PDF —
8 ਆਇਤ Medinan PDF
Built right in your browser — download starts automatically

ਸੂਰਾ ਅਲ-ਬਯਿਨਾ pdf — ਡਾਊਨਲੋਡ (ਪੰਜਾਬੀ)

ਸੂਰਾ ਅਲ-ਬਯਿਨਾ pdf ਪੰਜਾਬੀ — ਡਾਊਨਲੋਡ ਸੂਰਾ ਅਲ-ਬਯਿਨਾ ਅਨੁਵਾਦ. ਸੂਰਾ ਅਲ-ਬਯਿਨਾ (Medinan) 8 ਆਇਤ.

← ਅਲ-ਕਦਰਸੂਰਾ ਅਲ-ਬਯਿਨਾ ਅਜ਼-ਜ਼ਲਜ਼ਲਾ →


8 ਆਇਤ · Medinan · ਪੰਜਾਬੀ
bismillah
ﮗﮘﮙﮚﮛﮜﮝﮞﮟﮠﮡﮢﮣ
98:1 1਼ ਅਹਲੇ ਕਿਤਾਬ ਭਾਵ ਯਹੂਦੀ ਤੇ ਈਸਾਈਆਂ ਵਿੱਚੋਂ ਕੁੱਝ ਕਾਫ਼ਿਰ ਤੇ ਮੁਸ਼ਰਿਕ (ਉਦੋਂ ਤਕ ਕੁਫ਼ਰ ਤੋਂ) ਰੁਕਣ ਵਾਲੇ ਨਹੀਂ ਸਨ, ਜਦੋਂ ਤਕ ਕਿ ਉਹਨਾਂ ਕੋਲ (ਰੱਬ ਵੱਲ) ਕੋਈ ਸਪਸ਼ਟ ਦਲੀਲ ਨਾ ਆ ਜਾਵੇ।
ﮤﮥﮦﮧﮨﮩﮪ
98:2 2਼ (ਭਾਵ) ਅੱਲਾਹ ਵੱਲੋਂ ਇਕ ਪੈਗ਼ੰਬਰ ਆਵੇ, ਜਿਹੜਾ ਪਵਿੱਤਰ (.ਕੁਰਆਨ ਦੇ) ਪੰਨੇ ਪੜ੍ਹੇ।
ﮫﮬﮭﮮ
98:3 3਼ ਜਿਸ ਵਿਚ ਠੀਕ ਤੇ ਸੰਤੁਲਿਤ ਆਦੇਸ਼ ਹਨ।
ﮯﮰﮱﯓﯔﯕﯖﯗﯘﯙﯚﯛ
98:4 4਼ ਅਤੇ ਜਿਨ੍ਹਾਂ ਲੋਕਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿਚ ਮਤਭੇਦ ਉਹਨਾਂ ਕੋਲ ਖੁੱਲ੍ਹੀਆਂ ਦਲੀਲਾਂ ਆਉਣ ਤੋਂ ਮਗਰੋਂ ਹੋਏ।
ﯜﯝﯞﯟﯠﯡﯢﯣﯤﯥﯦﯧﯨﯩﯪﯫﯬﯭ
98:5 5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।
ﭑﭒﭓﭔﭕﭖﭗﭘﭙﭚﭛﭜﭝﭞﭟﭠﭡﭢ
98:6 6਼ ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।1
ﭣﭤﭥﭦﭧﭨﭩﭪﭫﭬ
98:7 7਼ ਪਰ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹੀਓ (ਸਾਰੀ) ਮਖ਼ਲੂਕ ਵਿੱਚੋਂ ਵਧੀਆ (ਲੋਕ) ਹਨ।
ﭭﭮﭯﭰﭱﭲﭳﭴﭵﭶﭷﭸﭹﭺﭻﭼﭽﭾﭿﮀﮁﮂﮃﮄ
98:8 8਼ ਉਹਨਾਂ ਦੀ ਜਜ਼ਾ (ਵਧੀਆ ਬਦਲਾ) ਉਹਨਾਂ ਦੇ ਰੱਬ ਕੋਲ ਸਦਾ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ (ਈਮਾਨ ਵਾਲੇ) ਸਦਾ ਲਈ ਉਸ ਵਿਚ ਰਹਿਣਗੇ, ਅੱਲਾਹ ਉਹਨਾਂ ਤੋਂ ਰਾਜ਼ੀ ਹੈ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ। ਇਹ (ਬਦਲਾ) ਉਹਨਾਂ ਨੂੰ ਹੀ ਮਿਲਦਾ ਹੈ, ਜਿਹੜੇ ਆਪਣੇ ਰੱਬ ਤੋਂ ਡਰਦੇ ਹੈ।

ਕੁਰਆਨ ਸ਼ਰੀਫ਼


Wednesday, September 9, 2026

Don't forget us in your sincere prayers