ਼ੱਕ ਇਹ (ਕਾਫ਼ਿਰ) ਕੁੱਝ ਚਾਲਾਂ ਚੱਲ ਰਹੇ ਹਨ।
ﮗﮘﮙ
86:16
16਼ ਅਤੇ ਮੈਂ ਵੀ ਇਕ ਚਾਲ ਚਲਦਾ ਹਾਂ।
ﮚﮛﮜﮝﮞ
86:17
17਼ ਸੋ (ਹੇ ਨਬੀ!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਇਹਨਾਂ ਦੇ ਹਾਲ ’ਤੇ ਹੀ ਛੱਡ ਦਿਓ।
ਕੁਰਆਨ ਸ਼ਰੀਫ਼
Wednesday, September 9, 2026
Don't forget us in your sincere prayers







